19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪੰਜਾਬ ਸਰਕਾਰ ਵਲੋਂ ਡੀ.ਏ. ’ਚ 8 ਫ਼ੀਸਦੀ ਵਾਧੇ ਦਾ ਫ਼ੈਸਲਾ ਮੁਲਾਜ਼ਮ ਪੱਖੀ ਤੇ ਇਤਿਹਾਸਕ ਕਦਮ- ਚੀਮਾ

ਟੱਲੇਵਾਲ, 19 ਸਤੰਬਰ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਜ਼ਿਲ੍ਹਾ ਸਿੱਖਿਆ ਇੰਚਾਰਜ, ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਸੀਰ ਸਿੰਘ ਚੀਮਾ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (ਡੀ. ਏ.)

Ad Position 21
No active advertisement
ਜਗਸੀਰ ਸਿੰਘ ਚੀਮਾ 20-09-2026
ਟੱਲੇਵਾਲ, 19 ਸਤੰਬਰ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਜ਼ਿਲ੍ਹਾ ਸਿੱਖਿਆ ਇੰਚਾਰਜ, ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਗਸੀਰ ਸਿੰਘ ਚੀਮਾ ਨੇ ਪੰਜਾਬ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤੇ (ਡੀ.ਏ.) ਵਿਚ 8 ਫ਼ੀਸਦੀ ਵਾਧਾ ਕਰਨ ਦੇ ਫ਼ੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ। ਉਨ੍ਹਾਂ ਇਸ ਨੂੰ ਇਕ ਵੱਡਾ, ਸ਼ਲਾਘਾਯੋਗ ਅਤੇ ਇਤਿਹਾਸਕ ਕਦਮ ਕਰਾਰ ਦਿੱਤਾ ਹੈ। ਜਗਸੀਰ ਸਿੰਘ ਚੀਮਾ ਨੇ ਕਿਹਾ ਕਿ ਰਾਜ ਦੀਆਂ ਮੁਲਾਜ਼ਮ ਜਥੇਬੰਦੀਆਂ ਲੰਮੇ ਸਮੇਂ ਤੋਂ ਡੀ.ਏ. ਦੇ ਵਾਧੇ ਲਈ ਸੰਘਰਸ਼ ਕਰ ਰਹੀਆਂ ਸਨ। ਹਾਲਾਂਕਿ ਇਹ ਮਸਲਾ ਪਿਛਲੀਆਂ ਸਰਕਾਰਾਂ ਵੇਲੇ ਤੋਂ ਲਮਕਦਾ ਆ ਰਿਹਾ ਸੀ, ਪ੍ਰੰਤੂ ਮਾਨ ਸਰਕਾਰ ਨੇ ਮੁਲਾਜ਼ਮਾਂ ਦੇ ਦਰਦ ਨੂੰ ਸਮਝਦਿਆਂ ਇਹ ਵੱਡਾ ਰਾਹਤ ਭਰਿਆ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਧੇ ਨਾਲ ਮੁਲਾਜ਼ਮਾਂ ਨੂੰ ਅਕਤੂਬਰ ਮਹੀਨੇ ਤੋਂ ਹੀ ਵਧੀ ਹੋਈ ਤਨਖ਼ਾਹ ਮਿਲੇਗੀ। ਚੀਮਾ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਖ਼ਜ਼ਾਨੇ ’ਤੇ ਲਗਭਗ 250 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ, ਪਰ ਸਰਕਾਰ ਇਸ ਨੂੰ ਬੋਝ ਨਹੀਂ ਮੰਨਦੀ। ਮੁਲਾਜ਼ਮ ਵਰਗ ਸਰਕਾਰ ਅਤੇ ਜਨਤਾ ਦੇ ਦਰਮਿਆਨ ਇਕ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦਾ ਹੈ, ਇਸ ਲਈ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਬਿਹਤਰ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ‘ਰੰਗਲਾ ਪੰਜਾਬ’ ਬਣਾਉਣ ਦਾ ਮਿਸ਼ਨ ਉਦੋਂ ਹੀ ਪੂਰੀ ਤਰ੍ਹਾਂ ਕਾਮਯਾਬ ਹੋ ਸਕਦਾ ਹੈ, ਜਦੋਂ ਪੰਜਾਬ ਦੀ ਜਨਤਾ, ਸਰਕਾਰ ਅਤੇ ਮੁਲਾਜ਼ਮ ਇੱਕਜੁੱਟ ਹੋ ਕੇ ਕੰਮ ਕਰਨਗੇ। ਮੁੱਖ ਮੰਤਰੀ ਮਾਨ ਪੰਜਾਬ ਦੇ ਹਰ ਨਾਗਰਿਕ ਅਤੇ ਮੁਲਾਜ਼ਮ ਵਰਗ ਨੂੰ ਆਪਣੇ ਪਰਿਵਾਰ ਦਾ ਹਿੱਸਾ ਮੰਨਦੇ ਹਨ। ਜਗਸੀਰ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਮਾਨ ਸਰਕਾਰ ਮੁਲਾਜ਼ਮ ਜਥੇਬੰਦੀਆਂ ਦੇ ਬਾਕੀ ਰਹਿੰਦੇ ਪੈਂਡਿੰਗ ਮਸਲਿਆਂ ਅਤੇ ਮੰਗਾਂ ਨੂੰ ਵੀ ਜਲਦ ਤੋਂ ਜਲਦ ਹੱਲ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ 13ਵੀਂ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ 2026 ’ਚ ਸੋਨੇ, ਚਾਂਦੀ ਤੇ ਤਾਂਬੇ ਦੇ ਤ... ਅਗਲੀ ਖ਼ਬਰ ਲੋਕ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ - ਭਾਈ ਅਵਤਾਰ ਸਿੰਘ ਰਾਏਸਰ
Ad Position 24