18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਸਵੱਛਤਾ ਹੀ ਸੇਵਾ ਮੁਹਿੰਮ ਦੀ ਸ਼ੁਰੂਆਤ, 2 ਅਕਤੂਬਰ ਤੱਕ ਪੇਂਡੂ ਖੇਤਰਾਂ ਵਿਚ ਚੱਲੇਗੀ ਵਿਸ਼ੇਸ਼ ਸਫ਼ਾਈ ਮੁਹਿੰਮ

ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਬਰਨਾਲਾ ਵਲੋਂ ਜ਼ਿਲ੍ਹੇ ਦੇ ਪਿੰਡਾਂ ਵਿਚ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਵਿਸ਼ੇਸ਼ ਸਫ਼ਾਈ ਮੁਹਿੰਮ 2 ਅਕਤੂਬਰ ਤੱਕ ਚੱਲੇਗੀ।

Ad Position 21
No active advertisement
ਅਜੀਤ ਡੈਸਕ 19-09-2026
ਬਰਨਾਲਾ, 18 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਬਰਨਾਲਾ ਵਲੋਂ ਜ਼ਿਲ੍ਹੇ ਦੇ ਪਿੰਡਾਂ ਵਿਚ ‘ਸਵੱਛਤਾ ਹੀ ਸੇਵਾ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਵਿਸ਼ੇਸ਼ ਸਫ਼ਾਈ ਮੁਹਿੰਮ 2 ਅਕਤੂਬਰ ਤੱਕ ਚੱਲੇਗੀ। ਇਸ ਦੌਰਾਨ ਪੇਂਡੂ ਖੇਤਰਾਂ ਵਿਚ ਵਿਆਪਕ ਸਫ਼ਾਈ ਕਾਰਜ ਕੀਤੇ ਜਾਣਗੇ ਅਤੇ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾਣਗੀਆਂ। ਇੱਥੇ ਮੁਹਿੰਮ ਤਹਿਤ ਜਾਗਰੂਕਤਾ ਸਮੱਗਰੀ ਜਾਰੀ ਕਰਦਿਆਂ ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਇਸ਼ਵਿੰਦਰ ਸਿੰਘ ਜੰਡੂ ਨੇ ਕਿਹਾ ਕਿ 2 ਅਕਤੂਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਪੇਂਡੂ ਖੇਤਰਾਂ ਵਿਚ ਕੂੜੇ ਦੇ ਡੰਪਾਂ ਅਤੇ ਹੋਰ ਗੰਦਗੀ ਵਾਲੀਆਂ ਥਾਵਾਂ ਉੱਤੇ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ ਅਤੇ ਹੋਰ ਵੀ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪਿੰਡਾਂ ਦੇ ਵਾਸੀਆਂ, ਪੰਚਾਇਤਾਂ, ਨੌਜਵਾਨ ਕਲੱਬਾਂ ਅਤੇ ਸਵੈ-ਸੇਵੀ ਸੰਗਠਨਾਂ ਨੂੰ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਵੱਛਤ ਾ ਸਿਰਫ਼ ਸਰਕਾਰ ਜਾਂ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਅਪੀਲ ਕੀਤੀ ਕਿ ਲੋਕ ਆਪਣੇ ਘਰਾਂ, ਗਲੀਆਂ, ਨਾਲੀਆਂ ਅਤੇ ਸਾਂਝੀਆਂ ਥਾਵਾਂ ਨੂੰ ਸਾਫ਼ ਰੱਖਣ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਤਾਂ ਜੋ ਪਿੰਡਾਂ ਨੂੰ ਸੋਹਣਾ ਅਤੇ ਸਾਫ਼ ਬਣਾਇਆ ਜਾ ਸਕੇ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਸੀ.ਡੀ.ਐੱਸ. ਰਾਜੀਵ ਕੁਮਾਰ, ਮੀਨਾ ਸਿੱਧੂ, ਰਾਜ ਗਰੇਵਾਲ ਤੋਂ ਇਲਾਵਾ ਹੋਰ ਆਗੂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ੁਰੂ ਅਗਲੀ ਖ਼ਬਰ ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿਚ 6 ਸਾਲ ਤੋਂ ਫਰਾਰ ਚੱਲ ਰਹੇ ਇਕ ਭਗੌੜੇ ਨੂੰ ਕੀਤਾ ਕਾਬੂ
Ad Position 24