24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

‘ ਆਪ’ ਦੇ ਜ਼ਿਲ੍ਹਾ ਸਿੱਖਿਆ ਇੰਚਾਰਜ ਜਗਸੀਰ ਚੀਮਾ ਵਲੋਂ ਪਿੰਡ ਕੈਰੇ ਸਕੂਲ ਦਾ ਦੌਰਾ

ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵਿੱਢੀ ਗਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਿੱਖਿਆ ਇੰਚਾਰਜ ਜਗਸੀਰ ਸਿੰਘ ਚੀਮਾ ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ ਅੱਜ ਪਿੰਡ ਕੈਰੇ ਦੇ ਸਰਕਾਰੀ ਸਕੂਲ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਦੇ ਸਟਾਫ਼, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਅਤੇ ਸਕੂਲ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਨੂੰ ਬਹੁਤ ਬਾਰੀਕੀ ਨਾਲ ਸੁਣਿਆ।

Ad Position 21
No active advertisement
ਅਜੀਤ ਡੈਸਕ 24-09-2026
ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵਿੱਢੀ ਗਈ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਿੱਖਿਆ ਇੰਚਾਰਜ ਜਗਸੀਰ ਸਿੰਘ ਚੀਮਾ ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਵਲੋਂ ਅੱਜ ਪਿੰਡ ਕੈਰੇ ਦੇ ਸਰਕਾਰੀ ਸਕੂਲ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਦੇ ਸਟਾਫ਼, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਇਕ ਅਹਿਮ ਮੀਟਿੰਗ ਕੀਤੀ ਅਤੇ ਸਕੂਲ ਨਾਲ ਸਬੰਧਿਤ ਵੱਖ-ਵੱਖ ਸਮੱਸਿਆਵਾਂ ਨੂੰ ਬਹੁਤ ਬਾਰੀਕੀ ਨਾਲ ਸੁਣਿਆ। ਮੀਟਿੰਗ ਦੌਰਾਨ ਅਧਿਆਪਕਾਂ ਨੇ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਹੋਰ ਪ੍ਰਬੰਧਕੀ ਮੁਸ਼ਕਲਾਂ ਬਾਰੇ ਜ਼ਿਲ੍ਹਾ ਇੰਚਾਰਜ ਨੂੰ ਜਾਣੂ ਕਰਵਾਇਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਵੀ ਪੜ੍ਹਾਈ ਅਤੇ ਸਕੂਲ ਵਿਚ ਮਿਲਣ ਵਾਲੀਆਂ ਹੋਰ ਸਹੂਲਤਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਜ਼ਿਲ੍ਹਾ ਸਿੱਖਿਆ ਇੰਚਾਰਜ ਨੇ ਸਾਰੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਮਨੋਰਥ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਣਾ ਅਤੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪਿੰਡ ਕੈਰੇ ਦੇ ਇਸ ਸਕੂਲ ਦੀਆਂ ਮੰਗਾਂ ਨੂੰ ਉੱਚ ਅਧਿਕਾਰੀਆਂ ਅਤੇ ਸਰਕਾਰ ਦੇ ਨੋਟਿਸ ਵਿਚ ਲਿਆ ਕੇ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਕੋਈ ਰੁਕਾਵਟ ਨਾ ਆਵੇ। ਇਸ ਮੌਕੇ ਡਾ: ਕ੍ਰਿਸ਼ਨ ਕੈਰੇ ਤੋਂ ਇਲਾਵਾ ਸਕੂਲ ਪ੍ਰਬੰਧਕ ਕਮੇਟੀ ਦੇ ਆਗੂ, ਪਿੰਡ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੇਰੇ ਦੀ ਜ਼ਮੀਨ ਧੋਖਾਧੜੀ ਕਰ ਕੇ ਆਪਣੇ ਨਾਂਅ ਕਰਵਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ-ਮੱਖਣ ਮਹਿਰਮੀਆ ਅਗਲੀ ਖ਼ਬਰ ਪਿੰਡ ਚੂੰਘਾ ਵਿਖੇ 30ਵਾਂ ਸਾਲਾਨਾ ਗੁਰਮਤਿ ਸਮਾਗਮ 29 ਸਤੰਬਰ ਤੋਂ 1 ਅਕਤੂਬਰ ਤੱਕ ਹੋਵੇਗਾ
Ad Position 24