ਭਲਕੇ ਮਹਿਲ ਕਲਾਂ ਵਿਖੇ ਮਨਾਇਆ ਜਾਵੇਗਾ ਭਾਈ ਲਾਲੋ ਜੀ ਦਾ ਜਨਮ ਦਿਹਾੜਾ, ਤਿਆਰੀਆਂ ਮੁਕੰਮਲ
ਮਹਿਲ ਕਲਾਂ, 25 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਰਾਮਗੜ੍ਹੀਆ ਅਕਾਲ ਜਥੇਬੰਦੀ ਹਲਕਾ ਮਹਿਲ ਕਲਾਂ ਵਲੋਂ ਬ੍ਰਹਮ ਗਿਆਨੀ ਕਿਰਤੀ ਭਾਈ ਲਾਲੋ ਦਾ 574ਵਾਂ ਜਨਮ ਦਿਹਾੜਾ 27 ਸਤੰਬਰ, ਦਿਨ ਐਤਵਾਰ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ, ਪਿੰਡ ਮਹਿਲ ਕਲਾਂ (ਜ਼ਿਲ੍ਹਾ ਬਰਨਾਲਾ) ਵਿਖੇ ਸ਼ਰਧਾ-ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਮਹਿਲ ਕਲਾਂ, 25 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)-ਰਾਮਗੜ੍ਹੀਆ ਅਕਾਲ ਜਥੇਬੰਦੀ ਹਲਕਾ ਮਹਿਲ ਕਲਾਂ ਵਲੋਂ ਬ੍ਰਹਮ ਗਿਆਨੀ ਕਿਰਤੀ ਭਾਈ ਲਾਲੋ ਦਾ 574ਵਾਂ ਜਨਮ ਦਿਹਾੜਾ 27 ਸਤੰਬਰ, ਦਿਨ ਐਤਵਾਰ ਨੂੰ ਗੁਰਦੁਆਰਾ ਪਾਤਸ਼ਾਹੀ ਛੇਵੀਂ, ਪਿੰਡ ਮਹਿਲ ਕਲਾਂ (ਜ਼ਿਲ੍ਹਾ ਬਰਨਾਲਾ) ਵਿਖੇ ਸ਼ਰਧਾ-ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਮੁਕੰਦ ਸਿੰਘ ਰਾਮਗੜ੍ਹੀਆ ਅਤੇ ਸੂਬਾ ਸਕੱਤਰ ਜਰਨੈਲ ਸਿੰਘ ਮਠਾੜੂ ਨੇ ਦੱਸਿਆ ਕਿ ਜਨਮ ਦਿਹਾੜੇ ਮੌਕੇ ਕਰਵਾਏ ਜਾ ਰਹੇ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ, ਜਿਸ ਉਪਰੰਤ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਜਾਵੇਗਾ। ਆਗੂਆਂ ਨੇ ਸਮੂਹ ਰਾਮਗੜ੍ਹੀਆ ਭਾਈਚਾਰੇ ਸਮੇਤ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਸਮੇਂ ਸਿਰ ਪਰਿਵਾਰਾਂ ਸਮੇਤ ਗੁਰਦੁਆਰਾ ਪਾਤਸ਼ਾਹੀ ਛੇਵੀਂ, ਪਿੰਡ ਮਹਿਲ ਕਲਾਂ (ਜ਼ਿਲ੍ਹਾ ਬਰਨਾਲਾ) ਵਿਖੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਅਤੇ ਆਸ਼ੀਰਵਾਦ ਪ੍ਰਾਪਤ ਕਰਨ।