ਬਾਬਾ ਸ੍ਰੀਚੰਦ ਜੀ ਦੇ ਅਵਤਾਰ ਦਿਹਾੜੇ ਸਬੰਧੀ ਸਾਲਾਨਾ ਸਮਾਗਮ
ਟੱਲੇਵਾਲ, 21 ਸਤੰਬਰ (ਸੋਨੀ ਚੀਮਾ)- ਉਦਾਸੀਨ ਸੰਪਰਦਾ ਦੇ ਬਾਨੀ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਪਿੰਡ ਪੱਖੋਕੇ ਸਥਿਤ ਇਤਿਹਾਸਕ ਡੇਰਾ ਢਾਬ ਵਾਲਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਅਤੇ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਨੌਵੀਂ ਦਾਸ ਦੀ ਅਗਵਾਈ ਵਿਚ ਸੰਪੂਰਨ ਹੋ ਗਿਆ। ਇਸ ਸਾਲਾਨਾ ਸਮਾਗਮ ਦੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਦੇ ਚਰਨਾਂ ਵਿਚ ਹਾਜ਼ਰੀ ਭਰੀ।
ਟੱਲੇਵਾਲ, 21 ਸਤੰਬਰ (ਸੋਨੀ ਚੀਮਾ)- ਉਦਾਸੀਨ ਸੰਪਰਦਾ ਦੇ ਬਾਨੀ ਬਾਬਾ ਸ੍ਰੀ ਚੰਦ ਜੀ ਦੇ 532ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਪਿੰਡ ਪੱਖੋਕੇ ਸਥਿਤ ਇਤਿਹਾਸਕ ਡੇਰਾ ਢਾਬ ਵਾਲਾ ਵਿਖੇ ਸਾਲਾਨਾ ਧਾਰਮਿਕ ਸਮਾਗਮ ਅਤੇ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਨੌਵੀਂ ਦਾਸ ਦੀ ਅਗਵਾਈ ਵਿਚ ਸੰਪੂਰਨ ਹੋ ਗਿਆ। ਇਸ ਸਾਲਾਨਾ ਸਮਾਗਮ ਦੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਦੇ ਚਰਨਾਂ ਵਿਚ ਹਾਜ਼ਰੀ ਭਰੀ। ਸਮਾਗਮ ਦੀ ਸ਼ੁਰੂਆਤ ਮੌਕੇ ਡੇਰੇ ਦੇ ਮੁੱਖ ਪ੍ਰਬੰਧਕਾਂ ਅਤੇ ਸੰਤ-ਮਹਾਂਪੁਰਸ਼ਾਂ ਦੀ ਦੇਖ-ਰੇਖ ਹੇਠ ਸ੍ਰੀ ਸਪਤਾਹ ਯੱਗ ਸ਼ੁਰੂ ਕੀਤੇ ਗਏ। ਮੁੱਖ ਸੇਵਾਦਾਰ ਬਾਬਾ ਨੌਵੀਂ ਦਾਸ ਅਤੇ ਬਾਬਾ ਗੁਰਮੇਲ ਦਾਸ ਬਰਨਾਲਾ ਵਾਲਿਆਂ ਨੇ ਦੱਸਿਆ ਕਿ ਆਰੰਭ ਕੀਤੇ ਗਏ ਸਪਤਾਹ ਯੱਗ ਦੇ ਭੋਗ ਪਾਏ ਗਏ। ਡੇਰਾ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਇਲਾਕੇ ਦੀ ਸੰਗਤ ਵੱਖ-ਵੱਖ ਪੰਚਾਇਤਾਂ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੇ ਹਾਜ਼ਰੀ ਲਗਵਾਈ।