27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮਦਰ ਟੀਚਰ ਸਕੂਲ ਦੇ ਵਿਦਿਆਰਥੀਆਂ ਨੇ ਏਡਜ਼ ਸੰਬੰਧੀ ਜਾਗਰੂਕਤਾ ਰੈਲੀ ਕੱਢੀ

ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਐਚ. ਆਈ.

Ad Position 21
No active advertisement
ਅਜੀਤ ਡੈਸਕ 27-09-2026
ਬਰਨਾਲਾ, 26 ਸਤੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਐਚ.ਆਈ.ਵੀ. ਅਤੇ ਏਡਜ਼ ਸੰਬੰਧੀ ਜਾਗਰੂਕ ਰੈਲੀ ਕੱਢੀ ਗਈ। ਇਸ ਰੈਲੀ ਵਿਚ ਦਸਵੀਂ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਹੱਥਾਂ ਵਿਚ ਜਾਗਰੂਕਤਾ ਸੰਦੇਸ਼ਾਂ ਵਾਲੀਆਂ ਤਖ਼ਤੀਆਂ ਅਤੇ ਪੋਸਟਰ ਫੜ ਕੇ ਲੋਕਾਂ ਨੂੰ ਐਚ.ਆਈ.ਵੀ. ਅਤੇ ਏਡਜ਼ ਸਬੰਧੀ ਸਹੀ ਜਾਣਕਾਰੀ ਪ੍ਰਦਾਨ ਕੀਤੀ। ਰੈਲੀ ਦੌਰਾਨ ਵਿਦਿਆਰਥੀਆਂ ਵਲੋਂ ‘ਏਡਜ਼ ਤੋਂ ਬਚਾਅ-ਜਾਗਰੂਕਤਾ ਹੀ ਉਪਾਅ”, ‘ਐਚ.ਆਈ.ਵੀ. ਬਾਰੇ ਜਾਣਕਾਰੀ-ਸਿਹਤਮੰਦ ਜੀਵਨ ਦੀ ਨਿਸ਼ਾਨੀ’ ਅਤੇ ‘ਗਲਤ ਧਾਰਨਾਵਾਂ ਛੱਡੋ, ਸਹੀ ਜਾਣਕਾਰੀ ਨਾਲ ਜੁੜੋ’ ਵਰਗੇ ਜਾਗਰੂਕਤਾ ਭਰੇ ਨਾਅਰੇ ਲਗਾਏ ਗਏ । ਰੈਲੀ ਰਾਹੀਂ ਵਿਦਿਆਰਥੀਆਂ ਨੇ ਐਚ.ਆਈ.ਵੀ. ਦੇ ਕਾਰਨਾਂ, ਇਸ ਤੋਂ ਬਚਾਅ ਦੇ ਉਪਾਵਾਂ ਅਤੇ ਇਸ ਨਾਲ ਜੁੜੀਆਂ ਗਲਤ ਧਾਰਨਾਵਾਂ ਨੂੰ ਦੂਰ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਸਮਝਾਇਆ ਕਿ ਐਚ.ਆਈ.ਵੀ. ਸਬੰਧੀ ਸਹੀ ਜਾਣਕਾਰੀ ਅਤੇ ਜਾਗਰੂਕਤਾ ਹੀ ਇਸ ਦੀ ਰੋਕਥਾਮ ਵੱਲ ਇਕ ਮਹੱਤਵਪੂਰਨ ਕਦਮ ਹੈ। ਪ੍ਰਿੰਸੀਪਲ ਦਲਜੀਤ ਸਿੰਘ ਨੇ ਕਿਹਾ ਕਿ ਅਜਿਹੀਆਂ ਜਾਗਰੂਕਤਾ ਰੈਲੀਆਂ ਵਿਦਿਆਰਥੀਆਂ ਨੂੰ ਸਮਾਜਿਕ ਅਤੇ ਸਿਹਤ ਨਾਲ ਸਬੰਧਿਤ ਮਹੱਤਵਪੂਰਨ ਮੁੱਦਿਆਂ ਪ੍ਰਤੀ ਸੰਵੇਦਨਸ਼ੀਲ ਬਣਾਉਣ ਦੇ ਨਾਲ-ਨਾਲ ਸਮਾਜ ਵਿਚ ਜਾਗਰੂਕਤਾ ਫੈਲਾਉਣ ਲਈ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੀਮਾ ਤੋਂ ਨਾਈਵਾਲਾ ਸੜਕ ਨਾ ਬਣਨ ਕਾਰਨ ਰਾਹਗੀਰਾਂ ’ਚ ਰੋਸ ਅਗਲੀ ਖ਼ਬਰ ਐਸ.ਬੀ.ਐਸ ਸਕੂਲ ਦੇ ਵਿਦਿਆਰਥੀ ਸੁੰਦਰ ਦਸਤਾਰ ਸਜਾਉਣ ਦੇ ਮੁਕਾਬਲੇ ’ਚ ਅੱਵਲ ‘ ਆਪ’ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ- ਵ...
Ad Position 24