25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਡੈਕਾਥਲਾਨ ’ਚ ਅਭਿਜੀਤ ਸਿੰਘ ਨੇ ਕਾਂਸੀ ਦਾ ਤਮਗਾ ਜਿੱਤਿਆ

ਬਰਨਾਲਾ, 25 ਸਤੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਜ਼ਿਲ੍ਹੇ ਦੇ ਡੇਂਗੂ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਜਾਗਰੂਕਤਾ ਅਤੇ ਚੈਕਿੰਗ ਮੁਹਿੰਮਾਂ ਸਿਵਲ ਸਰਜਨ ਬਰਨਾਲਾ ਦੀਆਂ ਹਦਾਇਤਾਂ ਅਨੁਸਾਰ ਚਲਾਈ ਗਈ। ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ, ਕਾਲੋਨੀਆਂ ਅਤੇ ਪਿੰਡਾਂ ਵਿਚ ਘਰ-ਘਰ ਜਾ ਕੇ ਚੈਕਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-09-2026
ਬਰਨਾਲਾ, 25 ਸਤੰਬਰ (ਨਰਿੰਦਰ ਅਰੋੜਾ)-ਸਿਹਤ ਵਿਭਾਗ ਬਰਨਾਲਾ ਵਲੋਂ ਜ਼ਿਲ੍ਹੇ ਦੇ ਡੇਂਗੂ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਜਾਗਰੂਕਤਾ ਅਤੇ ਚੈਕਿੰਗ ਮੁਹਿੰਮਾਂ ਸਿਵਲ ਸਰਜਨ ਬਰਨਾਲਾ ਦੀਆਂ ਹਦਾਇਤਾਂ ਅਨੁਸਾਰ ਚਲਾਈ ਗਈ। ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ, ਕਾਲੋਨੀਆਂ ਅਤੇ ਪਿੰਡਾਂ ਵਿਚ ਘਰ-ਘਰ ਜਾ ਕੇ ਚੈਕਿੰਗ ਕੀਤੀ ਗਈ। ਟੀਮਾਂ ਵਲੋਂ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਗਮਲਿਆਂ, ਫਰਿੱਜਾਂ ਦੀਆਂ ਟਰੇਆਂ ਅਤੇ ਬੇਕਾਰ ਪਏ ਟਾਇਰਾਂ ਆਦਿ ਵਿਚ ਮੱਛਰਾਂ ਦਾ ਲਾਰਵਾ ਚੈੱਕ ਕੀਤਾ ਗਿਆ। ਜਿਸ ਵੀ ਜਗ੍ਹਾ ’ਤੇ ਲਾਰਵਾ ਮਿਲਿਆ, ਉਸ ਨੂੰ ਟੀਮ ਵਲੋਂ ਲਾਰਵੀਸਾਈਡ ਦਵਾਈ ਦੀ ਵਰਤੋਂ ਕਰ ਕੇ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ ਅਤੇ ਲੋਕਾਂ ਨੂੰ ਸਾਵਧਾਨੀਆਂ ਬਾਰੇ ਜਾਗਰੂਕ ਵੀ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ: ਮੁਨੀਸ਼ ਕੁਮਾਰ ਅਤੇ ਡਾ: ਸਾਖਸ਼ੀ ਸੋਨੀ ਨੇ ਦੱਸਿਆ ਕਿ ਡੇਂਗੂ ਏਡੀਜ਼ ਮੱਛਰ ਦੇ ਕੱਟਣ ਨਾਲ ਫੈਲਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਤੇਜ਼ ਬੁਖਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਤੇਜ਼ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਸਰੀਰ ’ਤੇ ਲਾਲ ਰੰਗ ਦੇ ਧੱਫੜ, ਜਾਂ ਨੱਕ ਅਤੇ ਮਸੂੜਿਆਂ ਵਿਚੋਂ ਖੂਨ ਆਉਣ ਵਰਗੇ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਜਾ ਕੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ ਅਤੇ ਦਿਨ ਦੇ ਸਮੇਂ ਕੱਟਦਾ ਹੈ, ਇਸ ਲਈ ਸਾਵਧਾਨੀ ਹੀ ਇਸ ਦਾ ਸਭ ਤੋਂ ਵੱਡਾ ਬਚਾਅ ਹੈ। ਮੁਹਿੰਮ ਵਿਚ ਸ਼ਾਮਿਲ ਹੈਲਥ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ, ਸੁਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ-ਕੱਲ੍ਹ ਡੇਂਗੂ ਦਾ ਸੀਜ਼ਨ ਪੀਕ ’ਤੇ ਹੈ। ਇਸ ਲਈ ਆਪਣੇ ਘਰਾਂ, ਦੁਕਾਨਾਂ, ਵਰਕਸ਼ਾਪਾਂ ਅਤੇ ਆਲੇ-ਦੁਆਲੇ ਪਏ ਟਾਇਰਾਂ, ਘੜਿਆਂ, ਪਾਣੀ ਵਾਲੀਆਂ ਖੇਲਾਂ, ਗਮਲਿਆਂ, ਕੂਲਰਾਂ ਅਤੇ ਫਰਿੱਜਾਂ ਦੀਆਂ ਬੈਕ-ਟਰੇਆਂ ਵਿਚ ਖੜ੍ਹੇ ਪਾਣੀ ਨੂੰ ਹਫ਼ਤੇ ਵਿਚ ਇਕ ਵਾਰ, ਖਾਸ ਕਰ ਕੇ ਹਰ ਸ਼ੁੱਕਰਵਾਰ ਨੂੰ ਡਰਾਈ-ਡੇ ਵਜੋਂ ਮਨਾ ਕੇ ਖਾਲੀ ਕਰ ਕੇ ਅਤੇ ਭਾਂਡਿਆਂ ਨੂੰ ਧੁੱਪ ਵਿਚ ਚੰਗੀ ਤਰ੍ਹਾਂ ਸੁਕਾ ਕੇ ਮੱਛਰਾਂ ਦੇ ਪ੍ਰਜਨਨ ਨੂੰ ਰੋਕਿਆ ਜਾ ਸਕਦਾ ਹੈ। ਪੂਰੀਆਂ ਬਾਹਾਂ ਵਾਲੇ ਕੱਪੜੇ ਪਾਓ ਅਤੇ ਮੱਛਰਦਾਨੀ ਦੀ ਵਰਤੋਂ ਕਰੋ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਨੇ ਦੱਸਿਆ ਕਿ ਡੇਂਗੂ ਦੇ ਲੱਛਣ ਸਾਹਮਣੇ ਆਉਣ ’ਤੇ ਲੋਕਾਂ ਨੂੰ ਘਰੇਲੂ ਨੁਸਖਿਆਂ ਵਿਚ ਸਮਾਂ ਖਰਾਬ ਨਹੀਂ ਕਰਨਾ ਚਾਹੀਦਾ। ਇਲਾਜ ਵਿਚ ਦੇਰੀ ਜਾਨਲੇਵਾ ਸਾਬਤ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ-ਜ਼ਿਲ੍ਹਾ ਹਸਪਤਾਲ ਬਰਨਾਲਾ, ਐਸ.ਡੀ.ਐਚ. ਤਪਾ ਅਤੇ ਸੀ.ਐਚ.ਸੀ. ਮਹਿਲ ਕਲਾਂ ਅਤੇ ਧਨੌਲਾ ਵਿਖੇ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਮੁਤਾਬਕ ਬੰਦੋਬਸਤ ਕੀਤੇ ਜਾਣ - ਯੂਨੀਅਨ ਅਗਲੀ ਖ਼ਬਰ ਜੰਗਲਾਤ ਕਾਮਿਆਂ ਵਲੋਂ ਵਿੱਤ ਮੰਤਰੀ ਦੇ ਹਲਕੇ ਦਿੜਬਾ ’ਚ ਰੋਸ ਪ੍ਰਦਰਸਨ 30 ਨੂੰ
Ad Position 24