ਪਿੰਡ ਚੀਮਾ ਵਿਖੇ ਅਕਾਲੀ ਦਲ (ਅਕਾਲੀ ਵਾਰਿਸ ਦੇ) ਆਗੂ ਭਾਈ ਅਵਤਾਰ ਸਿੰਘ ਰਾਏਸਰ ਵਲੋਂ ਲੋਕ ਮਿਲਣੀ
ਟੱਲੇਵਾਲ, 17 ਸਤੰਬਰ (ਸੋਨੀ ਚੀਮਾ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਚੀਮਾ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਭਾਈ ਅਵਤਾਰ ਸਿੰਘ ਰਾਏਸਰ ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਆਉਣ ਵਾਲੀ ਸਿਆਸੀ ਦਿਸ਼ਾ ਸੰਬੰਧੀ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ, ਉਮੀਦਾਂ ਅਤੇ ਸਿਆਸੀ ਮਾਹੌਲ ਬਾਰੇ ਵਿਚਾਰ-ਵਟਾਂਦਰਾ ਕੀਤਾ ।
ਟੱਲੇਵਾਲ, 17 ਸਤੰਬਰ (ਸੋਨੀ ਚੀਮਾ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਅਧੀਨ ਪੈਂਦੇ ਪਿੰਡ ਚੀਮਾ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਗੂ ਭਾਈ ਅਵਤਾਰ ਸਿੰਘ ਰਾਏਸਰ ਵਲੋਂ ਪਾਰਟੀ ਦੀਆਂ ਨੀਤੀਆਂ ਅਤੇ ਆਉਣ ਵਾਲੀ ਸਿਆਸੀ ਦਿਸ਼ਾ ਸੰਬੰਧੀ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ, ਉਮੀਦਾਂ ਅਤੇ ਸਿਆਸੀ ਮਾਹੌਲ ਬਾਰੇ ਵਿਚਾਰ-ਵਟਾਂਦਰਾ ਕੀਤਾ । ਭਾਈ ਅਵਤਾਰ ਸਿੰਘ ਰਾਏਸਰ ਨੇ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਮੁੱਖ ਮਕਸਦ ਪੰਜਾਬ ਦੇ ਹੱਕਾਂ, ਨੌਜਵਾਨੀ ਦੇ ਭਵਿੱਖ ਅਤੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਹੈ। ਉਨ੍ਹਾਂ ਕਿਹਾ ਕਿ ਸਿਆਸਤ ਸਿਰਫ਼ ਚੋਣਾਂ ਵੇਲੇ ਲੋਕਾਂ ਦੇ ਦਰਵਾਜ਼ੇ ’ਤੇ ਪਹੁੰਚਣ ਦਾ ਨਾਮ ਨਹੀਂ, ਸਗੋਂ ਲੋਕਾਂ ਦੇ ਦੁੱਖ-ਸੁੱਖ ਵਿਚ ਲਗਾਤਾਰ ਖੜ੍ਹੇ ਰਹਿਣ ਅਤੇ ਉਨ੍ਹਾਂ ਦੇ ਹੱਕਾਂ ਲਈ ਆਵਾ ਜ਼ ਬੁਲੰਦ ਕਰਨ ਦਾ ਨਾਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਲੰਮੇ ਸਮੇਂ ਤੋਂ ਵੱਖ-ਵੱਖ ਸਰਕਾਰਾਂ ਅਤੇ ਰਵਾਇਤੀ ਸਿਆਸੀ ਧਿਰਾਂ ਨੂੰ ਮੌਕੇ ਦਿੰਦੇ ਆ ਰਹੇ ਹਨ, ਪਰ ਅੱਜ ਵੀ ਬੇਰੁਜ਼ਗਾਰੀ, ਨਸ਼ਿਆਂ, ਕਿਸਾਨੀ ਸੰਕਟ, ਨੌਜਵਾਨਾਂ ਦੇ ਵਿਦੇਸ਼ਾਂ ਵੱਲ ਵਧ ਰਹੇ ਰੁਝਾਨ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੇ ਕਈ ਸਵਾਲ ਲੋਕਾਂ ਸਾਹਮਣੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਆਪਣੀ ਆਵਾਜ਼ ਖੁਦ ਬਣ ਕੇ ਆਪਣੇ ਹੱਕਾਂ ਲਈ ਜਾਗਰੂਕ ਹੋਣ ਦੀ ਲੋੜ ਹੈ। ਭਾਈ ਰਾਏਸਰ ਨੇ ਕਿਹਾ ਕਿ ਪਿੰਡਾਂ ਵਿਚ ਲੋਕਾਂ ਨਾਲ ਸਿੱਧੀ ਮਿਲਣੀ ਦਾ ਸਿਲਸਿਲਾ ਲਗਾਤਾਰ ਜਾਰੀ ਰੱਖਿਆ ਜਾਵੇਗਾ । ਇਸ ਮੌਕੇ ਪਿੰਡ ਵਾਸੀਆਂ ਵਲੋਂ ਵੀ ਵੱਖ-ਵੱਖ ਮਸਲੇ ਭਾਈ ਅਵਤਾਰ ਸਿੰਘ ਰਾਏਸਰ ਦੇ ਧਿਆਨ ’ਚ ਲਿਆਂਦੇ ਗਏ। ਇਸ ਸਮੇਂ ਬਲਾਕ ਸੰਮਤੀ ਮੈਂਬਰ ਨਿਰੰਜਨ ਸਿੰਘ ਚੀਮਾ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਭੱਪਾ, ਬਲਵਿੰਦਰ ਸਿੰਘ, ਰੇਸ਼ਮ ਸਿੰਘ ਚੰਨਣਵਾਲ, ਹਰੀ ਸਿੰਘ ਚੰਨਣਵਾਲ, ਬਾਬਾ ਗੁਰਦੀਪ ਸਿੰਘ ਬਿੱਲਾ ਰਾਏਸਰ, ਭੂਪਾ ਸਿੰਘ ਸਬਜੀ ਵਾਲੇ, ਗੁਰਮੇਲ ਸਿੰਘ ਢੈਪੀ ਵਾਲੇ, ਕੁਲਵਿੰਦਰ ਕੌਰ ਚੀਮਾ, ਪਰਮਜੀਤ ਕੌਰ, ਗੁਰਮੇਲ ਕੌਰ, ਜਗਤਾਰ ਕੌਰ ਸਮੇਤ ਵੱਡੀ ਗਿਣ ਤੀ ਪਿੰਡ ਨਿਵਾਸੀ ਹਾਜ਼ਰ ਸਨ।