20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2026

ਰਿੰਕਾ ਬਾਹਮਣੀਆਂ ਵਲੋਂ 1 ਅਕਤੂਬਰ ਨੂੰ ਨਸ਼ਿਆਂ ਖ਼ਿਲਾਫ਼ ‘ਲਲਕਾਰ ਰੈਲੀ’ ਦਾ ਐਲਾਨ

ਮਹਿਲ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ 1 ਅਕਤੂਬਰ ਨੂੰ ਵੱਡੇ ਪੱਧਰ ’ਤੇ ‘ਲਲਕਾਰ ਰੈਲੀ’ ਕੀਤੀ ਜਾਵੇਗੀ, ਜਿਸ ਵਿਚ ਹਲਕੇ ਦੇ ਲੋਕ, ਨੌਜਵਾਨ ਅਤੇ ਸਮਰਥਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਰਿੰਕਾ ਬਾਹਮਣੀਆਂ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।

Ad Position 21
No active advertisement
ਰਿੰਕਾ ਬਾਹਮਣੀਆਂ 21-09-2026
ਮਹਿਲ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਨਸ਼ਿਆਂ ਦੇ ਮੁਕੰਮਲ ਖ਼ਾਤਮੇ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ 1 ਅਕਤੂਬਰ ਨੂੰ ਵੱਡੇ ਪੱਧਰ ’ਤੇ ‘ਲਲਕਾਰ ਰੈਲੀ’ ਕੀਤੀ ਜਾਵੇਗੀ, ਜਿਸ ਵਿਚ ਹਲਕੇ ਦੇ ਲੋਕ, ਨੌਜਵਾਨ ਅਤੇ ਸਮਰਥਕ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਰਿੰਕਾ ਬਾਹਮਣੀਆਂ ਨੇ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ। ਇਸ ਮੌਕੇ ਰਿੰਕਾ ਬਾਹਮਣੀਆਂ ਨੇ ਹਲਕਾ ਵਿਧਾਇਕ ’ਤੇ ਸਿਆਸੀ ਅਣਦੇਖੀ ਅਤੇ ਵਾਅਦਾ ਖ਼ਿਲਾਫ਼ੀ ਦੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਕਰਨ ਸਮੇਂ ਉਨ੍ਹਾਂ ਨੂੰ ਚੇਅਰਮੈਨੀ ਜਾਂ ਢੁਕਵਾਂ ਅਹੁਦਾ ਦੇਣ ਅਤੇ ਪਿੰਡ ਦੇ ਵਿਕਾਸ ਕਾਰਜ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ। ਤਿੰਨ ਮਹੀਨੇ ਪਹਿਲਾਂ ਐਲਾਨੀ 20 ਲੱਖ ਰੁਪਏ ਦੀ ਗਰਾਂਟ ਵੀ ਨਹੀਂ ਪਹੁੰਚੀ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀਆਂ ਨੂੰ ਸ਼ਹਿ ਦੇ ਕੇ ਉਨ੍ਹਾਂ ਨੂੰ ਸਿਆਸੀ ਤੌਰ ’ਤੇ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਦੂਜੇ ਪਾਸੇ, ਹਲਕਾ ਵਿਧਾਇਕ ਨੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਰਿੰਕਾ ਬਾਹਮਣੀਆਂ ਆਪਣੀ ਮਰਜ਼ੀ ਨਾਲ ਪਾਰਟੀ ਵਿਚ ਸ਼ਾਮਿਲ ਹੋਏ ਸਨ ਅਤੇ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਗਿਆ ਹੈ। ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅਜਿਹਾ ਸਿਆਸੀ ਮਾਹੌਲ ਬਣਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਨਸ਼ਿਆਂ ਦੀ ਸਥਿਤੀ ਚਿੰਤਾਜਨਕ- ਢੀਂਡਸਾ ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਮਹਿਜ਼ ਚੋਣ ਪ੍ਰਚਾਰ ਤੱਕ ਸੀਮਤ- ਐਡਵੋਕੇਟ ਗੁਰਮੁਖ ਸਿੰਘ
Ad Position 24