ਅਮਨਦੀਪ ਸਿੰਘ ਚੂੰਘਾ ਕੋਆਪ੍ਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਬਰਨਾਲਾ ਦੇ ਚੇਅਰਮੈਨ ਬਣੇ
ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-‘ਦੀ ਕੋਆਪ੍ਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਦੇ ਚੁਣੇ ਗਏ ਡਾਇਰੈਕਟਰਾਂ ਦੀ ਮੀਟਿੰਗ ਦੌਰਾਨ ਸਹਿਕਾਰਤਾ ਖੇਤਰ ਨੂੰ ਮਜ਼ਬੂਤ ਕਰਨ ਅਤੇ ਕਿਸਾਨੀ ਹਿਤਾਂ ਦੀ ਰਾਖੀ ਦੇ ਉਦੇਸ਼ ਨਾਲ ਇਕ ਅਹਿਮ ਫ਼ੈਸਲੇ ਤਹਿਤ ਅਮਨਦੀਪ ਸਿੰਘ ਚੂੰਘਾ ਨੂੰ ਸਰਬਸੰਮਤੀ ਨਾਲ ਦੀ ਕੋਆਪ੍ਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਬਰਨਾਲਾ ਦਾ ਚੇਅਰਮੈਨ ਚੁਣ ਲਿਆ ਗਿਆ ਹੈ। ਸੁਸਾਇਟੀ ਦੇ ਸਮੂਹ ਡਾਇਰੈਕਟਰਾਂ ਅਤੇ ਮੈਂਬਰਾਂ ਨੇ ਉਨ੍ਹਾਂ ਦੀ ਅਗਵਾਈ ’ਤੇ ਭਰੋਸਾ ਪ੍ਰਗਟਾਉਂਦੇ ਹੋਏ ਇਸ ਚੋਣ ਨੂੰ ਬਿਨਾਂ ਕਿਸੇ ਵਿਰੋਧ ਦੇ ਨੇਪਰੇ ਚਾੜ੍ਹਿਆ।
ਐ
ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਵਿਸ਼ਵ ਪੰਜਾਬੀ ਦਿਵਸ ਮਨਾਉਣ ਮੌਕੇ ਵਿਦਿਆਰਥੀ। ਅਜੀਤ ਤਸਵੀਰ
24-09-2026
ਟੱਲੇਵਾਲ, 23 ਸਤੰਬਰ (ਸੋਨੀ ਚੀਮਾ)-‘ਦੀ ਕੋਆਪ੍ਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਦੇ ਚੁਣੇ ਗਏ ਡਾਇਰੈਕਟਰਾਂ ਦੀ ਮੀਟਿੰਗ ਦੌਰਾਨ ਸਹਿਕਾਰਤਾ ਖੇਤਰ ਨੂੰ ਮਜ਼ਬੂਤ ਕਰਨ ਅਤੇ ਕਿਸਾਨੀ ਹਿਤਾਂ ਦੀ ਰਾਖੀ ਦੇ ਉਦੇਸ਼ ਨਾਲ ਇਕ ਅਹਿਮ ਫ਼ੈਸਲੇ ਤਹਿਤ ਅਮਨਦੀਪ ਸਿੰਘ ਚੂੰਘਾ ਨੂੰ ਸਰਬਸੰਮਤੀ ਨਾਲ ਦੀ ਕੋਆਪ੍ਰੇਟਿਵ ਮਾਰਕੀਟਿੰਗ ਕਮ-ਪ੍ਰੋਸੈਸਿੰਗ ਸੁਸਾਇਟੀ ਬਰਨਾਲਾ ਦਾ ਚੇਅਰਮੈਨ ਚੁਣ ਲਿਆ ਗਿਆ ਹੈ। ਸੁਸਾਇਟੀ ਦੇ ਸਮੂਹ ਡਾਇਰੈਕਟਰਾਂ ਅਤੇ ਮੈਂਬਰਾਂ ਨੇ ਉਨ੍ਹਾਂ ਦੀ ਅਗਵਾਈ ’ਤੇ ਭਰੋਸਾ ਪ੍ਰਗਟਾਉਂਦੇ ਹੋਏ ਇਸ ਚੋਣ ਨੂੰ ਬਿਨਾਂ ਕਿਸੇ ਵਿਰੋਧ ਦੇ ਨੇਪਰੇ ਚਾੜ੍ਹਿਆ। ਇਸ ਮੌਕੇ ਨਵ-ਨਿਯੁਕਤ ਚੇਅਰਮੈਨ ਅਮਨਦੀਪ ਸਿੰਘ ਚੂੰਘਾ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਪਾਰਲੀਮੈਂਟ, ਵਿਧਾਇਕ ਲਾਭ ਸਿੰਘ ਉਗੋਕੇ ਸਮੇਤ ਸਮੁੱਚੀ ਲੀਡਰਸ਼ਿਪ, ਡਾਇਰੈਕਟਰਾਂ ਅਤੇ ਸੁਸਾਇਟੀ ਦੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਚੋਣ ਪ੍ਰਕਿਰਿਆ ਦੌਰਾਨ ਹਾਜ਼ਰ ਸਹਿਕਾਰੀ ਆਗੂਆਂ ਨੇ ਅਮਨਦੀਪ ਸਿੰਘ ਚੂੰਘਾ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ । ਇਸ ਮੌਕੇ ਸੁਸਾਇਟੀ ਦੇ ਵੱਖ-ਵੱਖ ਅਹੁਦੇਦਾਰ, ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸਹਿਕਾਰੀ ਮੈਂਬਰ ਹਾਜ਼ਰ ਸਨ, ਜਿਨ੍ਹਾਂ ਨੇ ਨਵੇਂ ਚੇਅਰਮੈਨ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਬਰਜਿੰਦਰਪਾਲ ਸਿੰਘ ਪੁਨੀਤ ਮਾਨ ਚੇਅਰਮੈਨ ਮਾਰਕੀਟ ਕਮੇਟੀ ਮਹਿਲ ਕਲਾਂ, ਗੁਰਜਿੰਦਰਪਾਲ ਸਿੰਘ ਮਾਨ ਡਾਇਰੈਕਟਰ, ਮੇਵਾ ਸਿੰਘ ਸਕੱਤਰ ਬਲਾਕ ਪ੍ਰਧਾਨ ਸ਼ਹਿਣਾ, ਜਰਨੈਲ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਚੂੰਘਾਂ, ਅਮਰਜੀਤ ਸਿੰਘ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਭੋਤਨਾ, ਪੰਚ ਜੋਗਿੰਦਰ ਸਿੰਘ ਪੰਚ, ਸੁਰਜੀਤ ਸਿੰਘ ਪੰਚ, ਕੁਲਵਿੰਦਰ ਕੌਰ, ਗੁਰਪ੍ਰੀਤ ਸਿੰਘ, ਜਸਦੀਪ ਸਿੰਘ ਸਿੱਧੂ, ਜਗਨੈਬ ਸਿੰਘ, ਅਰਸ਼ਦੀਪ ਸਿੰਘ, ਸੁਖਵੰਤ ਸਿੰਘ, ਕੁਲਵੀਰ ਸਿੰਘ, ਬਲਵੀਰ ਸਿੰਘ, ਜੁਗਰਾਜ ਸਿੰਘ, ਅਜਮੇਰ ਸਿੰਘ, ਜਰਨੈਲ ਸਿੰਘ, ਨਿਰਭੈ ਸਿੰਘ, ਗੁਰਬਖ਼ਸ਼ ਸਿੰਘ, ਗੁਰਭਗਤ ਸਿੰਘ, ਮੇਜਰ ਸਿੰਘ ਆਦਿ ਵੀ ਹਾਜ਼ਰ ਸਨ।