ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ
ਬਰਨਾਲਾ, 17 ਸਤੰਬਰ (ਅਸ਼ੋਕ ਭਾਰਤੀ)-ਬੀ. ਵੀ.
ਬਰਨਾਲਾ, 17 ਸਤੰਬਰ (ਅਸ਼ੋਕ ਭਾਰਤੀ)-ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਅਤੇ ਲਿਟਲ ਏਂਜਲ ਸਕੂਲ ਦੇ ਬੱਚਿਆਂ ਨੇ ਭਾਗ ਲਿਆ। ਗਤੀਵਿਧੀਆਂ ਦਾ ਮੁੱਖ ਉਦੇਸ਼ ਬੱਚਿਆਂ ਨੂੰ ਅਕਾਦਮਿਕ ਦੇ ਨਾਲ-ਨਾਲ ਖੇਡ, ਸੰਗੀਤ, ਕਲਾ ਅਤੇ ਮਨੋਰੰਜਨ ਰਾਹੀਂ ਸਿੱਖਣ ਦੇ ਮੌਕੇ ਪ੍ਰਦਾਨ ਕਰਨਾ ਸੀ। ਇਸ ਉਪਰੰਤ ਬੱਚਿਆਂ ਨੇ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਿਸ ਵਿਚ ਡਾਂਸ, ਗੀਤ, ਸੰਗੀਤ, ਕੋਰੀਓਗ੍ਰਾਫ਼ੀ ਪੇਸ਼ ਕੀਤੀਆਂ ਅਤੇ ਬੱਚਿਆਂ ਨੂੰ ਕਠਪੁਤਲੀ ਸ਼ੋਅ ਵੀ ਦਿਖਾਇਆ ਗਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।