21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਪਿੰਡ ਕੈਰੇ ਵਿਚ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਸਫ਼ਾਈ ਕਰਵਾਈ

ਟੱਲੇਵਾਲ, 21 ਸਤੰਬਰ (ਸੋਨੀ ਚੀਮਾ)-ਸਵੱਛਤਾ ਹੀ ਸੇਵਾ 2026 ਮੁਹਿੰਮ ਅਧੀਨ 2 ਅਕਤੂਬਰ 2026 ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਪਿੰਡ ਕੈਰੇ ਵਿਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ। ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਚਮਕ ਸਿੰਗਲਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਵੱਛਤਾ ਵਿਚ ਸਹਿਭਾਗ - ਸਵੱਛ ਭਾਰਤ, ਵਿਕਸਿਤ ਭਾਰਤ ਥੀਮ ਤਹਿਤ ਮਨਰੇਗਾ ਵਰਕਰਾਂ ਅਤੇ ਵਿਭਾਗੀ ਸਟਾਫ਼ ਵਲੋਂ ਸਫ਼ਾਈ ਮੁਹਿੰਮ ਚਲਾਈ ਗਈ।

Ad Position 21
No active advertisement
ਅਜੀਤ ਡੈਸਕ 22-09-2026
ਟੱਲੇਵਾਲ, 21 ਸਤੰਬਰ (ਸੋਨੀ ਚੀਮਾ)-ਸਵੱਛਤਾ ਹੀ ਸੇਵਾ 2026 ਮੁਹਿੰਮ ਅਧੀਨ 2 ਅਕਤੂਬਰ 2026 ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਪਿੰਡ ਕੈਰੇ ਵਿਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ। ਐਕਸੀਅਨ ਜਲ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਚਮਕ ਸਿੰਗਲਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸਵੱਛਤਾ ਵਿਚ ਸਹਿਭਾਗ - ਸਵੱਛ ਭਾਰਤ, ਵਿਕਸਿਤ ਭਾਰਤ ਥੀਮ ਤਹਿਤ ਮਨਰੇਗਾ ਵਰਕਰਾਂ ਅਤੇ ਵਿਭਾਗੀ ਸਟਾਫ਼ ਵਲੋਂ ਸਫ਼ਾਈ ਮੁਹਿੰਮ ਚਲਾਈ ਗਈ। ਇਸ ਮੌਕੇ ਪਿੰਡ ਵਿਚ ਸਾਂਝੀਆਂ ਥਾਵਾਂ ਉੱਤੇ ਸਫ਼ਾਈ ਕੀਤੀ ਗਈ ਅਤੇ ਲੋਕਾਂ ਨੂੰ ਸਵੱਛਤਾ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਉਂਦੇ ਦਿਨੀਂ ਵੱਖ-ਵੱਖ ਪਿੰਡਾਂ ਵਿਚ ਇਸ ਮੁਹਿੰਮ ਤਹਿਤ ਗਤੀਵਿਧੀਆਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸਵੱਛਤਾ ਸਿਰਫ਼ ਸਰਕਾਰ ਜਾਂ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਅਪੀਲ ਕੀਤੀ ਕਿ ਲੋਕ ਆਪਣੇ ਘਰਾਂ, ਗਲੀਆਂ, ਨਾਲੀਆਂ ਅਤੇ ਸਾਂਝੀਆਂ ਥਾਵਾਂ ਨੂੰ ਸਾਫ਼ ਰੱਖਣ ਵਿਚ ਵੱਧ ਤੋਂ ਵੱਧ ਹਿੱਸਾ ਲੈਣ ਤਾਂ ਜੋ ਪਿੰਡਾਂ ਨੂੰ ਸੋਹਣਾ ਅਤੇ ਸਾਫ਼ ਬਣਾਇਆ ਜਾ ਸਕੇ। ਇਸ ਮੌਕੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਤੋਂ ਸਟਾਫ਼ ਮੌਜੂਦ ਸੀ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀਚੰਦ ਜੀ ਦੇ ਅਵਤਾਰ ਦਿਹਾੜੇ ਸਬੰਧੀ ਸਾਲਾਨਾ ਸਮਾਗਮ ਅਗਲੀ ਖ਼ਬਰ ਐਸ.ਬੀ.ਐਸ. ਪਬਲਿਕ ਸਕੂਲ ਦੇ ਵਿਦਿਆਰਥੀ ਅਥਲੈਟਿਕਸ ਮੁਕਾਬਲਿਆਂ ’ਚ ਅੱਵਲ
Ad Position 24