ਪਵਨ ਸੇਵਾ ਸਮਿਤੀ ਸਕੂਲ ’ਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਬਰਨਾਲਾ, 24 ਸਤੰਬਰ (ਨਰਿੰਦਰ ਅਰੋੜਾ)-ਸੁਣਨ ਤੋਂ ਅਸਮਰੱਥ ਵਿਅਕਤੀਆਂ ਦੇ ਅੰਤਰਰਾਸ਼ਟਰੀ ਹਫ਼ਤੇ ਮੌਕੇ ਅਤੇ ਨਾਲਸਾ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਦਿਵਿਆਂਗ ਬੱਚਿਆਂ ਲਈ ਸਕੂਲ ਪਵਨ ਸੇਵਾ ਸਮਿਤੀ ਬਰਨਾਲਾ ਵਿਖੇ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਮੁਫ਼ਤ ਕਾਨੂੰਨੀ ਸਹਾਇਤਾ ਅਤੇ ਸਮਾਜ ਵਿਚ ਬਰਾਬਰੀ ਦੇ ਅਧਿਕਾਰਾਂ ਸਬੰਧੀ ਜਾਣਕਾਰੀ ਦਿੱਤੀ ਗਈ।
ਆ
ਆਗੂਆਂ ਦਾ ਕਹਿਣਾ, ਨਾ ਮੀਟਿੰਗਾਂ ’ਚ ਬੁਲਾਇਆ ਜਾਂਦਾ, ਨਾ ਪ੍ਰੋਗਰਾਮਾਂ ਦੀ ਦਿੱਤੀ ਜਾਂਦੀ ਜਾਣਕਾਰੀ
25-09-2026
ਬਰਨਾਲਾ, 24 ਸਤੰਬਰ (ਨਰਿੰਦਰ ਅਰੋੜਾ)-ਸੁਣਨ ਤੋਂ ਅਸਮਰੱਥ ਵਿਅਕਤੀਆਂ ਦੇ ਅੰਤਰਰਾਸ਼ਟਰੀ ਹਫ਼ਤੇ ਮੌਕੇ ਅਤੇ ਨਾਲਸਾ ਦੀਆਂ ਹਦਾਇਤਾਂ ਅਨੁਸਾਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਦਿਵਿਆਂਗ ਬੱਚਿਆਂ ਲਈ ਸਕੂਲ ਪਵਨ ਸੇਵਾ ਸਮਿਤੀ ਬਰਨਾਲਾ ਵਿਖੇ ਵਿਸ਼ੇਸ਼ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ, ਮੁਫ਼ਤ ਕਾਨੂੰਨੀ ਸਹਾਇਤਾ ਅਤੇ ਸਮਾਜ ਵਿਚ ਬਰਾਬਰੀ ਦੇ ਅਧਿਕਾਰਾਂ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਸ੍ਰੀਮਤੀ ਅੰਸ਼ੁਲ ਬੈਰੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ, ਖਾਸ ਕਰ ਕੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਵਿਅਕਤੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਅਤੇ ਉਪਲਬਧ ਕਾਨੂੰਨੀ ਸੇਵਾਵਾਂ ਬਾਰੇ ਜਾਗਰੂਕ ਕਰਨਾ ਬਹੁਤ ਜਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਅਤੇ ਪੂਰੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੇਂਟਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਅਤੇ ਰਚਨਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ੍ਰੀਮਤੀ ਅੰਸ਼ੁਲ ਬੈਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਅਤੇ ਸ੍ਰੀ ਮਦਨ ਲਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਭਾਗੀਦਾਰੀ ਅਤੇ ਹੌਸਲਾ-ਅਫ਼ਜ਼ਾਈ ਲਈ ਪ੍ਰਸ਼ੰਸਾ ਪੱਤਰ, ਇਨਾਮ ਦਿੱਤੇ ਗਏ। ਚੇਅਰਮੈਨ ਵਲੋਂ ਵਿਦਿਆਰਥੀਆਂ ਦੀ ਰਚਨਾਤਮਕਤਾ, ਮਿਹਨਤ ਅਤੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰੋਗਰਾਮ ਦੌਰਾਨ ਸਕੂਲ ਦੇ ਪ੍ਰਿੰਸੀਪਲ, ਚੇਅਰਮੈਨ ਅਤੇ ਪਵਨ ਸੇਵਾ ਸਮਿਤੀ ਦੇ ਸਮੂਹ ਕਮੇਟੀ ਮੈਂਬਰ ਅਤੇ ਵਰੁਣ ਬੱਤਾ ਆਦ ਵੀ ਮੌਜੂਦ ਸਨ।