17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਵਲੋਂ ਪ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਮੌਕੇ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ

ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ਅਤੇ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੇ 25 ਸਾਲਾਂ ਦੇ ਜਨਤਕ ਜੀਵਨ ਦੀ ਯਾਤਰਾ ਪੂਰੀ ਹੋਣ ਦੇ ਮੌਕੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਬਰਨਾਲਾ ਵਿਖੇ ਮਹੀਨੇ ਭਰ ਚੱਲਣ ਵਾਲੇ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕ ਸੇਵਾ, ਸਮਾਜਿਕ ਭਾਗੀਦਾਰੀ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਨੂੰ ਹੋਰ ਮਜ਼ਬੂਤ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 18-09-2026
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 76ਵੇਂ ਜਨਮ ਦਿਨ ਅਤੇ ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੇ 25 ਸਾਲਾਂ ਦੇ ਜਨਤਕ ਜੀਵਨ ਦੀ ਯਾਤਰਾ ਪੂਰੀ ਹੋਣ ਦੇ ਮੌਕੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੇ ਬਰਨਾਲਾ ਵਿਖੇ ਮਹੀਨੇ ਭਰ ਚੱਲਣ ਵਾਲੇ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਲੋਕ ਸੇਵਾ, ਸਮਾਜਿਕ ਭਾਗੀਦਾਰੀ ਅਤੇ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਨੂੰ ਹੋਰ ਮਜ਼ਬੂਤ ਕਰਨਾ ਹੈ। ਸ੍ਰੀ ਗੁਪਤਾ ਨੇ ਦੱਸਿਆ ਕਿ ਇਹ ਅਭਿਆਨ 17 ਅਕਤੂਬਰ ਤੱਕ ਜਾਰੀ ਰਹੇਗਾ। ਜਿਸ ਦੌਰਾਨ ਹਲਕੇ ਵਿਚ ਵੱਖ-ਵੱਖ ਲੋਕ ਭਲਾਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਜਿਨ੍ਹਾਂ ਵਿਚ ਮੈਡੀਕਲ ਕੈਂਪ ਲਗਾਉਣਾ, ਆਂਗਣਵਾੜੀ ਵਰਕਰਾਂ ਦਾ ਸਨਮਾਨ, ਦਿਵਿਆਂਗ ਬੱਚਿਆਂ ਲਈ ਸੇਵਾ ਕਾਰਜ ਅਤੇ ਵੱਖ-ਵੱਖ ਸਰਕਾਰੀ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨਾਲ ਸੰਪਰਕ ਕਰਨਾ ਸ਼ਾਮਿਲ ਹੈ। ਇਸ ਤੋਂ ਇਲਾਵਾ ਲੋਕਾਂ ਨੂੰ ਸਰਕਾਰੀ ਭਲਾਈ ਯੋਜਨਾਵਾਂ ਬਾਰੇ ਜਾਗਰੂਕ ਕਰਨ ਅਤੇ ਜ਼ਮੀਨੀ ਪੱਧਰ ’ਤੇ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਵੀ ਉਪਰਾਲੇ ਕੀਤੇ ਜਾਣਗੇ। ਅਭਿਆਨ ਦੇ ਪਹਿਲੇ ਦਿਨ ਖ਼ੂਨਦਾਨ ਕੈਂਪ ਲਗਾਇਆ ਗਿਆ। ਰਾਜਿੰਦਰ ਗੁਪਤਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲਾਂ ਦਾ ਸਫ਼ਰ ਰਾਸ਼ਟਰ ਨਿਰਮਾਣ ਵਿਚ ਸੇਵਾ ਨੂੰ ਕੇਂਦਰ ਵਿਚ ਰੱਖਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਨਿਸ਼ਕਾਮ ਸੇਵਾ ਸਿਰਫ਼ ਜ਼ਿੰਮੇਵਾਰੀ ਹੀ ਨਹੀਂ, ਸਗੋਂ ਜੀਵਨ ਜਿਊਣ ਦਾ ਇੱਕ ਢੰਗ ਵੀ ਹੈ। ਸੇਵਾ ਦੀ ਭਾਵਨਾ ਰਾਸ਼ਟਰ ਨਿਰਮਾਣ ਦੀ ਤਾਕਤ ਬਣ ਸਕਦੀ ਹੈ ਅਤੇ ਹਰ ਵਿਅਕਤੀ ਦਾ ਛੋਟਾ ਜਿਹਾ ਉਪਰਾਲਾ ਵੀ ਵੱਡੇ ਰਾਸ਼ਟਰੀ ਉਦੇਸ਼ ਦਾ ਹਿੱਸਾ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ‘ਸੇਵਾ ਸੰਕਲਪ ਅਭਿਆਨ’ ਰਾਹੀਂ ਨਾਗਰਿਕਾਂ, ਸਮਾਜਿਕ ਸੰਸਥਾਵਾਂ ਅਤੇ ਸਵੈ-ਸੇਵਕਾਂ ਨੂੰ ਲੋਕ ਭਲਾਈ ਤੇ ਸਮਾਜਿਕ ਭਾਗੀਦਾਰੀ ਨਾਲ ਜੁੜੇ ਕਾਰਜਾਂ ਲਈ ਇੱਕ ਮੰਚ ’ਤੇ ਲਿਆਂਦਾ ਜਾਵੇਗਾ। ਇਸ ਦੇ ਨਾਲ ਹੀ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਯੋਜਨਾਵਾਂ ਅਤੇ ਉਨ੍ਹਾਂ ਅਧੀਨ ਮਿਲਣ ਵਾਲੀਆਂ ਸਹੂਲਤਾਂ ਦਾ ਲਾਭ ਦਿਵਾਉਣ ਲਈ ਵੀ ਯਤਨ ਕੀਤੇ ਜਾਣਗੇ। ਖ਼ੂਨਦਾਨ ਕੈਂਪ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ, ਐਸ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਧਰਮ ਸਿੰਘ ਫ਼ੌਜੀ, ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਮਨ ਜਵੰਧਾ, ਸੀਨੀਅਰ ਆਗੂ ਜਸਵੀਰ ਸਿੰਘ ਗੱਖੀ, ਸੰਜੀਵ ਸ਼ਰਮਾ ਹਰੀਓਮ ਆ ਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਰਧਾ ਨਾਲ ਕੀਤਾ ਜਾਵੇਗਾ ਸ੍ਰੀ ਰਾਮ ਲੀਲ੍ਹਾ ਦਾ ਮੰਚਨ ਅਗਲੀ ਖ਼ਬਰ ਸੜਕ ਹਾਦਸੇ ’ਚ ਪਿਤਾ ਦੀ ਮੌਤ, ਦੋ ਬੱਚੇ ਜ਼ਖਮੀ
Ad Position 24