19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਪਿੰਡ ਬਦਰਾ ਵਿਖੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਹੋਈ

ਰੂੜੇਕੇ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਕਾਂਗਰਸ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਰਾਜਵਿੰਦਰ ਸਿੰਘ ਸੀਤਲ ਸਟੇਟ ਕੋਆਰਡੀਨੇਟਰ ਐਸ. ਸੀ.

Ad Position 21
No active advertisement
ਅਜੀਤ ਡੈਸਕ 20-09-2026
ਰੂੜੇਕੇ ਕਲਾਂ, 19 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)- ਕਾਂਗਰਸ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰਨ ਲਈ ਰਾਜਵਿੰਦਰ ਸਿੰਘ ਸੀਤਲ ਸਟੇਟ ਕੋਆਰਡੀਨੇਟਰ ਐਸ.ਸੀ. ਵਿੰਗ ਪੰਜਾਬ ਦੀ ਅਗਵਾਈ ਵਿਚ ਪਿੰਡ ਬਦਰਾ ਵਿਖੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਤੋਂ ਪੰਜਾਬ ਦਾ ਹਰ ਇਕ ਵਰਗ ਦੁਖੀ ਹੈ। ਪੰਜਾਬ ਦੇ ਲੋਕ ਇਸ ਵਾਰ ਆਮ ਆਦਮੀ ਪਾਰਟੀ ਦੇ ਝੂਠੇ ਲਾਰਿਆਂ ਦੇ ਜਾਲ ਵਿਚ ਨਹੀਂ ਫਸਣਗੇ। ਪੰਜਾਬ ਦੀ ਤਰੱਕੀ ਲਈ ਪੰਜਾਬ ਵਾਸੀ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਪੰਜਾਬ ਵਿਚ ਸਰਕਾਰ ਬਣਾਉਣਗੇ। ਇਸ ਮੌਕੇ ਜਰਨੈਲ ਸਿੰਘ, ਜਗਰਾਜ ਸਿੰਘ, ਗੁਰਮੇਲ ਸਿੰਘ ਕਾਲਾ, ਗੁਰਮੇਲ ਸਿੰਘ, ਕੌਰ ਸਿੰਘ, ਮੰਦਰ ਸਿੰਘ, ਕੁਲਵਿੰਦਰ ਕੌਰ, ਸੁਖਵਿੰਦਰ ਕੌਰ, ਜਸਵੀਰ ਸਿੰਘ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਅਹੁਦੇਦਾਰ, ਵਰਕਰ ਤੇ ਵੱਡੀ ਗਿਣਤੀ ਔਰਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੀਤਾ ਭਵਨ ਵਿਖੇ ਰਾਧਾ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮੀਰੀ ਪੀਰੀ ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24