ਮਾਡਰਨ ਕਾਲਜ ਵਿਖੇ ਐਨ.ਐਸ.ਐਸ. ਕੈਂਪ ਲਗਾਇਆ
ਚੀਮਾ ਮੰਡੀ, 24 ਸਤੰਬਰ (ਗੁਰਜੀਤ ਸਿੰਘ ਚਹਿਲ) - ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਵਿਖੇ ਐਨ. ਐਸ.
ਚੀਮਾ ਮੰਡੀ, 24 ਸਤੰਬਰ (ਗੁਰਜੀਤ ਸਿੰਘ ਚਹਿਲ) - ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਵਿਖੇ ਐਨ.ਐਸ.ਐਸ. ਦਿਵਸ ਉਤਸ਼ਾਹ ਅਤੇ ਸਾਦਗੀ ਨਾਲ ਮਨਾਇਆ ਗਿਆ, ਜਿਸ ਦੌਰਾਨ ਕਾਲਜ ਦੇ ਐਨ.ਐਸ.ਐਸ. ਯੂਨਿਟ ਵੱਲੋਂ ਵਿਦਿਆਰਥੀਆਂ ਨੂੰ ਰਾਸ਼ਟਰੀ ਸੇਵਾ ਯੋਜਨਾ ਦੇ ਉਦੇਸ਼ਾਂ ਅਤੇ ਸਮਾਜ ਪ੍ਰਤੀ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣੂ ਕਰਵਾਇਆ ਗਿਆ। ਕਾਲਜ ਵਿਦਿਆਰਥੀਆਂ ਨੇ ਸਮਾਜ ਸੇਵਾ, ਸਫ਼ਾਈ, ਵਾਤਾਵਰਣ ਦੀ ਸੰਭਾਲ ਅਤੇ ਲੋਕ ਭਲਾਈ ਨਾਲ ਸਬੰਧਤ ਗਤੀਵਿਧੀਆਂ ‘ਚ ਭਾਗ ਲੈਣ ਦਾ ਸੰਦੇਸ਼ ਦਿੱਤਾ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਨਿਸ਼ਕਾਮ ਸੇਵਾ, ਅਨੁਸ਼ਾਸਨ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਨ.ਐਸ.ਐਸ. ਵਿਦਿਆਰਥੀਆਂ ‘ਚ ਸੇਵਾ ਭਾਵਨਾ ਦੇ ਗੁਣ ਅਤੇ ਸਮਾਜਿਕ ਜ਼ਿੰਮੇਵਾਰੀ ਪੈਦਾ ਕਰਨ ‘ਚ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ‘ਚ ਵੀ ਸਮਾਜ ਭਲਾਈ ਦੇ ਕਾਰਜਾਂ ‘ਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦਾ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ ।