ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਵਿਸ਼ਵ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ
ਭਦੌੜ, 23 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵਿਸ਼ਵ ਪੰਜਾਬੀ ਮਾਂ ਬੋਲੀ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨਾਲ ਸਬੰਧਿਤ ਕਵਿਤਾਵਾਂ, ਭਾਸਣ, ਗੀਤਾਂ ਅਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।
ਭਦੌੜ, 23 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਵਿਸ਼ਵ ਪੰਜਾਬੀ ਮਾਂ ਬੋਲੀ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨਾਲ ਸਬੰਧਿਤ ਕਵਿਤਾਵਾਂ, ਭਾਸਣ, ਗੀਤਾਂ ਅਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਪੰਜਾਬੀ ਮਾਂ ਬੋਲੀ ਦੀ ਮਹੱਤਤਾ, ਪੰਜਾਬੀ ਸਾਹਿਤ, ਸੱਭਿਆਚਾਰ ਅਤੇ ਵਿਰਸੇ ਨਾਲ ਸਬੰਧਿਤ ਆਪਣੇ ਵਿਚਾਰ ਸਾਂਝੇ ਕੀਤੇ। ਅਧਿਆਪਕਾਂ ਵਲੋਂ ਵੀ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਨਾਲ ਜੁੜੇ ਰਹਿਣ ਅਤੇ ਪੰਜਾਬੀ ਭਾਸ਼ਾ ਨੂੰ ਪੜ੍ਹਨ, ਲਿਖਣ ਅਤੇ ਬੋਲਣ ਨੂੰ ਆਪਣੀ ਰੋਜਾਨਾ ਜਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਨੇ ਕਿਹਾ ਕਿ ਪੰਜਾਬੀ ਸਿਰਫ ਇਕ ਭਾਸ਼ਾ ਨਹੀਂ, ਸਗੋਂ ਸਾਡੀ ਪਹਿਚਾਣ, ਵਿਰਾਸਤ ਅਤੇ ਸੱਭਿਆਚਾਰ ਦੀ ਅਹਿਮ ਨਿਸ਼ਾਨੀ ਹੈ। ਸਾਨੂੰ ਆਪਣੀ ਮਾਂ ਬੋਲੀ ’ਤੇ ਮਾਣ ਕਰਦਿਆਂ ਇਸ ਦੀ ਸੰਭਾਲ ਅਤੇ ਪ੍ਰਸਾਰ ਲਈ ਹਮੇਸ਼ਾਂ ਯ ਤਨਸ਼ੀਲ ਰਹਿਣਾ ਚਾਹੀਦਾ ਹੈ।