20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਧੂਰੀ ਹਲਕੇ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ 35 ਕਰੋੜ ਰੁਪਏ ਦੀ ਹੋਰ ਗ੍ਰਾਂਟ ਕੀਤੀ ਜਾ ਰਹੀ ਹੈ ਜਾਰੀ - ਓ.ਐਸ.ਡੀ. ਸੁਖਵੀਰ ਸਿੰਘ

ਧੂਰੀ, 19 ਸਤੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਧੂਰੀ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੇ ਨਾਲ-ਨਾਲ ਲੋੜਵੰਦ ਪਰਿਵਾਰਾਂ ਨੂੰ ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਓ.

Ad Position 21
No active advertisement
ਅਜੀਤ ਡੈਸਕ 20-09-2026
ਧੂਰੀ, 19 ਸਤੰਬਰ (ਲਖਵੀਰ ਸਿੰਘ ਧਾਂਦਰਾ, ਸੰਜੇ ਲਹਿਰੀ) - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਧੂਰੀ ਹਲਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੇ ਨਾਲ-ਨਾਲ ਲੋੜਵੰਦ ਪਰਿਵਾਰਾਂ ਨੂੰ ਮਾਲੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ 19 ਲੋੜਵੰਦ ਪਰਿਵਾਰਾਂ ਨੂੰ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਕੁੱਲ 6 ਲੱਖ 65 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ ਗਏ ਤੇ ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ। ਇਸ ਮੌਕੇ ਉਨ੍ਹਾਂ ਦੱਸਿਆ ਕਿ ਗੰਭੀਰ ਬਿਮਾਰੀਆਂ ਦੇ ਇਲਾਜ ਤੇ ਘਰਾਂ ਦੇ ਨੁਕਸਾਨ ਸਬੰਧੀ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ 19 ਅਰਜ਼ੀਆਂ ਨੂੰ ਪ੍ਰਵਾਨਗੀ ਮਿਲਣ ਉਪਰੰਤ ਸਬੰਧਤ ਲਾਭਪਾਤਰੀ ਪਰਿਵਾਰਾਂ ਨੂੰ ਇਹ ਸਹਾਇਤਾ ਰਾਸ਼ੀ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰਾਂ ਨੂੰ ਸਮੇਂ ਸਿਰ ਸਹਾਇਤਾ ਪਹੁੰਚਾਉਣਾ ਸਰਕਾਰ ਦੀ ਤਰਜੀਹ ਹੈ। ਓ.ਐਸ.ਡੀ. ਸੁਖਵੀਰ ਸਿੰਘ ਨੇ ਦੱਸਿਆ ਕਿ ਧੂਰੀ ਹਲਕੇ ਦੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਭਗ 35 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਰਹੀ ਹੈ ਜਿਸ ਨਾਲ ਪਿੰਡਾਂ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦੀ ਪੂਰਾ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਤੇ ਸਰਪੰਚਾਂ ਨਾਲ ਲਗਾਤਾਰ ਤਾਲਮੇਲ ਕਰਕੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਦੀਆਂ ਲੋੜਾਂ ਤੇ ਮੰਗਾਂ ਅਨੁਸਾਰ ਕੰਮ ਪਾਰਦਰਸ਼ੀ ਢੰਗ ਨਾਲ ਤੇ ਸਮੇਂ ਸਿਰ ਮੁਕੰਮਲ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਪਿਛਲੇ ਦਸ ਦਿਨਾਂ ਤੋਂ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸਿੱਧੇ ਤੌਰ ’ਤੇ ਸੁਣੀਆਂ ਜਾ ਰਹੀਆਂ ਹਨ। ਇਸ ਨਾਲ ਵਿਕਾਸ ਕਾਰਜਾਂ ਦੀ ਤਰਜੀਹ ਤੈਅ ਕਰਨ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਉਪਰਾਲੇ ਕਰਨ ਵਿੱਚ ਮਦਦ ਮਿਲ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਪਿੰਡਾਂ ਲਈ ਵੀ ਵਿਕਾਸ ਫੰਡਾਂ ਤੇ ਗ੍ਰਾਂਟਾਂ ਦੀਆਂ ਅਗਲੀਆਂ ਕਿਸ਼ਤਾਂ ਦੇ ਚੈੱਕ ਜਲਦੀ ਜਾਰੀ ਕੀਤੇ ਜਾਣਗੇ ਤਾਂ ਜੋ ਹਲਕੇ ਵਿੱਚ ਸਰਬਪੱਖੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਇਸ ਮੌਕੇ ਐਸ.ਡੀ.ਐਮ ਧੂਰੀ ਡਾ. ਇਸਮਤ ਵਿਜੈ ਸਿੰਘ, ਮੁੱਖ ਮੰਤਰੀ ਫੀਲਡ ਅਫਸਰ ਅਰਵਿੰਦ ਕੁਮਾਰ, ਵਕਫ ਬੋਰਡ ਤੇ ਮੈਂਬਰ ਡਾ. ਅਨਵਰ ਭਸੌੜ, ਪ੍ਰਧਾਨ ਨਗਰ ਕੌਂਸਲ ਧੂਰੀ ਅਮਰਜੋਤ ਕੌਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਗਗਨ ਜਵੰਧਾ, ਰੂਬਲ ਬਾਜਵਾ ਸਮੇਤ ਵੱਡੀ ਗਿਣਤੀ ਲਾਭਪਾਤਰੀ ਅਤੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ - ਭਾਈ ਅਵਤਾਰ ਸਿੰਘ ਰਾਏਸਰ ਅਗਲੀ ਖ਼ਬਰ ਕਾਂਗਰਸ ਤੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਕਈ ਵਰਕਰ ਭਾਜਪਾ ’ਚ ਸ਼ਾਮਿਲ
Ad Position 24