ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ
ਬਰਨਾਲਾ, 20 ਸਤੰਬਰ (ਰਾਜ ਪਨੇਸਰ)- ਪੁਲਿਸ ਵਲੋਂ ਸਥਾਨਕ ਅਨਾਜ ਮੰਡੀ ਵਿਖੇ ਦੋ ਜਣਿਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਆਕਾਸ਼ਵੀਰ ਸਿੰਘ ਪੁੱਤਰ ਚਰਨਜੀਤ ਸਿੰਘ ਅਤੇ ਪਰਮਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ।
ਬਰਨਾਲਾ, 20 ਸਤੰਬਰ (ਰਾਜ ਪਨੇਸਰ)- ਪੁਲਿਸ ਵਲੋਂ ਸਥਾਨਕ ਅਨਾਜ ਮੰਡੀ ਵਿਖੇ ਦੋ ਜਣਿਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਆਕਾਸ਼ਵੀਰ ਸਿੰਘ ਪੁੱਤਰ ਚਰਨਜੀਤ ਸਿੰਘ ਅਤੇ ਪਰਮਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ। ਜਿਨ੍ਹਾਂ ਨੂੰ ਕਪਾਹ ਮੰਡੀ ਬਰਨਾਲਾ ਵਿਖੇ ਘੁੰਮਦੇ ਵੇਖਿਆ ਗਿਆ। ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਦੋਵੇਂ ਜਣਿਆ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।