17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਸਰਕਾਰੀ ਹਸਪਤਾਲ ਦੇ ਗੇਟ ’ਤੇ ਬਿਜਲੀ ਦਾ ਖੰਭਾ ਬਣਿਆ ਲੋਕਾਂ ਲਈ ਰੁਕਾਵਟ ਦਾ ਕਾਰਨ ਵਾਟਰ ਸਪਲਾਈ ਦੀ ਪਾਈਪ ਲੀਕੇਜ ਹੋਣ ਕਾਰਨ ਲੋਕਾਂ ਨੂੰ ਪੀਣਾ ਪੈਂਦਾ ਦੂਸ਼ਿਤ ਪਾਣੀ

ਤਪਾ ਮੰਡੀ, 16 ਸਤੰਬਰ (ਵਿਜੇ ਸ਼ਰਮਾ)- ਸਰਕਾਰੀ ਹਸਪਤਾਲ ਦੇ ਮੁੱਖ ਗੇਟ ’ਤੇ ਬਿਜਲੀ ਬੋਰਡ ਵਲੋਂ ਲਗਾਏ ਗਏ ਬਿਜਲੀ ਦੇ ਖੰਭੇ ਕਾਰਨ ਵਾਟਰ ਸਪਲਾਈ ਦੀ ਪਾਈਪ ਵਿਚ ਹੋ ਰਹੀ ਲੀਕੇਜ ਕਾਰਨ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਈਪ ਵਿਚੋਂ ਲਗਾਤਾਰ ਪਾਣੀ ਲੀਕ ਹੋਣ ਕਾਰਨ ਹਸਪਤਾਲ ਦੇ ਗੇਟ ਦੇ ਆਲੇ-ਦੁਆਲੇ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਨਾਲ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਿਲ ਹੁੰਦੀ ਹੈ।

Ad Position 21
No active advertisement
ਅਜੀਤ ਡੈਸਕ 17-09-2026
ਤਪਾ ਮੰਡੀ, 16 ਸਤੰਬਰ (ਵਿਜੇ ਸ਼ਰਮਾ)- ਸਰਕਾਰੀ ਹਸਪਤਾਲ ਦੇ ਮੁੱਖ ਗੇਟ ’ਤੇ ਬਿਜਲੀ ਬੋਰਡ ਵਲੋਂ ਲਗਾਏ ਗਏ ਬਿਜਲੀ ਦੇ ਖੰਭੇ ਕਾਰਨ ਵਾਟਰ ਸਪਲਾਈ ਦੀ ਪਾਈਪ ਵਿਚ ਹੋ ਰਹੀ ਲੀਕੇਜ ਕਾਰਨ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਦੁਕਾਨਦਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਈਪ ਵਿਚੋਂ ਲਗਾਤਾਰ ਪਾਣੀ ਲੀਕ ਹੋਣ ਕਾਰਨ ਹਸਪਤਾਲ ਦੇ ਗੇਟ ਦੇ ਆਲੇ-ਦੁਆਲੇ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਨਾਲ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਿਲ ਹੁੰਦੀ ਹੈ। ਇਸ ਸਬੰਧੀ ਮਿੰਨੀ ਸਹਾਰਾ ਵੈੱਲਫੇਅਰ ਕਲੱਬ ਦੇ ਆਗੂ ਅਤੇ ਸਟੇਟ ਐਵਾਰਡੀ ਪਵਨ ਕੁਮਾਰ ਬਤਾਰਾ ਨੇ ਕਿਹਾ ਕਿ ਇਸ ਸਮੱਸਿਆ ਸੰਬੰਧੀ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਹੈ, ਪਰ ਹਾਲੇ ਤੱਕ ਕੋਈ ਢੁਕਵਾਂ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਬਿਜਲੀ ਬੋਰਡ ਅਤੇ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀ ਮੌਕੇ ਦਾ ਨਿਰੀਖਣ ਕਰ ਕੇ ਲੀਕੇਜ ਨੂੰ ਤੁਰੰਤ ਠੀਕ ਕਰਵਾਉਣ ਅਤੇ ਹਸਪਤਾਲ ਦੇ ਗੇਟ ਨੇੜੇ ਪੈਦਾ ਹੋ ਰਹੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ ਕਿਉਂਕਿ ਮਰੀਜ਼ਾਂ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਇਸ ਮਾਮਲੇ ਵਿਚ ਜਲਦ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਬੇ ਦੇ ਮੁੱਖ ਮੰਤਰੀ ਦੇ ਨੰਬਰ ’ਤੇ ਵੀ ਸਮੱਸਿਆ ਬਾਰੇ ਭੇਜਿਆ ਗਿਆ ਪਰ ਅਜੇ ਤੱਕ ਕੋਈ ਵੀ ਕਾਰਵਾਈ ਅਮਲ ਦੇ ਵਿਚ ਨਹੀਂ ਲਿਆਂਦੀ ਗਈ। ਉਨ੍ਹਾਂ ਦੱਸਿਆ ਕਿ ਜਦੋਂ ਕੋਈ ਵੱਡਾ ਹਾਦਸਾ ਵਾਪਰ ਗਿਆ ਉਸ ਤੋਂ ਬਾਅਦ ਘਟਨਾ ਦਾ ਜਾਇਜ਼ਾ ਲੈਣ ਲਈ ਬਿਜਲੀ ਬੋਰਡ, ਨਗਰ ਕੌਂਸਲ, ਸੀਵਰੇਜ ਬੋਰਡ, ਵਾਟਰ ਸਪਲਾਈ ਦੇ ਵੱਖ-ਵੱਖ ਅਧਿਕਾਰੀ ਆਉਣਗੇ ਅਤੇ ਹਾਦਸੇ ਸਬੰਧੀ ਇੱਕ ਕਮੇਟੀ ਦਾ ਗਠਨ ਕਰਕੇ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਸ਼ਾਇਦ ਅਧਿਕਾਰੀ ਕਿਸੇ ਵੱਡੇ ਹਾਦਸੇ ਦੀ ਉਡੀਕ ਵਿਚ ਹੈ। ਇਸ ਸਬੰਧੀ ਜਦੋਂ ਪਾਵਰਕਾਮ ਦੇ ਐਸ.ਡੀ.ਓ. ਰਾਮ ਸਿੰਘ ਨਾਲ ਗੱਲ ਹੋਈ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਫ਼ੋਨ ਆਇਆ ਸੀ ਜਿਸ ਸਬੰਧੀ ਇਸ ਸਮੱਸਿਆ ਦਾ ਹੱਲ ਜਲਦੀ ਕਰ ਦਿੱਤਾ ਜਾਵੇਗਾ । ਜਦੋਂ ਸਬੰਧਿਤ ਠੇਕੇਦਾਰ ਨਾਲ ਗੱਲ ਕੀਤੀ ਤਾਂ ਉਸ ਨੇ ਕਿਹਾ ਕਿ ਕਾਫੀ ਸਮਾਂ ਪਹਿਲਾਂ ਸਮੱਸਿਆ ਆਈ ਸੀ ਜਿਸ ਨੂੰ ਤੁਰੰਤ ਠੀਕ ਕਰਵਾ ਦਿੱਤਾ ਗਿਆ ਸੀ ਕਿਉਂਕਿ ਪਿਛਲੇ ਪੰਜ ਛੇ ਮਹੀਨਿਆਂ ਤੋਂ ਅਸੀਂ ਉਧਰਲੇ ਪਾਸੇ ਕੋਈ ਕੰਮ ਹੀ ਨਹੀਂ ਕੀਤਾ। ਇਸ ਸਬੰਧੀ ਜਦੋਂ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਡਾਕਟਰ ਸਾਹਿਬਾਨ ਵਲੋਂ ਵੀ ਇਸ ਸਬੰਧੀ ਸਾਨੂੰ ਜਾਣੂ ਕਰਵਾਇਆ ਗਿਆ, ਜਿਸ ਦੇ ਸਬੰਧ ਵਿਚ ਬਿਜਲੀ ਬੋਰਡ ਦੇ ਐਸ.ਡੀ.ਓ. ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਗਣੇਸ਼ ਚਤੁਰਥੀ ਸਮਾਗਮ ਦੌਰਾਨ ਕੀਰਤਨ ਮੰਡਲ ਨੇ ਬੰਨ੍ਹਿਆ ਰੰਗ ਸੁਖਵਿੰਦਰ ਸਿੰਘ ਮੁੰਦਰੀ ਅਤੇ ਪਤਵੰਤਿਆਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਮਾਮਲਾ ਸੀਵਰੇਜ ਨਾ ਪਾਉਣ ਦਾ ਕੌਂਸਲਰ ਧਰਮ ਸਿੰਘ ਫ਼ੌਜੀ ਦੇ ਰੋਸ ਅੱਗੇ ਝੁਕਦਿਆਂ ਐਕਸੀਅਨ ਸੀਵਰੇਜ ਬੋਰਡ ਨੇ ਕੰਮ ਕਰਵਾਇਆ ਸ਼...
Ad Position 24