ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ
ਬਰਨਾਲਾ, 17 ਸਤੰਬਰ (ਨਰਿੰਦਰ ਅਰੋੜਾ)-ਮੈਡੀਕਲ ਪ੍ਰੈਕਟੀਸ਼ਨਰਜ ਐਸ਼ੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਤਰਕਸੀਲ ਭਵਨ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਡਾ: ਜੱਗਾ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਹੈਲਥ ਪ੍ਰੋਵਾਈਡਰ ਦੀ ਟਰੇਨਿੰਗ ਸਬੰਧੀ ਚੱਲ ਰਹੇ ਮੁੱਦੇ ਬਾਰੇ ਖੁੱਲ ਕੇ ਵਿਚਾਰਾਂ ਹੋਈਆਂ ਅਤੇ ਫਾਰਮ ਭਰਨ ਵਲੋਂ ਰਹਿੰਦੇ ਸਾਥੀਆਂ ਨੂੰ ਜਲਦੀ ਫਾਰਮ ਜਮ੍ਹਾ ਕਰਵਾਉਣ ਦੀ ਤਾਕੀਦ ਕੀਤੀ।
ਬਰਨਾਲਾ, 17 ਸਤੰਬਰ (ਨਰਿੰਦਰ ਅਰੋੜਾ)-ਮੈਡੀਕਲ ਪ੍ਰੈਕਟੀਸ਼ਨਰਜ ਐਸ਼ੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਤਰਕਸੀਲ ਭਵਨ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਡਾ: ਜੱਗਾ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਹੈਲਥ ਪ੍ਰੋਵਾਈਡਰ ਦੀ ਟਰੇਨਿੰਗ ਸਬੰਧੀ ਚੱਲ ਰਹੇ ਮੁੱਦੇ ਬਾਰੇ ਖੁੱਲ ਕੇ ਵਿਚਾਰਾਂ ਹੋਈਆਂ ਅਤੇ ਫਾਰਮ ਭਰਨ ਵਲੋਂ ਰਹਿੰਦੇ ਸਾਥੀਆਂ ਨੂੰ ਜਲਦੀ ਫਾਰਮ ਜਮ੍ਹਾ ਕਰਵਾਉਣ ਦੀ ਤਾਕੀਦ ਕੀਤੀ। ਮੀਟਿੰਗ ਸਮੇਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਜ਼ਿਲ੍ਹਾ ਪੱਧਰ ’ਤੇ ਮਨਾਉਣ ਵਾਸਤੇ ਫ਼ੈਸਲਾ ਕੀਤਾ ਗਿਆ ਜੋ ਕਿ ਲਗਭਗ ਇਕ ਅਕਤੂਬਰ ਨੂੰ ਤਰਕਸੀਲ ਭਵਨ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਡਾ: ਅਮਰਜੀਤ ਸਿੰਘ ਕਾਲਸਾਂ, ਸੂਬਾ ਜੁਆਇੰਟ ਸਕੱਤਰ ਡਾ: ਰਣਜੀਤ ਸਿੰਘ ਸੋਹੀ, ਬਲਾਕ ਪ੍ਰਧਾਨ ਮਹਿਲ ਕਲਾਂ ਡਾ: ਦਲਵਾਰ ਸਿੰਘ, ਸੂਬਾ ਕਮੇਟੀ ਮੈਂਬਰ ਡਾ: ਕੇਸ਼ਰ ਖਾਨ, ਜ਼ਿਲ੍ਹਾ ਖ਼ਜ਼ਾਨਚੀ ਡਾ: ਜਗਰੂਪ ਸਿੰਘ ਬੜੈਚ, ਜ਼ਿਲ੍ਹਾ ਕਮੇਟੀ ਮੈਂਬਰ ਡਾ: ਬਾਰੂ ਮੁਹੰਮਦ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਡਾ: ਜਗਸੀਰ ਸਿੰਘ ਜੱਗੀ ਸੰਘੇੜਾ ਆਦਿ ਸ਼ਾਮਿਲ ਹੋਏ।