20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਕੇਂਦਰ ਤੇ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਮਹਿਜ਼ ਚੋਣ ਪ੍ਰਚਾਰ ਤੱਕ ਸੀਮਤ- ਐਡਵੋਕੇਟ ਗੁਰਮੁਖ ਸਿੰਘ

ਮਹਿਲ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਨਸ਼ਾ ਮੁਕਤੀ ਮੁਹਿੰਮਾਂ ਜ਼ਮੀਨੀ ਪੱਧਰ ’ਤੇ ਕੋਈ ਸਾਰਥਿਕ ਨਤੀਜੇ ਦੇਣ ਦੀ ਬਜਾਏ ਮਹਿਜ਼ ਚੋਣ ਪ੍ਰਚਾਰ ਦਾ ਸਾਧਨ ਬਣ ਕੇ ਰਹਿ ਗਈਆਂ ਹਨ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਸੰਭਾਵੀ ਉਮੀਦਵਾਰ ਐਡਵੋਕੇਟ ਗੁਰਮੁਖ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 21-09-2026
ਮਹਿਲ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਨਸ਼ਾ ਮੁਕਤੀ ਮੁਹਿੰਮਾਂ ਜ਼ਮੀਨੀ ਪੱਧਰ ’ਤੇ ਕੋਈ ਸਾਰਥਿਕ ਨਤੀਜੇ ਦੇਣ ਦੀ ਬਜਾਏ ਮਹਿਜ਼ ਚੋਣ ਪ੍ਰਚਾਰ ਦਾ ਸਾਧਨ ਬਣ ਕੇ ਰਹਿ ਗਈਆਂ ਹਨ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਸੰਭਾਵੀ ਉਮੀਦਵਾਰ ਐਡਵੋਕੇਟ ਗੁਰਮੁਖ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਸਾਰੇ ਸਾਧਨ ਮੌਜੂਦ ਹੋਣ ਦੇ ਬਾਵਜੂਦ ਦੋਵੇਂ ਸਰਕਾਰਾਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਕੋਈ ਠੋਸ ਅਤੇ ਸਥਾਈ ਹੱਲ ਕੱਢਣ ਵਿਚ ਨਾਕਾਮ ਰਹੀਆਂ ਹਨ। ਨਸ਼ਿਆਂ ਦਾ ਮੁੱਦਾ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਸੂਬੇ ਦੇ ਭਵਿੱਖ ਨਾਲ ਸਿੱਧਾ ਜੁੜਿਆ ਹੋਇਆ ਹੈ, ਪਰ ਇਸ ’ਤੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਦੇ ਮੁਫ਼ਤ ਇਲਾਜ ਤੇ ਮੁੜ ਵਸੇਬੇ ਲਈ ਠੋਸ ਨੀਤੀ ਬਣਾਈ ਜਾਵੇ। ਐਡਵੋਕੇਟ ਗੁਰਮੁਖ ਸਿੰਘ ਨੇ ਕਿਹਾ ਕਿ ਭਾਜਪਾ ਅਤੇ ‘ਆਪ’ ਸਰਕਾਰਾਂ ਲੋਕਾਂ ਦੀਆਂ ਉਮੀਦਾਂ ’ਤੇ ਖਰੀਆਂ ਨਹੀਂ ਉੱਤਰੀਆਂ। ਕੇਂਦਰ ਦੀ ਪੁਰਾਣੀ ਯੂ.ਪੀ. ਏ. ਅਤੇ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਕਰਵਾਏ ਲੋਕ-ਪੱਖੀ ਕਾਰਜਾਂ ਦੇ ਮੁਕਾਬਲੇ ਮੌਜੂਦਾ ਹੁਕਮਰਾਨ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਵੱਡੀ ਜਿੱਤ ਦਰਜ ਕਰ ਕੇ ਸਰਕਾਰ ਬਣਾਏਗੀ। ਉਨ੍ਹਾਂ ਪੰਜਾਬ ਵਾਸੀਆਂ ਨੂੰ ਸੂਬੇ ਦੀ ਬਿਹਤਰੀ ਅਤੇ ਨੌਜਵਾਨੀ ਨੂੰ ਬਚਾਉਣ ਲਈ ਕਾਂਗਰਸ ਦਾ ਸਾਥ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਰਿੰਕਾ ਬਾਹਮਣੀਆਂ ਵਲੋਂ 1 ਅਕਤੂਬਰ ਨੂੰ ਨਸ਼ਿਆਂ ਖ਼ਿਲਾਫ਼ ‘ਲਲਕਾਰ ਰੈਲੀ’ ਦਾ ਐਲਾਨ ਅਗਲੀ ਖ਼ਬਰ ਝੋਨੇ ਦੀ ਨਿਰਵਿਘਨ ਖ਼ਰੀਦ ਅਤੇ ਖਾਦ ਦੀ ਸਪਲਾਈ ਨੂੰ ਲੈ ਕੇ ਮਹਿਲ ਕਲਾਂ ’ਚ ਕਿਸਾਨਾਂ ਦੀ ਅਹਿਮ ਮੀਟਿੰਗ
Ad Position 24