20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਬੀ.ਐਸ.ਸੀ. ਨਰਸਿੰਗ ਦੇ ਨਤੀਜਿਆਂ ’ਚ ਗੱਡੇ ਸਫ਼ਲਤਾ ਦੇ ਝੰਡੇ

ਸੰਗਰੂਰ, 19 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਵੱਲੋਂ ਐਲਾਨੇ ਗਏ ਬੀ. ਐਸ.

Ad Position 21
No active advertisement
ਅਜੀਤ ਡੈਸਕ 20-09-2026
ਸੰਗਰੂਰ, 19 ਸਤੰਬਰ (ਸੁਖਵਿੰਦਰ ਸਿੰਘ ਫੁੱਲ) - ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫ਼ਰੀਦਕੋਟ ਵੱਲੋਂ ਐਲਾਨੇ ਗਏ ਬੀ.ਐਸ.ਸੀ. ਨਰਸਿੰਗ (ਭਾਗ ਸੱਤਵਾਂ) ਦੇ ਨਤੀਜਿਆਂ ਵਿੱਚ ‘ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ, ਸੰਗਰੂਰ’ ਦੇ ਵਿਦਿਆਰਥੀਆਂ ਨੇ ਆਪਣੀ ਬਿਹਤਰੀਨ ਕਾਰਗੁਜ਼ਾਰੀ ਨਾਲ ਇਲਾਕੇ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਯੂਨੀਵਰਸਿਟੀ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਨਤੀਜਿਆਂ ਵਿੱਚ ਕਾਲਜ ਦੀ ਹੋਣਹਾਰ ਵਿਦਿਆਰਥਣ ਸਹਿਜਵੀਰ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਅਬਰਾਰ ਅਜੀਜ ਨੇ ਆਪਣੀ ਲਗਨ ਅਤੇ ਸਖ਼ਤ ਮਿਹਨਤ ਦੇ ਦਮ ‘ਤੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਜਦਕਿ ਨੋਸ਼ੀਨ ਮੁਸ਼ਤਾਕ ਨੇ ਤੀਜਾ ਸਥਾਨ ਹਾਸਿਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ। ਇਨ੍ਹਾਂ ਨਤੀਜਿਆਂ ਵਿੱਚ ਕਾਲਜ ਦੇ ਸਾਰੇ ਹੀ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪ੍ਰੀਖਿਆ ਪਾਸ ਕੀਤੀ ਹੈ। ਇਸ ਸ਼ਾਨਦਾਰ ਸਫ਼ਲਤਾ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਾਲਜ ਪ੍ਰਿੰਸੀਪਲ ਡਾਕਟਰ ਪਰਮਜੀਤ ਕੌਰ ਗਿੱਲ ਨੇ ਦੱਸਿਆ ਕਿ ਇਹ ਸੰਸਥਾ ਲਈ ਬਹੁਤ ਹੀ ਮਾਣ ਤੇ ਵਡਿਆਈ ਵਾਲੀ ਗੱਲ ਹੈ। ਉਨ੍ਹਾਂ ਕਿਹਾ, “ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਾਡੀ ਸੰਸਥਾ ਦਾ ਨਤੀਜਾ 100 ਫ਼ੀਸਦੀ ਰਿਹਾ ਹੈ। ਇਹ ਸਫ਼ਲਤਾ ਵਿਦਿਆਰਥੀਆਂ ਦੀ ਦਿਨ-ਰਾਤ ਦੀ ਮਿਹਨਤ, ਉਨ੍ਹਾਂ ਦੇ ਮਾਪਿਆਂ ਦੇ ਸਹਿਯੋਗ ਅਤੇ ਸਾਡੇ ਤਜਰਬੇਕਾਰ ਅਧਿਆਪਕਾਂ ਦੀ ਸੁਚੱਜੀ ਰਹਿਨੁਮਾਈ ਦਾ ਸਿੱਟਾ ਹੈ। ਸੰਸਥਾ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਕਾਲਜ ਦੇ ਡਾਇਰੈਕਟਰ ਇੰਜੀਨੀਅਰ ਸ਼ਿਵ ਆਰੀਆ ਨੇ ਵੀ ਖੁਸ਼ੀ ਜ਼ਾਹਿਰ ਕੀਤੀ। ਉਨ੍ਹਾਂ ਸਫਲ ਰਹੇ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਪਰਿਵਾਰਾਂ ਤੇ ਕਾਲਜ ਦੇ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਸੁਨਹਿਰੀ ਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਵਿਦਿਆਰਥੀ ਅੱਗੇ ਚੱਲ ਕੇ ਆਪਣੇ ਪੇਸ਼ੇ ਵਿੱਚ ਨਵੇਂ ਦਿਸਹੱਦੇ ਕਾਇਮ ਕਰਨਗੇ ਅਤੇ ਸਮਾਜ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਸੇਂਟ ਬਚਨਪੁਰੀ ਸਕੂਲ ਪੱਖੋ ਕਲਾਂ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਕਲਾਂ ਮੁਕਾਬਲਿਆਂ ਲਈ ਚੋਣ ਅਗਲੀ ਖ਼ਬਰ ਭਾਜਪਾ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਮਨਾਇਆ
Ad Position 24