21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

3 ਅਕਤੂਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਤੇ ਖੂਨਦਾਨ ਕੈਂਪ

ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ) - ਪਿੰਡ ਖੰਡੇਬਾਦ ਦੇ ਵਸਨੀਕਾਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ 3 ਅਕਤੂਬਰ ਨੂੰ ਮੁਫ਼ਤ ਮੈਡੀਕਲ ਜਾਂਚ ਅਤੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪਰਿਸ਼ਦ ਮੈਂਬਰ ਅਮਨਦੀਪ ਕੌਰ ਖੰਡੇਬਾਦ ਨੇ ਦਿੱਤੀ।

Ad Position 21
No active advertisement
ਅਜੀਤ ਡੈਸਕ 22-09-2026
ਲਹਿਰਾਗਾਗਾ, 21 ਸਤੰਬਰ (ਅਸ਼ੋਕ ਗਰਗ) - ਪਿੰਡ ਖੰਡੇਬਾਦ ਦੇ ਵਸਨੀਕਾਂ ਦੇ ਸਹਿਯੋਗ ਨਾਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ 3 ਅਕਤੂਬਰ ਨੂੰ ਮੁਫ਼ਤ ਮੈਡੀਕਲ ਜਾਂਚ ਅਤੇ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪਰਿਸ਼ਦ ਮੈਂਬਰ ਅਮਨਦੀਪ ਕੌਰ ਖੰਡੇਬਾਦ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਉਦਘਾਟਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਕਰਨਗੇ। ਕੈਂਪ ਦੌਰਾਨ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾਕਟਰ ਅਭਿਸ਼ੇਕ ਹਾਡਾ ਵਲੋਂ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਲੋੜ ਅਨੁਸਾਰ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ। ਅਮਨਦੀਪ ਕੌਰ ਖੰਡੇਬਾਦ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਖੂਨਦਾਨ ਰਾਹੀਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਅੰਦਰ ਅੱਜ ਖਾਣੇ ਦੀ ਡਿਲੀਵਰੀ ਦਾ ਸਮਾਂ ਅੱਧਾ ਘੰਟਾ ਪਰ ਚਿੱਟੇ ਦੀ ਡਿਲੀਵਰੀ ਮਿੰਟਾਂ ’ਚ- ਪੂਨੀਆ ਅਗਲੀ ਖ਼ਬਰ ਅੰਤਰਰਾਸ਼ਟਰੀ ਗੀਤਾ ਮਹੋਤਸਵ ਸੰਬੰਧੀ ਮੀਟਿੰਗ 24 ਨੂੰ
Ad Position 24