18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿਚ 6 ਸਾਲ ਤੋਂ ਫਰਾਰ ਚੱਲ ਰਹੇ ਇਕ ਭਗੌੜੇ ਨੂੰ ਕੀਤਾ ਕਾਬੂ

ਟੱਲੇਵਾਲ, 18 ਸਤੰਬਰ (ਸੋਨੀ ਚੀਮਾ)-ਪੁਲਿਸ ਚੌਕੀ ਪੱਖੋ ਕੈਂਚੀਆਂ ਦੇ ਇੰਚਾਰਜ ਕਰਮਜੀਤ ਸਿੰਘ ਦੀ ਅਗਵਾਈ ਵਿਚ ਸਮਾਜ ਵਿਰੋਧੀ ਅਨਸਰਾਂ ਅਤੇ ਭਗੌੜੇ ਅਪਰਾਧੀਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿਚ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਇਕ ਭਗੌੜੇ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 19-09-2026
ਟੱਲੇਵਾਲ, 18 ਸਤੰਬਰ (ਸੋਨੀ ਚੀਮਾ)-ਪੁਲਿਸ ਚੌਕੀ ਪੱਖੋ ਕੈਂਚੀਆਂ ਦੇ ਇੰਚਾਰਜ ਕਰਮਜੀਤ ਸਿੰਘ ਦੀ ਅਗਵਾਈ ਵਿਚ ਸਮਾਜ ਵਿਰੋਧੀ ਅਨਸਰਾਂ ਅਤੇ ਭਗੌੜੇ ਅਪਰਾਧੀਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਇਕ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿਚ ਲੰਬੇ ਸਮੇਂ ਤੋਂ ਫਰਾਰ ਚੱਲ ਰਹੇ ਇਕ ਭਗੌੜੇ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤਾ ਗਿਆ ਮੁਲਜ਼ਮ ਸੁਖਚੈਨ ਸਿੰਘ ਪੁੱਤਰ ਸਾਧੂ ਸਿੰਘ ਵਾਸੀ ਬਠਿੰਡਾ ਜਿਸ ’ਤੇ ਸਾਲ 2020 ਵਿਚ 420, 467, 468, 471 ਆਈ.ਪੀ.ਸੀ ਤਹਿਤ ਧੋਖਾਧੜੀ ਦੇ ਮਾਮਲੇ ਵਿਚ ਅਦਾਲਤ ਵਲੋਂ 6 ਸਾਲ ਤੋਂ ਭਗੌੜਾ ਕਰਾਰ ਦਿੱਤਾ ਹੋਇਆ ਸੀ ਅਤੇ ਪੁਲਿਸ ਨੂੰ ਕਾਫੀ ਸਮੇਂ ਤੋਂ ਇਸ ਦੀ ਤਲਾਸ਼ ਸੀ। ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖ਼ਿਲਾਫ਼ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਸ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਏ.ਐਸ.ਆਈ ਗੁਰਦੀਪ ਸਿੰਘ, ਏ.ਐਸ.ਆਈ ਗੁਰਪਿਆਰ ਸਿੰਘ, ਹੈਡ ਕਾਂਸਟੇਬਲ ਨਵਦੀਪ ਕੌਰ, ਕਾਂਸਟੇਬਲ ਸਿਮਰਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ, 2 ਅਕਤੂਬਰ ਤੱਕ ਪੇਂਡੂ ਖੇਤਰਾਂ ਵਿਚ ਚੱਲੇਗੀ ਵਿਸ਼ੇਸ਼ ਸਫ਼ਾਈ ਮੁਹਿੰਮ ਅਗਲੀ ਖ਼ਬਰ ਲਾਇਨਜ਼ ਕਲੱਬ ਬਰਨਾਲਾ ਸੁਪਰੀਮ ਦਾ ਪਹਿਲਾ ਨਿਊਜ਼ਲੈਟਰ ਲੋਕ ਅਰਪਣ ਕੀਤਾ
Ad Position 24