ਆਯੁਰਵੈਦ ਦਿਵਸ ਮੌਕੇ ਪੰਜਾਬ ਮਲਟੀਪਰਪਜ਼ ਇੰਸਟੀਚਿਊਟ ਸ਼ਹਿਣਾ ਵਿਖੇ ਸਮਾਗਮ ਕਰਵਾਇਆ
ਸ਼ਹਿਣਾ, 25 ਸਤੰਬਰ (ਸੁਰੇਸ਼ ਗੋਗੀ)-ਪੰਜਾਬ ਮਲਟੀਪਰਪਜ਼ ਇੰਸਟੀਚਿਊਟ ਸ਼ਹਿਣਾ ਵਿਖੇ ਆਯੁਰਵੇਦ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਡੀ.
ਸ਼ਹਿਣਾ, 25 ਸਤੰਬਰ (ਸੁਰੇਸ਼ ਗੋਗੀ)-ਪੰਜਾਬ ਮਲਟੀਪਰਪਜ਼ ਇੰਸਟੀਚਿਊਟ ਸ਼ਹਿਣਾ ਵਿਖੇ ਆਯੁਰਵੇਦ ਦਿਵਸ ਮਨਾਇਆ ਗਿਆ। ਇਸ ਮੌਕੇ ਸੰਸਥਾ ਦੇ ਡੀ.ਫਾਰਮੇਸੀ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਮਾਗਮ ਦੌਰਾਨ ਆਯੁਰਵੇਦ ਦੀ ਮਹੱਤਤਾ, ਕੁਦਰਤੀ ਜੀਵਨ-ਸ਼ੈਲੀ ਅਤੇ ਸਿਹਤਮੰਦ ਜੀਵਨ ਵਿਚ ਆਯੁਰਵੇਦ ਦੀ ਭੂਮਿਕਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਭਾਰਤੀ ਪ੍ਰਾਚੀਨ ਚਿਕਿਤਸਾ ਪ੍ਰਣਾਲੀ ਦੀਆਂ ਪਰੰਪਰਾਵਾਂ ਅਤੇ ਇਸ ਦੇ ਮਹੱਤਵ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸ਼੍ਰੀ ਪਵਨ ਕੁਮਾਰ ਧੀਰ, ਡਾਇਰੈਕਟਰ ਸ਼੍ਰੀ ਵਿਵੇਕ ਧੀਰ ਅਤੇ ਪ੍ਰਿੰਸੀਪਲ ਡਾ: ਚਰਨਜੀਤ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਇਸ ਤੋਂ ਇਲਾਵਾ ਡਾ: ਨਰਿੰਦਰ ਗੋਇਲ, ਡਾ: ਕਮਲ ਗੋਇਲ, ਰਾਜੇਸ਼ਵਰ ਪਾਲ ਸ਼ਰਮਾ, ਮੈਡਮ ਸੰਦੀਪ ਕੌਰ ਅਤੇ ਮੈਡਮ ਪਰਮਜੀਤ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਮੌਜੂਦ ਰਹੇ। ਸੰਸਥਾ ਦੇ ਪ੍ਰਬੰਧਕਾਂ ਅਤੇ ਫੈਕਲਟੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਆਯੁਰਵੇਦ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਇਸ ਪ੍ਰਾਚੀਨ ਚਿਕਿਤਸਾ ਪ੍ਰਣਾਲੀ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ।