25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਿੰਡ ਧਨੇਰ ਅਤੇ ਕਲਾਲ ਮਾਜਰਾ ਵਿਖੇ ਇੱਕੋ ਰਾਤ ’ਚ ਕਈ ਥਾਈਂ ਚੋਰੀਆਂ

ਮਹਿਲ ਕਲਾਂ, 24 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਧਨੇਰ ਅਤੇ ਕਲਾਲ ਮਾਜਰਾ ਵਿਖੇ ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਅਦਾਰੇ ਅਤੇ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਨੇਰ ਸਥਿਤ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਵਿਚੋਂ ਅਣਪਛਾਤੇ ਚੋਰਾਂ ਨੇ ਲੋਹੇ ਦੇ ਸਰੀਏ ਵੱਢ ਕੇ ਲਿਜਾਣ ਦੀ ਕੋਸ਼ਿਸ਼ ਕੀਤੀ ਅਤੇ ਗਾਡਰ ਵੀ ਉਤਾਰ ਲਏ।

Ad Position 21
No active advertisement
ਅਜੀਤ ਡੈਸਕ 25-09-2026
ਮਹਿਲ ਕਲਾਂ, 24 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਧਨੇਰ ਅਤੇ ਕਲਾਲ ਮਾਜਰਾ ਵਿਖੇ ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਅਦਾਰੇ ਅਤੇ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਨੇਰ ਸਥਿਤ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਵਿਚੋਂ ਅਣਪਛਾਤੇ ਚੋਰਾਂ ਨੇ ਲੋਹੇ ਦੇ ਸਰੀਏ ਵੱਢ ਕੇ ਲਿਜਾਣ ਦੀ ਕੋਸ਼ਿਸ਼ ਕੀਤੀ ਅਤੇ ਗਾਡਰ ਵੀ ਉਤਾਰ ਲਏ। ਜਦੋਂ ਪਿੰਡ ਵਾਸੀਆਂ ਨੂੰ ਇਸ ਦੀ ਭਿਣਕ ਪਈ ਅਤੇ ਰੌਲਾ ਪਾਇਆ ਗਿਆ ਤਾਂ ਚੋਰ ਸਰੀਏ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਗ੍ਰਾਮ ਪੰਚਾਇਤ ਵਲੋਂ ਬੀ.ਡੀ.ਪੀ.ਓ. ਦਫ਼ਤਰ ਮਹਿਲ ਕਲਾਂ ਵਿਖੇ ਲਿਖਤੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। ਇਸੇ ਤਰ੍ਹਾਂ ਪਿੰਡ ਧਨੇਰ ਵਿਖੇ ਹੀ ਡਰੇਨ ਨਜ਼ਦੀਕ ਸਥਿਤ ਪੀਰਾਂ ਦੀ ਦਰਗਾਹ ਨੂੰ ਵੀ ਨਿਸ਼ਾਨਾ ਬਣਾਉਂਦਿਆਂ ਚੋਰ ਉੱਥੋਂ ਹਜ਼ਾਰਾਂ ਰੁਪਏ ਦੀ ਨਕਦੀ, ਦੋ ਪੱਖੇ ਅਤੇ ਲੋਹੇ ਦਾ ਗੇਟ ਚੋਰੀ ਕਰ ਕੇ ਲੈ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਪਵਿੱਤਰ ਅਸਥਾਨ ’ਤੇ ਪਹਿਲਾਂ ਵੀ ਚੋਰੀ ਹੋ ਚੁੱਕੀ ਹੈ। ਦੂਜੇ ਪਾਸੇ ਨੇੜਲੇ ਪਿੰਡ ਕਲਾਲ ਮਾਜਰਾ ਵਿਖੇ ਪੂਜਨੀਕ ਜਠੇਰੇ ਪੰਡਿਤ ਪਰਿਵਾਰ ਦੇ ਸਥਾਨ ’ਤੇ ਚੋਰਾਂ ਨੇ ਭੰਨ-ਤੋੜ ਕਰਦਿਆਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਸਥਾਨ ਅੰਦਰ ਮੱਥਾ ਟੇਕਣ ਵਾਲੀ ਜਗ੍ਹਾ ’ਤੇ ਲੱਗੀਆਂ ਖਿੜਕੀਆਂ ਦੇ ਦਰਵਾਜ਼ੇ ਭੰਨ ਕੇ ਚੋਰ ਸਮਾਨ ਲੈ ਕੇ ਫ਼ਰਾਰ ਹੋ ਗਏ। ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਸ਼ਰਧਾਲੂ ਸਵੇਰੇ ਮੱਥਾ ਟੇਕਣ ਪਹੁੰਚੇ। ਇਸ ਤੋਂ ਇਲਾਵਾ ਏਅਰਟੈੱਲ ਮੋਬਾਈਲ ਟਾਵਰ ਤੋਂ ਵੀ ਸਾਮਾਨ ਚੋਰੀ ਹੋਣ ਦੀ ਸੂਚਨਾ ਹੈ, ਜਿਸ ਕਾਰਨ ਕਲਾਲ ਮਾਜਰਾ ਸਮੇਤ ਆਲੇ ਦੁਆਲੇ ਦੇ ਪਿੰਡਾਂ ’ਚ ਮੋਬਾਈਲ ਨੈੱਟਵਰਕ ਪ੍ਰਭਾਵਿਤ ਹੋਣ ਨਾਲ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਕਮਲਜੀਤ ਸਿੰਘ, ਜਗਤਾਰ ਸਿੰਘ ਢਿੱਲੋਂ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਬਲਾਕ ਸਕੱਤਰ ਸੁਖਦੀਪ ਸਿੰਘ ਕਲਾਲ ਮਾਜਰਾ ਨੇ ਪੁਲਿਸ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਪਿੰਡਾਂ ਵਿਚ ਰਾਤ ਦੀ ਗਸ਼ਤ ਤੇਜ਼ ਕੀਤੀ ਜਾਵੇ, ਚੋਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸਰਕਾਰੀ ਤੇ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗਮਾਡਾ ’ਚ ਹੋਏ ਵੱਡੀ ਪੱਧਰ ’ਤੇ ਭ੍ਰਿਸ਼ਟਾਚਾਰ ਦੇ ਜਲਦ ਖੁਲਾਸੇ ਆਉਣਗੇ ਸਾਹਮਣੇ-ਰਵਨੀਤ ਸਿੰਘ ਬਿੱਟੂ ਕਿਹਾ, ਜੇਕਰ ਸੱਚੇ ਹ... ਅਗਲੀ ਖ਼ਬਰ ਪੰਜਾਬ ਨਸ਼ਾ ਮੁਕਤ ਯਾਤਰਾ ਮੌਕੇ ਭਾਜਪਾ ਦੇ ਕਈ ਸੀਨੀਅਰ ਆਗੂ ਰਹੇ ਗਾਇਬ, ਧੜੇਬੰਦੀ ਖੁੱਲ੍ਹ ਕੇ ਆਈ ਸਾਹਮਣੇ
Ad Position 24