ਲੋਕ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ - ਭਾਈ ਅਵਤਾਰ ਸਿੰਘ ਰਾਏਸਰ
ਮਹਿਲ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਮਾਨ ਸਰਕਾਰ ਦੀ ਕਥਿਤ ਤਾਨਾਸ਼ਾਹੀ ਨੀਤੀਆਂ ਤੋਂ ਅੱਕੇ ਅਤੇ ਨਸ਼ਿਆਂ ਹੱਥੋਂ ਰੁਲ ਰਹੀ ਨੌਜਵਾਨੀ ਨੂੰ ਬਚਾਉਣ ਲਈ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸਰਕਾਰ ਬਣਾਉਣ ਲਈ ਬਿਲਕੁਲ ਤਿਆਰ ਹਨ। ਇਹ ਵਿਚਾਰ ਅਕਾਲੀ ਦਲ ਵਾਰਸ ਪੰਜਾਬ ਦੇ ਸੀਨੀਅਰ ਆਗੂ ਭਾਈ ਅਵਤਾਰ ਸਿੰਘ ਰਾਏਸਰ ਨੇ ਰਾਏਸਰ ਪਟਿਆਲਾ ਵਿਖੇ ਕੇਵਲ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪ੍ਰਗਟ ਕੀਤੇ।
ਮਹਿਲ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਮਾਨ ਸਰਕਾਰ ਦੀ ਕਥਿਤ ਤਾਨਾਸ਼ਾਹੀ ਨੀਤੀਆਂ ਤੋਂ ਅੱਕੇ ਅਤੇ ਨਸ਼ਿਆਂ ਹੱਥੋਂ ਰੁਲ ਰਹੀ ਨੌਜਵਾਨੀ ਨੂੰ ਬਚਾਉਣ ਲਈ ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸਰਕਾਰ ਬਣਾਉਣ ਲਈ ਬਿਲਕੁਲ ਤਿਆਰ ਹਨ। ਇਹ ਵਿਚਾਰ ਅਕਾਲੀ ਦਲ ਵਾਰਸ ਪੰਜਾਬ ਦੇ ਸੀਨੀਅਰ ਆਗੂ ਭਾਈ ਅਵਤਾਰ ਸਿੰਘ ਰਾਏਸਰ ਨੇ ਰਾਏਸਰ ਪਟਿਆਲਾ ਵਿਖੇ ਕੇਵਲ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਲੋਕ ਚੋਣ ਜ਼ਾਬਤੇ ਦੀ ਉਡੀਕ ਕਰ ਰਹੇ ਹਨ ਤਾਂ ਜੋ ਝੂਠ ਦੇ ਸਹਾਰੇ ਚੱਲ ਰਹੀ ਮੌਜੂਦਾ ਸਰਕਾਰ ਨੂੰ ਚੱਲਦਾ ਕੀਤਾ ਜਾ ਸਕੇ। ਉਨ੍ਹਾਂ ਦੋਸ਼ ਲਾਇਆ ਕਿ ਰੋਜ਼ਾਨਾ ਨਸ਼ਿਆਂ ਨਾਲ ਨੌਜਵਾਨ ਮਰ ਰਹੇ ਹਨ, ਪਰ ਸਰਕਾਰ ਦੇ ਨੁਮਾਇੰਦੇ ਪੈਸੇ ਇਕੱਠੇ ਕਰਨ ਲੱਗੇ ਹਨ। ਸਰਕਾਰ ਦਾ ‘ਜ਼ੀਰੋ ਟਾਲਰੈਂਸ’ ਦਾ ਦਾਅਵਾ ਝੂਠਾ ਹੈ ਅਤੇ ਭ੍ਰਿਸ਼ਟਾਚਾਰ ਵਧ ਗਿਆ ਹੈ। ਸੂਬਾ ਬੇਰੁਜ਼ਗਾਰੀ ਦੀ ਭੱਠੀ ਵਿਚ ਤਪ ਰਿਹਾ ਹੈ, ਜਦਕਿ ਨੁਮਾਇੰਦੇ ਕੈਨੇਡਾ ਵਰਗਾ ਮਾਹੌਲ ਦੱਸ ਰਹੇ ਹਨ। ਇਸ ਮੌਕੇ ਬਾਬਾ ਗੁਰਦੀਪ ਸਿੰਘ ਬਿੱਲਾ ਨੇ ਕਿਹਾ ਕਿ ਹਜ਼ਾਰ-ਪੰਦਰਾਂ ਸੌ ਰੁਪਏ ਦੇਣ ਦੀ ਬਜਾਏ ਨੌਜਵਾਨਾਂ ਨੂੰ 25-30 ਹਜ਼ਾਰ ਰੁਪਏ ਦਾ ਪੱਕਾ ਰੁਜ਼ਗਾਰ ਦਿੱਤਾ ਜਾਵੇ, ਜੋ ਸਿਰਫ਼ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੀ ਸਰਕਾਰ ਬਣਨ ’ਤੇ ਹੀ ਸੰਭਵ ਹੈ। ਇਸ ਮੌਕੇ ਗੁਰਮੇਲ ਸਿੰਘ ਢੈਪਈ ਵਾਲੇ, ਸਤਨਾਮ ਸਿੰਘ, ਮੀਤਾ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਅਨਮੋਲ, ਜਥੇਦਾਰ ਦੇਵ ਸਿੰਘ ਰਾਏਸਰ ਪਟਿਆਲਾ, ਨਿੰਦਰ ਕੌਰ, ਮਨਜੋਤ ਕੌਰ, ਗਗਨ ਕੌਰ, ਚਰਨਜੀਤ ਕੌਰ, ਜਸਵੀਰ ਕੌਰ, ਕਿਰਨਜੀਤ ਕੌਰ, ਹਰਬੰਸ ਕੌਰ, ਸੋਨੀ ਕੌਰ ਅਤੇ ਬਲਬੀਰ ਕੌਰ ਆਦਿ ਹਾਜ਼ਰ ਸਨ।