22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਅਰਮਾਨਜੋਤ ਸਿੰਘ ਦਾ ਸੂਬਾ ਪੱਧਰ ’ਤੇ ਸੋਨ ਤਗਮਾ ਜਿੱਤਣ ਉਪਰੰਤ ਸਨਮਾਨ

ਟੱਲੇਵਾਲ, 21 ਸਤੰਬਰ (ਸੋਨੀ ਚੀਮਾ)-ਅੰਮ੍ਰਿਤਸਰ ਵਿਖੇ ਚੱਲ ਰਹੀਆਂ ਸਟੇਟ ਸਕੂਲ ਖੇਡਾਂ ਵਿਚ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਾਈ ਸਕੂਲ ਰਾਮਗੜ੍ਹ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਅਰਮਾਨਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰ ਦੇ ਫ੍ਰੀ ਸਟਾਈਲ ਕੁਸ਼ਤੀ ਮੁਕਾਬਲੇ ਵਿਚ ਸੋਨੇ ਦਾ ਤਗਮਾ ਜਿੱਤ ਕੇ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ, ਉੱਥੇ ਸਕੂਲ ਪਹੁੰਚਣ ’ਤੇ ਖਿਡਾਰੀ ਅਤੇ ਉਸ ਦੇ ਮਾਪਿਆਂ ਦਾ ਸਕੂਲ ਮੈਨੇਜਮੈਂਟ ਕਮੇਟੀ, ਸਕੂਲ ਸਟਾਫ਼ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਇੰਚਾਰਜ ਮਨਜਿੰਦਰ ਕੌਰ ਨੇ ਦੱਸਿਆ ਕਿ ਅਰਮਾਨਜੋਤ ਸਿੰਘ ਪੁੱਤਰ ਸ੍ਰੀ ਕੇਵਲ ਸਿੰਘ ਨੇ 14 ਸਾਲਾਂ ਉਮਰ ਵਰਗ ਦੇ 35 ਕਿੱਲੋ ਭਾਰ ਵਰਗ ਵਿਚ ਭਾਗ ਲੈਂਦਿਆਂ ਇਹ ਪ੍ਰਾਪਤੀ ਹਾਸਲ ਕੀਤੀ।

Ad Position 21
No active advertisement
ਅਜੀਤ ਡੈਸਕ 22-09-2026
ਟੱਲੇਵਾਲ, 21 ਸਤੰਬਰ (ਸੋਨੀ ਚੀਮਾ)-ਅੰਮ੍ਰਿਤਸਰ ਵਿਖੇ ਚੱਲ ਰਹੀਆਂ ਸਟੇਟ ਸਕੂਲ ਖੇਡਾਂ ਵਿਚ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਹਾਈ ਸਕੂਲ ਰਾਮਗੜ੍ਹ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਅਰਮਾਨਜੋਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰ ਦੇ ਫ੍ਰੀ ਸਟਾਈਲ ਕੁਸ਼ਤੀ ਮੁਕਾਬਲੇ ਵਿਚ ਸੋਨੇ ਦਾ ਤਗਮਾ ਜਿੱਤ ਕੇ ਆਪਣੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ, ਉੱਥੇ ਸਕੂਲ ਪਹੁੰਚਣ ’ਤੇ ਖਿਡਾਰੀ ਅਤੇ ਉਸ ਦੇ ਮਾਪਿਆਂ ਦਾ ਸਕੂਲ ਮੈਨੇਜਮੈਂਟ ਕਮੇਟੀ, ਸਕੂਲ ਸਟਾਫ਼ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਕੂਲ ਇੰਚਾਰਜ ਮਨਜਿੰਦਰ ਕੌਰ ਨੇ ਦੱਸਿਆ ਕਿ ਅਰਮਾਨਜੋਤ ਸਿੰਘ ਪੁੱਤਰ ਸ੍ਰੀ ਕੇਵਲ ਸਿੰਘ ਨੇ 14 ਸਾਲਾਂ ਉਮਰ ਵਰਗ ਦੇ 35 ਕਿੱਲੋ ਭਾਰ ਵਰਗ ਵਿਚ ਭਾਗ ਲੈਂਦਿਆਂ ਇਹ ਪ੍ਰਾਪਤੀ ਹਾਸਲ ਕੀਤੀ। ਇਸ ਮੌਕੇ ਅੰਮ੍ਰਿਤਪਾਲ ਕੌਰ, ਹਰਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਬਲਪ੍ਰੀਤ ਸਿੰਘ, ਚੇਅਰਮੈਨ ਸਿਮਰਜੀਤ ਕੌਰ, ਅੰਗਰੇਜ਼ ਸਿੰਘ, ਰਾਜਿੰਦਰ ਸਿੰਘ, ਜੀਵਇੰਦਰ ਸਿੰਘ, ਬਲਵੀਰ ਸਿੰਘ, ਸਰਬਜੀਤ ਕੌਰ, ਗੁਰਮੀਤ ਕੌਰ, ਹਰਜੀਤ ਕੌਰ, ਜੋਤੀ, ਅਮਰਜੀਤ ਕੌਰ, ਜਸਵੀਰ ਕੌਰ, ਜਸਕਰਨ ਕੌਰ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਖਤਗੜ੍ਹ ਵਿਖੇ ਉਦਾਸੀਨ ਡੇਰਾ ਬੀੜ ਵਾਲਾ ਗਊਸ਼ਾਲਾ ਦੇ ਸੰਚਾਲਨ ਦੀ ਸੇਵਾ ਸੰਤ ਸਾਵਨ ਦਾਸ ਨੂੰ ਸੌਂਪੀ ਅਗਲੀ ਖ਼ਬਰ ਕਮਲਜੀਤ ਸਿੰਘ ਚੱਕ ਵਲੋਂ ਪਿੰਡ ਚੀਮਾ ਵਿਖੇ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ
Ad Position 24