23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ

ਤਪਾ ਮੰਡੀ, 23 ਸਤੰਬਰ (ਵਿਜੇ ਸ਼ਰਮਾ)-ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਾਈ ਹੁਨਰ ਅਤੇ ਸਿਰਜਣਾਤਮਕਤਾ ਨੂੰ ਉਜਾਗਰ ਕਰਨ ਲਈ ਪੰਜਾਬੀ ਸੱਭਿਆਚਾਰ ਤੇ ਭਾਸ਼ਾ ਨਾਲ ਸਬੰਧਿਤ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 24-09-2026
ਤਪਾ ਮੰਡੀ, 23 ਸਤੰਬਰ (ਵਿਜੇ ਸ਼ਰਮਾ)-ਫਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੇ ਭਾਸ਼ਾਈ ਹੁਨਰ ਅਤੇ ਸਿਰਜਣਾਤਮਕਤਾ ਨੂੰ ਉਜਾਗਰ ਕਰਨ ਲਈ ਪੰਜਾਬੀ ਸੱਭਿਆਚਾਰ ਤੇ ਭਾਸ਼ਾ ਨਾਲ ਸਬੰਧਿਤ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਜਿੱਥੇ ਕਲਾਤਮਕ ਚਾਰਟਾਂ ਰਾਹੀਂ ਪੰਜਾਬ ਦੇ ਅਮੀਰ ਵਿਰਸੇ, ਰਹਿਣ-ਸਹਿਣ ਅਤੇ ਮਾਂ ਬੋਲੀ ਦੀ ਮਹਿਮਾ ਦੇ ਰੰਗ ਬਿਖੇਰੇ, ਉੱਥੇ ਹੀ ਕਵਿਤਾ ਮੁਕਾਬਲੇ ਵਿੱਚ ਦਿਲ-ਟੁੰਬਵੀਆਂ ਕਾਵਿ-ਪੇਸ਼ਕਾਰੀਆਂ ਰਾਹੀਂ ਪੰਜਾਬੀ ਭਾਸ਼ਾ ਦੀ ਮਿਠਾਸ ਅਤੇ ਗੰਭੀਰਤਾ ਨੂੰ ਬਾਖ਼ੂਬੀ ਪੇਸ਼ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ: ਐਸ. ਐਸ. ਚੱਠਾ, ਮੈਨੇਜਿੰਗ ਡਾਇਰੈਕਟਰ (ਐਮ.ਡੀ.) ਮੈਡਮ ਮਨਜੀਤ ਕੌਰ ਚੱਠਾ, ਪ੍ਰਿੰਸੀਪਲ ਬਘੇਲ ਸਿੰਘ ਅਤੇ ਡੀਨ ਅਕਾਦਮਿਕ ਡਾ: ਜਗਵਿੰਦਰ ਸਿੰਘ ਨੇ ਕਿਹਾ ਕਿ ਪੰਜਾਬੀ ਸਿਰਫ਼ ਗੱਲਬਾਤ ਦਾ ਸਾਧਨ ਹੀ ਨਹੀਂ, ਸਗੋਂ ਇਹ ਸਾਡੀ ਪਛਾਣ, ਅਣਖ ਅਤੇ ਸ਼ਾਨਦਾਰ ਵਿਰਸੇ ਦੀ ਮਜ਼ਬੂਤ ਕੜੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਅਜੋਕੇ ਆਧੁਨਿਕ ਦੌਰ ਵਿਚ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਮਾਂ ਬੋਲੀ ਨਾਲ ਜੋੜ ਕੇ ਰੱਖਣਾ ਸਮੇਂ ਦੀ ਅਣਸਰਵੀਂ ਲੋੜ ਹੈ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰੋ: ਨਵਜੀਤ ਕੌਰ, ਪ੍ਰੋ: ਕੁਮਾਰੀ ਸੈਲਜਾ, ਪ੍ਰੋ: ਮੁਕੇਸ਼ ਗਰਗ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਮਲੀਲ੍ਹਾ ’ਚ ਝੰਡੇ ਦੀ ਰਸਮ ਤੋਂ ਬਾਅਦ ਹਨੂੰਮਾਨ ਚਾਲੀਸਾ ਦੇ ਪਾਠ ਕਰਵਾਏ ਅਗਲੀ ਖ਼ਬਰ ‘ ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਉਦੇਸ਼ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨਾ- ਡਾ. ਭਗਵਾਨ ਸਿੰਘ
Ad Position 24