18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦਾ ਬੀ.ਸੀ.ਏ. ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਤਪਾ ਮੰਡੀ, 18 ਸਤੰਬਰ (ਵਿਜੇ ਸ਼ਰਮਾ)-ਸ਼ਹਿਰ ਦੀ ਨਾਮਦੇਵ ਰੋਡ ਤੋਂ ਲੰਘਣ ਲਈ ਵਸਨੀਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਸਰਾ ਜਦੋਂ ਭਾਰੀ ਮੀਂਹ ਪੈ ਜਾਂਦਾ ਹੈ ਤਾਂ ਇਸ ਸੜਕ ਦੀ ਹਾਲਤ ਇੰਨੀ ਮਾੜੀ ਹੋ ਜਾਂਦੀ ਹੈ ਕਿ ਇੱਧਰੋਂ ਕੋਈ ਲੰਘਣਾ ਪਸੰਦ ਵੀ ਨਹੀਂ ਕਰਦਾ ਕਿਉਂਕਿ ਸੜਕ ’ਤੇ ਵੱਡੇ-ਵੱਡੇ ਖੱਡਿਆਂ ਕਾਰਨ ਕਿਸੇ ਵੇਲੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ।

Ad Position 21
No active advertisement
ਅਜੀਤ ਡੈਸਕ 19-09-2026
ਤਪਾ ਮੰਡੀ, 18 ਸਤੰਬਰ (ਵਿਜੇ ਸ਼ਰਮਾ)-ਸ਼ਹਿਰ ਦੀ ਨਾਮਦੇਵ ਰੋਡ ਤੋਂ ਲੰਘਣ ਲਈ ਵਸਨੀਕਾਂ, ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਸਰਾ ਜਦੋਂ ਭਾਰੀ ਮੀਂਹ ਪੈ ਜਾਂਦਾ ਹੈ ਤਾਂ ਇਸ ਸੜਕ ਦੀ ਹਾਲਤ ਇੰਨੀ ਮਾੜੀ ਹੋ ਜਾਂਦੀ ਹੈ ਕਿ ਇੱਧਰੋਂ ਕੋਈ ਲੰਘਣਾ ਪਸੰਦ ਵੀ ਨਹੀਂ ਕਰਦਾ ਕਿਉਂਕਿ ਸੜਕ ’ਤੇ ਵੱਡੇ-ਵੱਡੇ ਖੱਡਿਆਂ ਕਾਰਨ ਕਿਸੇ ਵੇਲੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ। ਇਸ ਲਈ ਸੜਕ ਦੀ ਮਾੜੀ ਹਾਲਤ ਅਤੇ ਸਫ਼ਾਈ ਤੇ ਰੱਖ-ਰਖਾਅ ਦੀ ਘਾਟ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਸਬੰਧਿਤ ਮਹਿਕਮੇ ਵਲੋਂ ਇਸ ਸਮੱਸਿਆ ਵੱਲ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ। ਨਾਮਦੇਵ ਰੋਡ ਦੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਸੜਕ ਦੀ ਮਾੜੀ ਹਾਲਤ ਦਾ ਸਿੱਧਾ ਅਸਰ ਉਨ੍ਹਾਂ ਦੇ ਕਾਰੋਬਾਰ ’ਤੇ ਵੀ ਪੈ ਰਿਹਾ ਹੈ। ਜੇਕਰ ਸੜਕ ’ਤੇ ਗੰਦਗੀ, ਟੋਏ ਜਾਂ ਪਾਣੀ ਦੀ ਸਮੱਸਿਆ ਮੌਜੂਦ ਹੈ ਤਾਂ ਇਸ ਨਾਲ ਆਮ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਜਾਂਦੀਆਂ ਹਨ। ਲੋਕਾਂ ਦੀ ਮੰਗ ਹੈ ਕਿ ਸਬੰਧਿਤ ਅਧਿਕਾਰੀ ਮੌਕੇ ਦਾ ਜਾਇਜ਼ਾ ਲੈ ਕੇ ਸਮੱਸਿਆ ਦਾ ਸਥਾਈ ਹੱਲ ਕਰਨ ਅਤੇ ਸ਼ਹਿਰ ਦੀਆਂ ਸੜਕਾਂ ਦੀ ਸਾਂਭ-ਸੰਭਾਲ ਲਈ ਜ਼ਿੰਮੇਵਾਰ ਮਹਿਕਮਾ ਆਪਣੀ ਜ਼ਿੰਮੇਵਾਰੀ ਕਦੋਂ ਨਿਭਾਏਗਾ ਕੀ ਕਿਸੇ ਵੱਡੇ ਹਾਦਸੇ ਜਾਂ ਹੋਰ ਗੰਭੀਰ ਸਮੱਸਿਆ ਤੋਂ ਬਾਅਦ ਹੀ ਪ੍ਰਸ਼ਾਸਨ ਜਾਗੇਗਾ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਾਮਦੇਵ ਰੋਡ ਦੀ ਜਾਂਚ ਕਰਵਾ ਕੇ ਜ਼ਰੂਰੀ ਮੁਰੰਮਤ ਅਤੇ ਸਫ਼ਾਈ ਦੇ ਕੰਮ ਤੁਰੰਤ ਸ਼ੁਰੂ ਕਰਵਾਏ ਜਾਣ। ਸ਼ਹਿਰ ਦੇ ਵਿਕਾਸ ਦੀ ਗੱਲ ਕਰਨ ਵਾਲੇ ਪ੍ਰ ਸ਼ਾਸਨ ਲਈ ਇਹ ਵੀ ਜ਼ਰੂਰੀ ਹੈ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮਿਲਣ। ਜਿਸ ਕਾਰਨ ਸਾਫ਼-ਸੁਥਰੀਆਂ ਅਤੇ ਸੁਰੱਖਿਅਤ ਸੜਕਾਂ ਹਰ ਨਾਗਰਿਕ ਦਾ ਹੱਕ ਹਨ ਕਿਉਂਕਿ ਨਾਮਦੇਵ ਰੋਡ ਦੀ ਸਮੱਸਿਆ ਵੱਲ ਧਿਆਨ ਦੇ ਕੇ ਲੋਕਾਂ ਨੂੰ ਰਾਹਤ ਦੇਣੀ ਸਮੇਂ ਦੀ ਲੋੜ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਬੰਧਿਤ ਮਹਿਕਮਾ ਅਤੇ ਪ੍ਰਸ਼ਾਸਨ ਨਾਮਦੇਵ ਰੋਡ ਦੀ ਬਦਹਾਲੀ ਵੱਲ ਕਦੋਂ ਧਿਆਨ ਦਿੰਦੇ ਹਨ ਅਤੇ ਲੋਕਾਂ ਦੀ ਸਮੱਸਿਆ ਦਾ ਹੱਲ ਕਦੋਂ ਹੁੰਦਾ ਹੈ ਕਿਉਂਕਿ ਨਾਮਦੇਵ ਰੋਡ ਸ਼ਹਿਰ ਦੀਆਂ ਮਹੱਤਵਪੂਰਨ ਸੜਕਾਂ ਵਿਚੋਂ ਇੱਕ ਹੈ। ਜਿੱਥੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ ਆਪਣੇ ਕੰਮਕਾਜ ਲਈ ਲੰਘਦੇ ਹਨ। ਸੜਕ ਦੀ ਮੌਜੂਦਾ ਸਥਿਤੀ ਕਾਰਨ ਵਾਹਨ ਚਾਲਕਾਂ ਨੂੰ ਆਉਣ-ਜਾਣ ਵਿਚ ਦਿੱਕਤਾਂ ਆ ਰਹੀਆਂ ਹਨ। ਖ਼ਾਸ ਕਰ ਕੇ ਦੋ ਪਹੀਆ ਵਾਹਨ ਚਾਲਕਾਂ ਅਤੇ ਪੈਦਲ ਰਾਹਗੀਰਾਂ ਨੂੰ ਸਾਵਧਾਨੀ ਨਾਲ ਲੰਘਣਾ ਪੈਂਦਾ ਹੈ। ਦੂਸਰਾ ਆਮ ਆਦਮੀ ਪਾਰਟੀ ਦੇ ਹਲਕਾ ਭਦੌੜ ਦੇ ਵਿਧਾਇਕ ਸਰਦਾਰ ਲਾਭ ਸਿੰਘ ਉੱਗੋਕੇ ਦਾ ਮੁੱਖ ਦਫ਼ਤਰ ਵੀ ਇਸੇ ਨਾਮਦੇਵ ਰੋਡ ’ਤੇ ਸਥਿਤ ਹੈ ਜਿੱਥੇ ਵਿਧਾਇਕ ਸਾਹਿਬ ਬੈਠ ਕੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੇ ਹਨ। ਪਰ ਮਹਿਕਮੇ ਵਲੋਂ ਇਸ ਸੜਕ ਵੱਲ ਭੋਰਾ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ। ਜ਼ਿਕਰਯੋਗ ਹੈ ਕਿ ਇਸ ਸੜਕ ਦੀ ਹਾਲਤ ਲੰਮੇ ਸਮੇਂ ਤੋਂ ਅਜਿਹੀ ਹੈ ਕਿ ਮਹਿਕਮੇ ਵਲੋਂ ਤਿੰਨ ਚਾਰ ਵਾਰ ਇਸ ਸੜਕ ਨੂੰ ਬਣਾਇਆ ਗਿਆ ਪਰ ਥੋੜ੍ਹੀ ਬਰਸਾਤ ਹੋਣ ਤੋਂ ਬਾਅਦ ਸੜਕ ਦੀ ਦੁਰਦਸ਼ਾ ਫਿਰ ਪਹਿਲਾਂ ਵਾਲੀ ਹੋ ਜਾਂਦੀ ਹੈ। ਇਸ ਲਈ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਾਮਦੇਵ ਰੋਡ ਨੂੰ ਵਧੀਆ ਮੈਟੀਰੀਅਲ ਨਵੇਂ ਸਿਰੇ ਤੋਂ ਬਣਾਇਆ ਜਾਵੇ। ਜਿਸ ਕਾਰਨ ਲੋਕਾਂ ਅਤੇ ਰਾਹਗੀਰਾਂ ਨੂੰ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦਾ ਪਹਿਲਾ ਨਿਊਜ਼ਲੈਟਰ ਲੋਕ ਅਰਪਣ ਕੀਤਾ ਅਗਲੀ ਖ਼ਬਰ ‘ ਆਪ’ ਸਰਕਾਰ ਦੀਆਂ ‘ਯੁੱਧ ਨਸ਼ਿਆਂ ਵਿਰੁੱਧ’ ਤੇ ‘ਰੰਗਲਾ ਪੰਜਾਬ’ ਮੁਹਿੰਮਾਂ ਹੋਈਆਂ ਪੂਰੀ ਤਰ੍ਹਾਂ ਫੇਲ੍ਹ-ਬੇਅੰਤ ਸਿੰਘ ਬਾ...
Ad Position 24