18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

‘ ਆਪ’ ਸਰਕਾਰ ਦੀਆਂ ‘ਯੁੱਧ ਨਸ਼ਿਆਂ ਵਿਰੁੱਧ’ ਤੇ ‘ਰੰਗਲਾ ਪੰਜਾਬ’ ਮੁਹਿੰਮਾਂ ਹੋਈਆਂ ਪੂਰੀ ਤਰ੍ਹਾਂ ਫੇਲ੍ਹ-ਬੇਅੰਤ ਸਿੰਘ ਬਾਠ

ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੇ ਸਾਢੇ ਚਾਰ ਸਾਲ ਪੂਰੇ ਹੋ ਗਏ ਹਨ ਪਰ ਸੂਬੇ ਵਿਚ ਗੈਂਗਸਟਰਵਾਦ, ਲੁੱਟਾਂ-ਖੋਹਾਂ ਅਤੇ ਚੋਰੀਆਂ ਦੀਆਂ ਘਟਨਾਵਾਂ ਤੋਂ ਇਲਾਵਾ ਦਿਨੋ-ਦਿਨ ਨਸ਼ਿਆਂ ਵਿਚ ਹੋ ਰਹੇ ਵਾਧੇ ਨੇ ਇਸ ਸਰਕਾਰ ਦੀਆਂ ‘ਯੁੱਧ ਨਸ਼ਿਆਂ ਵਿਰੁੱਧ’ ਤੇ ‘ਰੰਗਲਾ ਪੰਜਾਬ’ ਮੁਹਿੰਮਾਂ ਉਪਰ ਬਹੁਤ ਸਾਰੇ ਸਵਾਲ ਖੜ੍ਹਾ ਕਰ ਦਿੱਤੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਬਰਨਾਲਾ ਦੇ ਪ੍ਰਧਾਨ ਜਥੇਦਾਰ ਬੇਅੰਤ ਸਿੰਘ ਬਾਠ ਨੇ ਕੀਤਾ ਤੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਸੂਬੇ ਨੂੰ ਨਸ਼ਾ ਮੁਕਤ ਕਰਨ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਦਾਅਵੇ ਕੀਤੇ ਗਏ ਸਨ ਪਰ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅੱਜ ਵੀ ਗੰਭੀਰ ਬਣੀ ਹੋਈ ਹੈ ਤੇ ਰੋਜ਼ਾਨਾ ਨੌਜਵਾਨਾਂ ਦੇ ਨਸ਼ਿਆਂ ਦੀ ਭੇਟ ਚੜ੍ਹਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

Ad Position 21
No active advertisement
ਜਥੇ. ਬੇਅੰਤ ਸਿੰਘ ਬਾਠ 19-09-2026
ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੇ ਸਾਢੇ ਚਾਰ ਸਾਲ ਪੂਰੇ ਹੋ ਗਏ ਹਨ ਪਰ ਸੂਬੇ ਵਿਚ ਗੈਂਗਸਟਰਵਾਦ, ਲੁੱਟਾਂ-ਖੋਹਾਂ ਅਤੇ ਚੋਰੀਆਂ ਦੀਆਂ ਘਟਨਾਵਾਂ ਤੋਂ ਇਲਾਵਾ ਦਿਨੋ-ਦਿਨ ਨਸ਼ਿਆਂ ਵਿਚ ਹੋ ਰਹੇ ਵਾਧੇ ਨੇ ਇਸ ਸਰਕਾਰ ਦੀਆਂ ‘ਯੁੱਧ ਨਸ਼ਿਆਂ ਵਿਰੁੱਧ’ ਤੇ ‘ਰੰਗਲਾ ਪੰਜਾਬ’ ਮੁਹਿੰਮਾਂ ਉਪਰ ਬਹੁਤ ਸਾਰੇ ਸਵਾਲ ਖੜ੍ਹਾ ਕਰ ਦਿੱਤੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਬ) ਸਰਕਲ ਬਰਨਾਲਾ ਦੇ ਪ੍ਰਧਾਨ ਜਥੇਦਾਰ ਬੇਅੰਤ ਸਿੰਘ ਬਾਠ ਨੇ ਕੀਤਾ ਤੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਸੂਬੇ ਨੂੰ ਨਸ਼ਾ ਮੁਕਤ ਕਰਨ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਦਾਅਵੇ ਕੀਤੇ ਗਏ ਸਨ ਪਰ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਅੱਜ ਵੀ ਗੰਭੀਰ ਬਣੀ ਹੋਈ ਹੈ ਤੇ ਰੋਜ਼ਾਨਾ ਨੌਜਵਾਨਾਂ ਦੇ ਨਸ਼ਿਆਂ ਦੀ ਭੇਟ ਚੜ੍ਹਨ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵਿਅਕਤੀ ਮੁੱਖ ਮੰਤਰੀ ਜਾਂ ਸਰਕਾਰ ਦੇ ਮੰਤਰੀਆਂ ਤੋਂ ਨਸ਼ਿਆਂ ਸਬੰਧੀ ਸਵਾਲ ਕਰਦਾ ਹੈ ਤਾਂ ਉਸ ਦੀ ਆਵਾਜ਼ ਸੁਣਨ ਦੀ ਬਜਾਏ ਉਸ ਨੂੰ ਕਥਿਤ ਤੌਰ ’ਤੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਅਜਿਹੇ ਲੋਕਾਂ ਨੂੰ ਪੁਲਿਸ ਤਸ਼ੱਦਦ ਦਾ ਸਾਹਮਣਾ ਕਰਨਾ ਪੈਂਦਾ ਹੈ ਜਾਂ ਉਹ ਇੰਨੇ ਦਬਾਅ ਵਿਚ ਆ ਜਾਂਦੇ ਹਨ ਕਿ ਖੁਦਕੁਸ਼ੀ ਵਰਗੇ ਕਦਮ ਚੁੱਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ । ਪਿਛਲੇ ਦਿਨਾਂ ਦੌਰਾਨ ਅਜਿਹੀਆਂ ਘਟਨਾਵਾਂ ਸਾਹਮਣੇ ਵੀ ਆ ਚੁੱਕੀਆਂ ਹਨ। ਜਥੇਦਾਰ ਬਾਠ ਨੇ ਕਿਹਾ ਕਿ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ। ਪੰਜਾਬ ਦੇ ਲੋਕ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ ਅਤੇ ਸੂਬੇ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਦੀ ਉਡੀਕ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ.ਸੀ.ਏ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ ‘ਅੰਤਰਰਾਸ਼ਟਰੀ ਸੱਪ ਦੇ ਡੰਗਣ ’ਤੇ ਜਾਗਰੂਕਤਾ ਦਿਵਸ’ ਸਬੰਧੀ ਗਤੀਵਿਧੀਆਂ ਕਰਵਾਈਆਂ
Ad Position 24