18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਕ੍ਰਿਕਟ ਮੁਕਾਬਲੇ ’ਚ ਬਰਨਾਲਾ ਨੇ ਸੰਗਰੂਰ ਨੂੰ ਹਰਾ ਕੇ ਕੁਆਰਟਰ ਫਾਈਨਲ ’ਚ ਕੀਤਾ ਪ੍ਰਵੇਸ਼

ਬਰਨਾਲਾ, 17 ਸਤੰਬਰ (ਅਸ਼ੋਕ ਭਾਰਤੀ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.)

Ad Position 21
No active advertisement
ਅਜੀਤ ਡੈਸਕ 18-09-2026
ਬਰਨਾਲਾ, 17 ਸਤੰਬਰ (ਅਸ਼ੋਕ ਭਾਰਤੀ)- ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ: ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸੈਕਰਡ ਹਾਰਟ ਗਰੁੱਪ ਧਨੌਲਾ ਅਤੇ ਟਰਾਈਡੈਂਟ ਗਰੁੱਪ ਬਰਨਾਲਾ ਵਿਖੇ ਚੱਲ ਰਹੀਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕ੍ਰਿਕਟ ਅੰਡਰ-14 ਸਾਲ (ਲੜਕੇ) ਵਿਚ ਪ੍ਰੀ–ਕੁਆਰਟਰ ਫਾਈਨਲ ਮੁਕਾਬਲੇ ਦੌਰਾਨ ਜ਼ਬਰਦਸਤ ਟੱਕਰ ਵੇਖਣ ਨੂੰ ਮਿਲੀ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਬਰਨਾਲਾ ਸੁਨੀਤਇੰਦਰ ਸਿੰਘ ਗਿੱਲ ਨੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਡੀ.ਐਮ ਸਪੋਰਟਸ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪ੍ਰੀ–ਕੁਆਰਟਰ ਫਾਈਨਲ ਮੁਕਾਬਲਿਆਂ ਵਿਚ ਬਰਨਾਲਾ ਨੇ ਸੰਗਰੂਰ ਨੂੰ 7 ਵਿਕਟਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਕੁਆਰਟਰ ਫਾਈਨਲ ਵਿਚ ਪ੍ਰਵੇਸ਼ ਕਰ ਲਿਆ ਹੈ। ਸੰਗਰੂਰ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 16 ਓਵਰਾਂ ’ਚ ਸੱਤ ਵਿਕਟਾਂ ਦੇ ਨੁਕਸਾਨ ’ਤੇ 85 ਦੌੜਾਂ ਬਣਾਈਆਂ ਸਨ। ਬਰਨਾਲਾ ਦੀ ਟੀਮ ਨੇ 86 ਦੌੜਾਂ ਦੇ ਟੀਚੇ ਨੂੰ 3 ਵਿਕਟਾਂ ਗੁਆ ਕੇ ਸਿਰਫ਼ 11.5 ਓਵਰਾਂ ਵਿਚ ਹੀ ਆਸਾਨੀ ਨਾਲ ਪੂਰਾ ਕਰ ਲਿਆ। ਬਠਿੰਡਾ ਤੇ ਮਲੇਰਕੋਟਲਾ ਦਰਮਿਆਨ ਹੋਏ ਮੈਚ ਵਿਚੋਂ ਮਾਲੇਰਕੋਟਲਾ ਦੀ ਟੀਮ 36 ਦੌੜਾਂ ਨਾਲ ਜੇਤੂ ਰਹੀ। ਮਲੇਰਕੋਟਲਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 9 ਵਿਕਟਾਂ ਦੇ ਨੁਕਸਾਨ ’ਤੇ 120 ਦੌੜਾਂ ਬਣਾਈਆਂ, ਇਸ ਦੇ ਜਵਾਬ ਵਿਚ ਬਠਿੰਡਾ ਦੀ ਟੀਮ ਨਿਰਧਾਰਿਤ 16 ਓਵਰਾਂ ’ਚ ਵਿਚ 6 ਵਿਕਟਾਂ ਗੁਆ ਕੇ 84 ਦੌੜਾਂ ਹੀ ਬਣਾ ਸਕੀ। ਮਾਨਸਾ ਤੇ ਅੰਮ੍ਰਿਤਸਰ ਵਿਚਕਾਰ ਖੇਡੇ ਗਏ ਮੈਚ ਵਿਚ ਮਾਨਸਾ ਦੀ ਟੀਮ ਨੇ 41 ਦੌੜਾਂ ਨਾਲ ਜਿੱਤ ਹਾਸਿਲ ਕਰ ਕੇ ਕੁਆਟਰ ਫਾਈਨਲ ਵਿਚ ਪ੍ਰਵੇਸ਼ ਕੀਤਾ। ਇਸ ਮੌਕੇ ਟੂਰਨਾਮੈਂਟ ਆਬਜ਼ਰਵਰ ਸਿਕੰਦਰਪਾਲ, ਮਨਿੰਦਰ ਕੁਮਾਰ, ਰਾਹੁਲ ਕੁਮਾਰ, ਅਜ਼ਾਦ ਸਿੰਘ, ਰਮਨਪ੍ਰੀਤ ਕੌਰ, ਦਲਜੀਤ ਸਿੰਘ, ਹਰਭਜਨ ਸਿੰਘ, ਵਿਕਾਸ ਗੋਇਲ, ਅਮਰਜੀਤ ਸਿੰਘ, ਲਖਵੀਰ ਸਿੰਘ, ਗੁਰਚਰਨ ਸਿੰਘ ਬੇਦੀ, ਰਮਜਾਨ ਖ਼ਾਨ, ਕਮਲਦੀਪ ਸ਼ਰਮਾ, ਰੁਪਿੰਦਰ ਕੌਰ, ਰਾਜਵਿੰਦਰ ਕੌਰ, ਰਵਿੰਦਰ ਕੌਰ, ਅਮਨਦੀਪ ਕੌਰ, ਲਵਲੀਨ ਸਿੰਘ, ਸਮੇਤ ਵੱਖ–ਵੱਖ ਜ਼ਿਲ੍ਹਿਆਂ ਦੇ ਟੀਮ ਇੰਚਾਰਜ, ਕੋਚ ਅਤੇ ਖਿਡਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਭਾ ਨੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਅਮਨਦੀਪ ਸਿੰਘ ਸਾਹੋਕੇ ਨੂੰ ਨਾਭਾ ਵਿਧਾਨ ਸਭਾ ਹਲਕੇ ਦਾ ਅਬਜ਼ਰਵਰ ਨਿਯੁਕਤ ਕੀਤਾ
Ad Position 24