27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਸੀਵਰਮੈਨ ਯੂਨੀਅਨ ਦੀ ਮੀਟਿੰਗ

ਬਰਨਾਲਾ, 26 ਸਤੰਬਰ (ਨਰਿੰਦਰ ਅਰੋੜਾ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਸੀਵਰਮੈਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਬਰਨਾਲਾ ਦੇ ਸੀਵਰੇਜ ਬੋਰਡ ਦੇ ਮੇਨ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿਚ ਕਿਹਾ ਗਿਆ ਕਿ ਪੰਜਾਬ ਸਰਕਾਰ ਵਲੋਂ ਆਊਟਸੋਰਸ ਮੁਲਾਜ਼ਮਾਂ ਨੂੰ ਮਹਿਕਮਿਆਂ ਵਿਚ ਸਿੱਧੇ ਕੰਟਰੈਕਟ ਉੱਤੇ ਲਿਆਂਦਾ ਜਾ ਰਿਹਾ ਹੈ, ਪਰ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਕੰਟਰੈਕਟ ਉੱਤੇ ਲਿਆਉਣ ਲਈ 28 ਸਤੰਬਰ 2026 ਨੂੰ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਬੁਲਾਈ ਗਈ ਹੈ।

Ad Position 21
No active advertisement
ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਸੀਵਰੇਜ ਬੋਰਡ ਸੀਵਰਮੈਨ ਯੂਨੀਅਨ ਮੈਂਬਰ। ਅਜੀਤ ਤਸਵੀਰ 27-09-2026
ਬਰਨਾਲਾ, 26 ਸਤੰਬਰ (ਨਰਿੰਦਰ ਅਰੋੜਾ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਸੀਵਰਮੈਨ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਬਰਨਾਲਾ ਦੇ ਸੀਵਰੇਜ ਬੋਰਡ ਦੇ ਮੇਨ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿਚ ਕਿਹਾ ਗਿਆ ਕਿ ਪੰਜਾਬ ਸਰਕਾਰ ਵਲੋਂ ਆਊਟਸੋਰਸ ਮੁਲਾਜ਼ਮਾਂ ਨੂੰ ਮਹਿਕਮਿਆਂ ਵਿਚ ਸਿੱਧੇ ਕੰਟਰੈਕਟ ਉੱਤੇ ਲਿਆਂਦਾ ਜਾ ਰਿਹਾ ਹੈ, ਪਰ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਕੰਟਰੈਕਟ ਉੱਤੇ ਲਿਆਉਣ ਲਈ 28 ਸਤੰਬਰ 2026 ਨੂੰ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਬੁਲਾਈ ਗਈ ਹੈ। ਜੇਕਰ ਉਸ ਮੀਟਿੰਗ ਵਿਚ ਆਊਟਸੋਰਸ ਮੁਲਾਜ਼ਮਾਂ ਨੂੰ ਮਹਿਕਮੇ ਵਿਚ ਸਿੱਧੇ ਕੰਟਰੈਕਟ ਉੱਤੇ ਨਹੀਂ ਲਿਆਂਦਾ ਜਾਂਦਾ ਤਾਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸਮੁੱਚੇ ਪੰਜਾਬ ਦੇ ਵਰਕਰ 1 ਅਕਤੂਬਰ ਤੋਂ 7 ਅਕਤੂਬਰ ਤੱਕ ਮੁਕੰਮਲ ਹੜਤਾਲ ਕਰਨਗੇ। ਇਸ ਮੀਟਿੰਗ ਵਿਚ ਬਰਨਾਲਾ ਜ਼ਿਲ੍ਹੇ ਦੇ ਸੀਵਰੇਜ ਬੋਰਡ ਦੇ ਸਮੂਹ ਵਰਕਰ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ, ਸੂਬਾ ਆਗੂ ਬਲਦੇਵ ਮੰਡੇਰ, ਵਿਨੋਦ ਕੁਮਾਰ, ਅਮਰੀਕ ਸਿੰਘ ਝਲੂਰ, ਕਰਮਜੀਤ ਸਿੰਘ ਭਦੌੜ, ਮੋਹਨ ਰਾਮ, ਰੌਸ਼ਨ ਲਾਲ, ਯਾਦਵਿੰਦਰ, ਗੁਰਦੀਪ, ਨਰਿੰਦਰ ਠੀਕਰੀਵਾਲਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਟੱਲੇਵਾਲ ਖ਼ੁਰਦ ਵਿਖੇ ਬਾਬਾ ਭੁਪਿੰਦਰ ਸਿੰਘ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਪਿੰਡ ਚੀਮਾ ਤੋਂ ਨਾਈਵਾਲਾ ਸੜਕ ਨਾ ਬਣਨ ਕਾਰਨ ਰਾਹਗੀਰਾਂ ’ਚ ਰੋਸ
Ad Position 24