ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦਾ ਪਹਿਲਾ ਨਿਊਜ਼ਲੈਟਰ ਲੋਕ ਅਰਪਣ ਕੀਤਾ
ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਕੀਤੇ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਅਤੇ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਕਲੱਬ ਦੇ ਪਹਿਲੇ ਨਿਊਜ਼ਲੈਟਰ ਦਾ ਲੋਕ ਅਰਪਣ ਐਸ. ਐਸ.
ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਕੀਤੇ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਅਤੇ ਗਤੀਵਿਧੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਤਿਆਰ ਕੀਤੇ ਗਏ ਕਲੱਬ ਦੇ ਪਹਿਲੇ ਨਿਊਜ਼ਲੈਟਰ ਦਾ ਲੋਕ ਅਰਪਣ ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਕੀਤਾ ਗਿਆ। ਐਸ.ਐਸ.ਪੀ. ਨੇ ਕਲੱਬ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜਿਕ ਸੰਸਥਾਵਾਂ ਵਲੋਂ ਲੋਕ ਭਲਾਈ ਲਈ ਕੀਤੇ ਜਾਣ ਵਾਲੇ ਕਾਰਜ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਣ ਸੰਭਾਲ, ਸਿਹਤ, ਸਿੱਖਿਆ, ਟਰੈਫਿਕ ਜਾਗਰੂਕਤਾ ਅਤੇ ਲੋੜਵੰਦਾਂ ਦੀ ਸਹਾਇਤਾ ਵਰਗੇ ਖੇਤਰਾਂ ਵਿਚ ਕੀਤੇ ਜਾਣ ਵਾਲੇ ਉਪਰਾਲੇ ਹੋਰਨਾਂ ਲੋਕਾਂ ਨੂੰ ਵੀ ਸਮਾਜ ਸੇਵਾ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹਨ। ਕਲੱਬ ਦੇ ਪ੍ਰਧਾਨ ਲਾਇਨ ਸ਼ਿਵ ਸਿੰਗਲਾ ਨੇ ਕਿਹਾ ਕਿ ਇਸ ਨਿਊਜ਼ਲੈਟਰ ਦਾ ਮਕਸਦ ਸਿਰਫ਼ ਕਲੱਬ ਦੀਆਂ ਗਤੀਵਿਧੀਆਂ ਦਾ ਵੇਰਵਾ ਦੇਣਾ ਨਹੀਂ, ਸਗੋਂ ਲੋਕਾਂ ਨੂੰ ਇਹ ਦੱਸਣਾ ਵੀ ਹੈ ਕਿ ਛੋਟੇ-ਛੋਟੇ ਸਮਾਜਿਕ ਉਪਰਾਲਿਆਂ ਰਾਹੀਂ ਅਸੀਂ ਮਿਲ ਕੇ ਸਮਾਜ ਵਿਚ ਵੱਡਾ ਅਤੇ ਸਕਾਰਾਤਮਕ ਬਦਲਾਅ ਲਿਆ ਸਕਦੇ ਹਾਂ। ਉਨ੍ਹਾਂ ਕਿਹਾ ਕਿ ਕਲੱਬ ਵਲੋਂ ਵਾਤਾਵਰਣ ਸੰਭਾਲ, ਮੈਡੀਕਲ ਕੈਂਪ, ਗਊ ਸੇਵਾ, ਅਧਿਆਪਕ ਸਨਮਾਨ, ਟਰੈਫਿਕ ਜਾਗਰੂਕਤਾ ਅਤੇ ਹੋਰ ਲੋਕ ਭਲਾਈ ਦੇ ਪ੍ਰੋਜੈਕਟ ਲਗਾਤਾਰ ਕੀਤੇ ਜਾ ਰਹੇ ਹਨ। ਇਸ ਮੌਕੇ ਬਰਨਾਲਾ ਵੈਲਫੇਅਰ ਕਲੱਬ ਦੇ ਚੇਅਰਮੈਨ ਵਿਵੇਕ ਸਿੰਧਵਾਨੀ, ਲਾਇਨ ਸੁਰਿੰਦਰ ਮਿੱਤਲ, ਲਾਇਨ ਯਸ਼ ਪਾਲ, ਲਾਇਨ ਪਵਨ, ਲਾਇਨ ਸੰਜੇ ਬਾਂਸਲ, ਲਾਇਨ ਅਰੁਣ ਆਦਿ ਹਾਜ਼ਰ ਸਨ।