ਮਹਿਲ ਕਲਾਂ ਵਿਖੇ ਨੰਬਰਦਾਰਾਂ ਦੀ ਤਹਿਸੀਲ ਪੱਧਰੀ ਮੀਟਿੰਗ ’ਚ ਅਹਿਮ ਵਿਚਾਰਾਂ
ਨੰਬਰਦਾਰ ਕੁਲਵੰਤ ਸਿੰਘ ਮੂੰਮ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ
ਮਹਿਲ ਕਲਾਂ, 17 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਮਹਿਲ ਕਲਾਂ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਰਜਿ: 643 ਦੀ ਤਹਿਸੀਲ ਪੱਧਰੀ ਮੀਟਿੰਗ ਤਹਿਸੀਲ ਪ੍ਰਧਾਨ ਕਲੈਕਟਰ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਹੋਈ। ਜਿਸ ਵਿਚ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੂਬਾ ਕਾਰਜਕਾਰੀ ਪ੍ਰਧਾਨ ਗੁਰਦਰਸ਼ਨ ਸਿੰਘ ਗਲੋਲੀ ਦੀ ਅਗਵਾਈ ਹੇਠ 5 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮਹਿਲ ਕਲਾਂ, 17 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਮਹਿਲ ਕਲਾਂ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਰਜਿ: 643 ਦੀ ਤਹਿਸੀਲ ਪੱਧਰੀ ਮੀਟਿੰਗ ਤਹਿਸੀਲ ਪ੍ਰਧਾਨ ਕਲੈਕਟਰ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਹੋਈ। ਜਿਸ ਵਿਚ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੂਬਾ ਕਾਰਜਕਾਰੀ ਪ੍ਰਧਾਨ ਗੁਰਦਰਸ਼ਨ ਸਿੰਘ ਗਲੋਲੀ ਦੀ ਅਗਵਾਈ ਹੇਠ 5 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਨੰਦ ਸਿੰਘ ਕਾਹਨੇਕੇ ਅਤੇ ਸੀਨੀਅਰ ਆਗੂ ਹਰਦਰਸ਼ਨ ਸਿੰਘ ਕੋਟਦੁਨਾ ਨੇ ਨੰਬਰਦਾਰੀ ਜੱਦੀ-ਪੁਸ਼ਤੀ ਕਰਨ, ਮਾਣ-ਭੱਤਾ 1500 ਤੋਂ ਵਧਾ ਕੇ 5000 ਰੁਪਏ ਕਰਨ, ਸਰਕਾਰੀ ਕਮੇਟੀਆਂ ਵਿਚ ਨੁਮਾਇੰਦਗੀ, ਤਹਿਸੀਲ ਪੱਧਰ ’ਤੇ ਕਮਰੇ ਅਤੇ ਬੀਮੇ ਦੀ ਮੰਗ ਕਰਦਿਆਂ ਹੱਲ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ। ਆਗੂਆਂ ਨੇ 5 ਅਕਤੂਬਰ ਦੀ ਰੈਲੀ ਅਤੇ 26 ਸਤੰਬਰ ਨੂੰ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਬਰਨਾਲਾ ਦੀ ਮੀਟਿੰਗ ਵਿਚ ਵੱਧ-ਚੜ੍ਹ ਕੇ ਪੁੱਜਣ ਦਾ ਸੱਦਾ ਦਿੱਤਾ। ਇਸ ਦੌਰਾਨ ਸੀਨੀਅਰ ਨੰਬਰਦਾਰ ਕੁਲਵੰਤ ਸਿੰਘ ਮੂੰਮ ਨੂੰ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ। ਇਕੱਠ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਬਲਵੀਰ ਸਿੰਘ ਮਹਿਲ ਖ਼ੁਰਦ, ਤਹਿਸੀਲ ਮੀਤ ਪ੍ਰਧਾਨ ਜਸਵੰਤ ਸਿੰਘ ਕਲਾਲਮਾਜਰਾ, ਖ਼ਜ਼ਾਨਚੀ ਮਹਿੰਦਰ ਸਿੰਘ ਸਹੌਰ, ਜਨਰਲ ਸਕੱਤਰ ਡਾ: ਸੁਖਵਿੰਦਰ ਸਿੰਘ ਠੁੱਲੀਵਾਲ, ਪ੍ਰਚਾਰਕ ਸਕੱਤਰ ਦਰਸ਼ਨ ਸਿੰਘ ਸਹੌਰ ਅਤੇ ਸਕੱਤਰ ਤਰਲੋਚਨ ਸਿੰਘ ਧਨੇਰ ਸਮੇਤ ਵੱਡੀ ਗਿਣਤੀ ਨੰਬਰਦਾਰ ਹਾਜ਼ਰ ਸਨ।