ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਡਰੋਨ ਸ਼ੋਅ 26 ਤੋਂ
ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿਚ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਵੀ 26, 27 ਅਤੇ 28 ਸਤੰਬਰ ਨੂੰ ਡਰੋਨ ਸ਼ੋਅ ਉਲੀਕੇ ਗਏ ਹਨ।
ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਹਰੇਕ ਵਿਧਾਨ ਸਭਾ ਹਲਕੇ ਵਿਚ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਵੀ 26, 27 ਅਤੇ 28 ਸਤੰਬਰ ਨੂੰ ਡਰੋਨ ਸ਼ੋਅ ਉਲੀਕੇ ਗਏ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਵਿਵੇਕ ਕੁਮਾਰ ਮੋਦੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ 26 ਸਤੰਬਰ ਨੂੰ ਜੀ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ, 27 ਸਤੰਬਰ ਨੂੰ ਬਾਬਾ ਕਾਲਾ ਮਹਿਰ ਖੇਡ ਸਟੇਡੀਅਮ ਬਰਨਾਲਾ ਅਤੇ 28 ਸਤੰਬਰ ਨੂੰ ਸਟੇਡੀਅਮ (ਪੱਤੀ ਮੋਹਰ ਸਿੰਘ) ਭਦੌੜ ਵਿਖੇ ਸ਼ਾਮ 6 ਵਜੇ ਡਰੋਨ ਸ਼ੋ ਉਲੀਕਿਆ ਗਿਆ ਹੈ। ਇਸ ਸਮਾਗਮ ਵਿਚ ਢਾਡੀ ਜਥੇ ਸੰਗਤ ਨੂੰ ਗੁਰ ਇਤਿਹਾਸ ਨਾਲ ਨਿਹਾਲ ਕਰਨਗੇ ਅਤੇ ਇਸ ਮਗਰੋਂ 500 ਡਰੋਨਾਂ ਰਾਹੀਂ ਗੁਰੂ ਰਵਿਦਾਸ ਦੇ ਜੀਵਨ-ਦਰਸ਼ਨ, ਬਾਣੀ ਅਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਦਰਸਾਇਆ ਜਾਵੇਗਾ। ਇਸ ਮੌਕੇ ਐਸ.ਡੀ.ਐਮ. ਤਪਾ ਆਯੂਸ਼ ਗੋਇਲ, ਐਸ.ਡੀ.ਐਮ. ਬਰਨਾਲਾ ਡਾ. ਅਜੀਤਪਾਲ ਸਿੰਘ ਚਹਿਲ ਸਮੇਤ ਹੋਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।