24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਹੋਵੇਗੀ ਸ਼ੁਰੂ-ਡਿਪਟੀ ਕਮਿਸ਼ਨਰ

ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ ਅਤੇ ਜ਼ਿਲ੍ਹੇ ਦੀਆਂ 104 ਮੰਡੀਆਂ ਵਿਚ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 25-09-2026
ਬਰਨਾਲਾ, 24 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ ਅਤੇ ਜ਼ਿਲ੍ਹੇ ਦੀਆਂ 104 ਮੰਡੀਆਂ ਵਿਚ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਅਤੇ ਫ਼ਸਲ ਦੀ ਸਮੇਂ ਸਿਰ ਖ਼ਰੀਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਖ਼ਰੀਦ ਪ੍ਰਕਿਰਿਆ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਝੋਨੇ ਦੀ ਸੁੱਕੀ ਫ਼ਸਲ ਹੀ ਲੈ ਕੇ ਆਉਣ, ਤਾਂ ਜੋ ਫ਼ਸਲ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਕਿਸਾਨ ਫ਼ਸਲ ਦੀ ਕਟਾਈ ਅਤੇ ਮੰਡੀ ਵਿਚ ਲਿਆਉਣ ਸਬੰਧੀ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਕਰਨ ਤਾਂ ਜੋ ਖ਼ਰੀਦ ਪ੍ਰਕਿਰਿਆ ਵਿਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਸਭਾ (ਸੇਖੋਂ) ਦਾ ਜਨਰਲ ਇਜਲਾਸ 27 ਨੂੰ ਅਗਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਪਿੰਡ ਚੀਮਾ ਨੂੰ ‘ਓਪਨ ਜਿੰਮ’ ਮੁਹੱਈਆ ਕਰਵਾਈ
Ad Position 24