ਸੰਤ ਬਾਬਾ ਟੱਲੇਵਾਲ ਵਾਲਿਆਂ ਦੀ ਯਾਦ ’ਚ ਪਹਿਲਾ ਸਾਲਾਨਾ ਬਰਸੀ ਸਮਾਗਮ ਸ਼ੁਰੂ
ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਸੰਤ ਬਾਬਾ ਕਰਨੈਲ ਸਿੰਘ ਟੱਲੇਵਾਲ ਵਾਲਿਆਂ ਦੀ ਯਾਦ ਨੂੰ ਸਮਰਪਿਤ ਪਹਿਲਾ ਸਾਲਾਨਾ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਨਹਿਰ ਵਾਲਾ ਟੱਲੇਵਾਲ ਦੇ ਮੁੱਖ ਸੇਵਾਦਾਰ ਬਾਬਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੰਤਾਂ ਦੀ ਨਿੱਘੀ ਯਾਦ ਵਿਚ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਧਾਰਮਿਕ ਸਮਾਗਮਾਂ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀਵਾਰ ਪ੍ਰਕਾਸ਼ ਆਰੰਭ ਕੀਤੇ ਗਏ ਹਨ।
ਟੱਲੇਵਾਲ, 25 ਸਤੰਬਰ (ਸੋਨੀ ਚੀਮਾ)-ਸੰਤ ਬਾਬਾ ਕਰਨੈਲ ਸਿੰਘ ਟੱਲੇਵਾਲ ਵਾਲਿਆਂ ਦੀ ਯਾਦ ਨੂੰ ਸਮਰਪਿਤ ਪਹਿਲਾ ਸਾਲਾਨਾ ਬਰਸੀ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਨਹਿਰ ਵਾਲਾ ਟੱਲੇਵਾਲ ਦੇ ਮੁੱਖ ਸੇਵਾਦਾਰ ਬਾਬਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਸੰਤਾਂ ਦੀ ਨਿੱਘੀ ਯਾਦ ਵਿਚ ਸਮੂਹ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਧਾਰਮਿਕ ਸਮਾਗਮਾਂ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀਵਾਰ ਪ੍ਰਕਾਸ਼ ਆਰੰਭ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਰੋਜ਼ਾਨਾ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰੀ ਭਰ ਕੇ ਗੁਰਬਾਣੀ ਦਾ ਆਨੰਦ ਮਾਣ ਰਹੀਆਂ ਹਨ। ਇਨ੍ਹਾਂ ਸਮਾਗਮਾਂ ਦੇ ਸਬੰਧ ਵਿਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 28 ਸਤੰਬਰ ਨੂੰ ਪਾਏ ਜਾਣਗੇ। ਭੋਗ ਪੈਣ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ ਅਤੇ ਸੰਤ ਬਾਬਾ ਕਰਨੈਲ ਸਿੰਘ ਦੇ ਜੀਵਨ ਉੱਪਰ ਚਾਨਣਾ ਪਾਉਣਗੇ। ਬਾਬਾ ਭੁਪਿੰਦਰ ਸਿੰਘ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਗਈ ਹੈ ਕਿ ਉਹ 28 ਸਤੰਬਰ ਨੂੰ ਹੋਣ ਵਾਲੇ ਮੁੱਖ ਸਮਾਗਮ ਵਿਚ ਵੱਧ-ਚੜ੍ਹ ਕੇ ਹਾਜ਼ਰੀ ਭਰਨ।