ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਵਿਖੇ ਵਿਸ਼ਵ ਮਾਂ ਬੋਲੀ ਪੰਜਾਬੀ ਦਿਵਸ ਮਨਾਇਆ
ਵਿਦਿਆਰਥੀਆਂ ਦੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ
ਰੂੜੇਕੇ ਕਲਾਂ, 24 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ ਸਦਕਾ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਸੰਸਥਾ ਦੇ ਵਿਦਿਆਰਥੀਆਂ ਨੂੰ ਮਾਂ ਬੋਲੀ ਦੇ ਇਤਿਹਾਸ, ਜੀਵਨ ਵਿਚ ਮਹੱਤਤਾ, ਪੰਜਾਬੀ ਸਾਹਿਤ ਤੇ ਪੰਜਾਬੀ ਵਿਰਸੇ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ਵ ਮਾਂ ਬੋਲੀ ਪੰਜਾਬੀ ਦਿਵਸ ਮਨਾਇਆ ਗਿਆ। ਮਾਂ ਬੋਲੀ ਪੰਜਾਬੀ ਨਾਲ ਪਿਆਰ ਪੈਦਾ ਕਰਨ ਲਈ ਸੰਸਥਾ ਦੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਸਲੋਗਨ ਲਿਖਣ, ਸੁੰਦਰ ਲਿਖਾਈ, ਭਾਸ਼ਣ ਤੇ ਡਿਬੇਟ ਮੁਕਾਬਲੇ ਕਰਵਾਏ ਗਏ।
ਰੂੜੇਕੇ ਕਲਾਂ, 24 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲੇ ਸਦਕਾ ਮਹਾਨ ਸੂਫ਼ੀ ਕਵੀ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਸੰਸਥਾ ਦੇ ਵਿਦਿਆਰਥੀਆਂ ਨੂੰ ਮਾਂ ਬੋਲੀ ਦੇ ਇਤਿਹਾਸ, ਜੀਵਨ ਵਿਚ ਮਹੱਤਤਾ, ਪੰਜਾਬੀ ਸਾਹਿਤ ਤੇ ਪੰਜਾਬੀ ਵਿਰਸੇ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿਸ਼ਵ ਮਾਂ ਬੋਲੀ ਪੰਜਾਬੀ ਦਿਵਸ ਮਨਾਇਆ ਗਿਆ। ਮਾਂ ਬੋਲੀ ਪੰਜਾਬੀ ਨਾਲ ਪਿਆਰ ਪੈਦਾ ਕਰਨ ਲਈ ਸੰਸਥਾ ਦੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ, ਸਲੋਗਨ ਲਿਖਣ, ਸੁੰਦਰ ਲਿਖਾਈ, ਭਾਸ਼ਣ ਤੇ ਡਿਬੇਟ ਮੁਕਾਬਲੇ ਕਰਵਾਏ ਗਏ। ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਪੰਜਾਬੀ ਭਾਸ਼ਾ ਨੂੰ ਸੁਰੱਖਿਅਤ ਰੱਖਣ, ਮਾਤ ਭਾਸ਼ਾ ਪੰਜਾਬੀ ਨਾਲ ਜੁੜੇ ਰਹਿਣ ਲਈ ਅਤੇ ਆਪਣੀਆਂ ਸਭਿਆਚਾਰਕ ਜੜ੍ਹਾਂ ਨੂੰ ਮਾਣ ਨਾਲ ਸੰਭਾਲਣ ਲਈ ਪ੍ਰੇਰਿਤ ਕੀਤਾ ਗਿਆ। ਸੰਸਥਾ ਦੇ ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਾਂ ਬੋਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਅਤੇ ਪੰਜਾਬੀ ਭਾਸ਼ਾ, ਸਾਹਿਤ, ਸਭਿਆਚਾਰ ਨਾਲ ਜੋੜਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਜੋੜਨ ਲਈ ਅਜਿਹੀਆਂ ਗਤੀਵਿਧੀਆਂ ਭਵਿੱਖ ਵਿਚ ਵੀ ਜਾਰੀ ਰਹਿਣਗੀਆਂ।