22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਸ਼ਿਵਾਲਿਕ ਪਬਲਿਕ ਸਕੂਲ ਵਿਖੇ ਹਿੰਦੀ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵਿਚ ਹਿੰਦੀ ਭਾਸ਼ਾ ਪ੍ਰਤੀ ਰੁਚੀ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਦੇ ਉਦੇਸ਼ ਨਾਲ ਨਰਸਰੀ ਤੋਂ ਯੂ. ਕੇ.

Ad Position 21
No active advertisement
ਅਜੀਤ ਡੈਸਕ 22-09-2026
ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਵਿਚ ਹਿੰਦੀ ਭਾਸ਼ਾ ਪ੍ਰਤੀ ਰੁਚੀ ਅਤੇ ਆਤਮ-ਵਿਸ਼ਵਾਸ ਪੈਦਾ ਕਰਨ ਦੇ ਉਦੇਸ਼ ਨਾਲ ਨਰਸਰੀ ਤੋਂ ਯੂ.ਕੇ.ਜੀ. ਜਮਾਤ ਤੱਕ ਹਿੰਦੀ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਹਿੰਦੀ ਕਵਿਤਾਵਾਂ ਨੂੰ ਸੁੰਦਰ ਹਾਵ-ਭਾਵ ਸਪਸ਼ਟ ਉਚਾਰਨ ਅਤੇ ਆਤਮ-ਵਿਸ਼ਵਾਸ ਨਾਲ ਪੇਸ਼ ਕੀਤਾ। ਨੰਨ੍ਹੇ ਬੱਚਿਆਂ ਦੀਆਂ ਮਨਮੋਹਕ ਪੇਸ਼ਕਾਰੀਆਂ ਨੇ ਸਾਰਿਆਂ ਦਾ ਮਨ ਮੋਹ ਲਿਆ। ਸਕੂਲ ਦੀ ਪ੍ਰਿੰਸੀਪਲ ਮੋਨਿਕਾ ਗਰਗ ਨੇ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਭਾਸ਼ਾਈ ਵਿਕਾਸ, ਰਚਨਾਤਮਿਕਤਾ ਅਤੇ ਮੰਚ ’ਤੇ ਪੇਸ਼ਕਾਰੀ ਦੇ ਹੁਨਰ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਸਕੂਲ ਰੋਡ ਦੇ ਦੁਕਾਨਦਾਰਾਂ ਵਲੋਂ ਗਣੇਸ਼ ਉਤਸਵ ਮਨਾਇਆ
Ad Position 24