ਜਨਗਣਨਾ-2027 ਤਹਿਤ ਫੀਲਡ ਟਰੇਨਰਾਂ ਦੀ ਤਿੰਨ ਰੋਜ਼ਾ ਟਰੇਨਿੰਗ ਹੋਈ ਸ਼ੁਰੂ
ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਫੀਲਡ ਟਰੇਨਰਾਂ ਦੀ ਤਿੰਨ ਦਿਨਾਂ ਦੀ ਵਿਸ਼ੇਸ਼ ਟਰੇਨਿੰਗ ਅੱਜ ਸ਼ੁਰੂ ਕੀਤੀ ਗਈ ਹੈ ਜੋ ਕਿ 23 ਸਤੰਬਰ ਨੂੰ ਮੁਕੰਮਲ ਹੋਣੀ ਹੈ। ਇਸ ਸਿਖਲਾਈ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਨੇ ਫੀਲਡ ਟਰੇਨਰਾਂ ਨਾਲ ਜਨਗਣਨਾ ਦੇ ਵੱਖ-ਵੱਖ ਪੜਾਵਾਂ ਬਾਰੇ ਚਰਚਾ ਕੀਤੀ।
ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜਨਗਣਨਾ-2027 ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਫੀਲਡ ਟਰੇਨਰਾਂ ਦੀ ਤਿੰਨ ਦਿਨਾਂ ਦੀ ਵਿਸ਼ੇਸ਼ ਟਰੇਨਿੰਗ ਅੱਜ ਸ਼ੁਰੂ ਕੀਤੀ ਗਈ ਹੈ ਜੋ ਕਿ 23 ਸਤੰਬਰ ਨੂੰ ਮੁਕੰਮਲ ਹੋਣੀ ਹੈ। ਇਸ ਸਿਖਲਾਈ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਨੇ ਫੀਲਡ ਟਰੇਨਰਾਂ ਨਾਲ ਜਨਗਣਨਾ ਦੇ ਵੱਖ-ਵੱਖ ਪੜਾਵਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਫੀਲਡ ਟਰੇਨਰ ਪੂਰੀ ਸੰਜੀਦਗੀ ਨਾਲ ਜਨਗਣਨਾ-2027 ਲਈ ਸਿਖਲਾਈ ਲੈਣ ਤਾਂ ਜੋ ਉਹ ਵਧੀਆ ਤਰੀਕੇ ਨਾਲ ਆਪਣੀ ਜ਼ਿੰਮੇਵਾਰੀ ਨਿਭਾਅ ਸਕਣ। ਇਸ ਮੌਕੇ ਡਾਇਰੈਕਟੋਰੇਟ ਆਫ਼ ਸੈਂਸਸ ਤੋਂ ਮਾਸਟਰ ਟਰੇਨਰ ਲਵਦੀਪ ਸਿੰਘ ਅਤੇ ਸੁਖਵਿੰਦਰ ਸਿੰਘ ਲੈਕਚਰਾਰ ਨੇ ਇਹ ਸਿਖਲਾਈ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿਚ ਸੈਲਫ਼-ਇਨਯੂਮਰੇਸ਼ਨ (ਸਵੈ ਗਣਨਾ) ਦੀ ਸੁਵਿਧਾ ਵੀ ਉਪਲਬਧ ਰਹੇਗੀ। ਜਿਸ ਸਬੰਧੀ ਪੋਰਟਲ 16 ਨਵੰਬਰ ਤੋਂ 30 ਨਵੰਬਰ ਤੱਕ ਖੋਲਿ੍ਹਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ। ਘਰ-ਘਰ ਜਾ ਕੇ ਆਬਾਦੀ ਦੀ ਗਣਨਾ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਹੋਵੇਗੀ। 5 ਜਨਵਰੀ ਤੋਂ 9 ਜਨਵਰੀ 2027 ਤੱਕ ਰਵੀਜ਼ਨਲ ਰਾਉਂਡ ਚੱਲੇਗਾ। ਉਨ੍ਹਾਂ ਦੱਸਿਆ ਕਿ ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਮੁਕੰਮਲ ਕਰਵਾਈ ਜਾਵੇਗੀ। ਇਸ ਮੌਕੇ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜਨਗਣਨਾ -2027 ਦੇ ਕੰਮ ਸਬੰਧੀ ਜਨਗਣਨਾ ਸਟਾਫ਼ ਨੂੰ ਪੂਰਾ ਸਹਿਯੋਗ ਦਿੱਤਾ ਜਾਵੇ।