26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਕਿਸੇ ਅਣਜਾਣ ਵਿਅਕਤੀ ਵਲੋਂ ਭੇਜੇ ਗਏ ਲਿੰਕ ’ਤੇ ਕਲਿੱਕ ਕਰਨ ਨਾਲ ਨੌਜਵਾਨ ਹੋਇਆ ਹਜ਼ਾਰਾਂ ਦੀ ਠੱਗੀ ਦਾ ਸ਼ਿਕਾਰ

ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ)-ਅਕਸਰ ਹੀ ਦੇਖਿਆ ਜਾਂਦਾ ਹੈ ਕਿ ਜਾਲ੍ਹਸਾਜ਼ ਵਿਅਕਤੀ ਭੋਲੇ ਭਾਲੇ ਲੋਕਾਂ ਨੂੰ ਕਿਸੇ ਨਾ ਕਿਸੇ ਢੰਗ ਰਾਹੀਂ ਆਪਣੇ ਜਾਲ ’ਚ ਫਸਾਉਣ ਲਈ ਨਵੇਂ ਹੱਥ ਕੰਡੇ ਅਪਣਾਉਂਦੇ ਰਹਿੰਦੇ ਹਨ, ਜਿਸ ’ਤੇ ਭੋਲੇ ਭਾਲੇ ਲੋਕ ਇਨ੍ਹਾਂ ਜਾਲ੍ਹਸਾਜ਼ਾਂ ਦੇ ਸ਼ਿਕੰਜੇ ਵਿਚ ਫਸ ਕੇ ਆਨਲਾਈਨ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਛਤਾਉਣਾ ਪੈਂਦਾ ਹੈ। ਅਜਿਹਾ ਹੀ ਇੱਕ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਇੱਕ ਜਾਲ੍ਹਸਾਜ਼ ਵਿਅਕਤੀ ਵਲੋਂ ਭੇਜੇ ਗਏ ਲਿੰਕ ’ਤੇ ਤਪਾ ਦੇ ਇੱਕ ਨੌਜਵਾਨ ਵਲੋਂ ਮਹਿਜ਼ ਇੱਕ ਕਲਿੱਕ ਕਰਨ ’ਤੇ ਉਸ ਦੇ ਖਾਤੇ ਵਿਚੋਂ 95,000 ਦੀ ਨਗਦੀ ਨਿਕਲ ਗਈ।

Ad Position 21
No active advertisement
ਆਨਲਾਈਨ ਠੱਗੀ ਦਾ ਸ਼ਿਕਾਰ ਹੋਇਆ ਪੀੜਤ ਮਨੀਸ਼ ਕੁਮਾਰ ਗੱਲਬਾਤ ਦੌਰਾਨ। ਤਸਵੀਰ : ਪ੍ਰਵੀਨ ਗਰਗ 26-09-2026
ਤਪਾ ਮੰਡੀ, 25 ਸਤੰਬਰ (ਪ੍ਰਵੀਨ ਗਰਗ)-ਅਕਸਰ ਹੀ ਦੇਖਿਆ ਜਾਂਦਾ ਹੈ ਕਿ ਜਾਲ੍ਹਸਾਜ਼ ਵਿਅਕਤੀ ਭੋਲੇ ਭਾਲੇ ਲੋਕਾਂ ਨੂੰ ਕਿਸੇ ਨਾ ਕਿਸੇ ਢੰਗ ਰਾਹੀਂ ਆਪਣੇ ਜਾਲ ’ਚ ਫਸਾਉਣ ਲਈ ਨਵੇਂ ਹੱਥ ਕੰਡੇ ਅਪਣਾਉਂਦੇ ਰਹਿੰਦੇ ਹਨ, ਜਿਸ ’ਤੇ ਭੋਲੇ ਭਾਲੇ ਲੋਕ ਇਨ੍ਹਾਂ ਜਾਲ੍ਹਸਾਜ਼ਾਂ ਦੇ ਸ਼ਿਕੰਜੇ ਵਿਚ ਫਸ ਕੇ ਆਨਲਾਈਨ ਠੱਗੀ ਦਾ ਸ਼ਿਕਾਰ ਹੋ ਜਾਂਦੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਛਤਾਉਣਾ ਪੈਂਦਾ ਹੈ। ਅਜਿਹਾ ਹੀ ਇੱਕ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਇੱਕ ਜਾਲ੍ਹਸਾਜ਼ ਵਿਅਕਤੀ ਵਲੋਂ ਭੇਜੇ ਗਏ ਲਿੰਕ ’ਤੇ ਤਪਾ ਦੇ ਇੱਕ ਨੌਜਵਾਨ ਵਲੋਂ ਮਹਿਜ਼ ਇੱਕ ਕਲਿੱਕ ਕਰਨ ’ਤੇ ਉਸ ਦੇ ਖਾਤੇ ਵਿਚੋਂ 95,000 ਦੀ ਨਗਦੀ ਨਿਕਲ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਨੌਜਵਾਨ ਮਨੀਸ਼ ਕੁਮਾਰ ਪੁੱਤਰ ਧਰਮਪਾਲ ਨੇ ਦੱਸਿਆ ਕਿ ਉਸ ਕੋਲ ਕਰੈਡਿਟ ਕਾਰਡ ਨੂੰ ਬੰਦ ਕਰਵਾਉਣ ਸਬੰਧੀ ਕਿਸੇ ਅਣਜਾਣ ਵਿਅਕਤੀ ਦਾ ਫ਼ੋਨ ਆਇਆ ਕਿ ਉਸ ਦੇ ਕਰੈਡਿਟ ਕਾਰਡ ’ਤੇ ਪਾਲਿਸੀ ਚੱਲ ਰਹੀ ਹੈ, ਜੇਕਰ ਉਹ ਇਸ ਨੂੰ ਬੰਦ ਕਰਵਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਇੱਕ ਲਿੰਕ ਭੇਜਿਆ ਜਾ ਰਿਹਾ ਹੈ। ਕਥਿਤ ਤੌਰ ’ਤੇ ਉਸ ਵਿਅਕਤੀ ਨੇ ਪਾਲਿਸੀ ਬੰਦ ਕਰਨ ਦੀ ਕਾਰਵਾਈ ਲਈ ਲਿੰਕ ’ਤੇ ਕਲਿੱਕ ਕਰਨ ਲਈ ਕਿਹਾ। ਮੁਨੀਸ਼ ਕੁਮਾਰ ਅਨੁਸਾਰ ਜਿਵੇਂ ਹੀ ਉਸ ਨੇ ਭੇਜੇ ਗਏ ਲਿੰਕ ’ਤੇ ਕਲਿੱਕ ਕੀਤਾ ਤਾਂ ਉਸ ਦੇ ਮੋਬਾਈਲ ਨਾਲ ਛੇੜਛਾੜ ਹੋ ਗਈ ਅਤੇ ਉਸ ਨੂੰ ਆਪਣੇ ਫ਼ੋਨ ਵਿਚੋਂ ਓ.ਟੀ.ਪੀ. ਸਬੰਧੀ ਗਤੀਵਿਧੀਆਂ ਦਾ ਪਤਾ ਲੱਗਿਆ। ਇਸ ਤੋਂ ਬਾਅਦ ਕੁੱਝ ਹੀ ਸਮੇਂ ਵਿਚ ਉਸ ਦੇ ਖਾਤੇ ਵਿਚੋਂ ਪੈਸੇ ਕਢਵਾਉਣ ਦੀਆਂ ਐਂਟਰੀਆਂ ਹੋਣ ਲੱਗ ਪਈਆਂ। ਉਸ ਨੇ ਦੱਸਿਆ ਕਿ ਕੁੱਲ 3-4 ਐਂਟਰੀਆਂ ਰਾਹੀਂ ਉਸ ਦੇ ਖਾਤੇ ਵਿਚੋਂ 95 ਹਜ਼ਾਰ ਰੁਪਏ ਕੱਢ ਲਏ ਗਏ। ਮਾਮਲੇ ਦਾ ਪਤਾ ਲੱਗਦੇ ਹੀ ਉਸ ਨੇ ਤੁਰੰਤ ਆਪਣਾ ਕਰੈਡਿਟ ਕਾਰਡ ਬਲਾਕ ਕਰਵਾਇਆ ਅਤੇ ਸਾਈਬਰ ਕ੍ਰਾਈਮ ਹੈਲਪ ਲਾਈਨ ਅਤੇ ਸਬੰਧਿਤ ਬੈਂਕ ਨੂੰ ਵੀ ਇਸ ਸਬੰਧੀ ਸੂਚਿਤ ਕੀਤਾ। ਮੁਨੀਸ਼ ਕੁਮਾਰ ਨੇ ਦੱਸਿਆ ਕਿ ਉਸ ਵਲੋਂ ਇਸ ਸਬੰਧੀ ਪੁਲਿਸ ਜ਼ਿਲ੍ਹਾ ਬਰਨਾਲਾ ਦੇ ਐਸ.ਐਸ.ਪੀ. ਨੂੰ ਵੀ ਦਰਖਾਸਤ ਦੇ ਕੇ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਉਸ ਨੇ ਪੁਲਿਸ ਪ੍ਰਸ਼ਾਸਨ ਅਤੇ ਸਾਈਬਰ ਕ੍ਰਾਈਮ ਵਿਭਾਗ ਤੋਂ ਮੰਗ ਕੀਤੀ ਕਿ ਮਾਮਲੇ ਦੀ ਜਾਂਚ ਕਰ ਕੇ ਆਨਲਾਈਨ ਠੱਗੀ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਵਿਅਕਤੀ ਨੂੰ ਜਲਦ ਤੋਂ ਜਲਦ ਕਾਬੂ ਕਰ ਕੇ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਲੜਕੀ ਦੀ ਲਾਸ਼ ਮਿਲੀ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਤਪਾ ਵਿਖੇ ‘ਵੰਦੇ ਮਾਤਰਮ’ ਦੀ 150ਵੀਂ ਵਰ੍ਹੇਗੰਢ ਮਨਾਈ
Ad Position 24