ਪਿੰਡ ਚੀਮਾ ਨੇੜੇ ਨੈਸ਼ਨਲ ਹਾਈਵੇਅ ’ਤੇ ਲੱਗੀਆਂ ਸਟਰੀਟ ਲਾਈਟਾਂ ਇਕ ਹਫ਼ਤੇ ਤੋਂ ਬੰਦ
ਲੁੱਟਾਂ ਖੋਹਾਂ ਅਤੇ ਹਾਦਸਿਆਂ ਦਾ ਡਰ, ਰਾਹਗੀਰ ਪ੍ਰੇਸ਼ਾਨ
ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਬਰਨਾਲਾ-ਮੋਗਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਸਥਿਤ ਪਿੰਡ ਚੀਮਾ ਦੇ ਨਜ਼ਦੀਕ ਲੱਗੀਆਂ ਸਟਰੀਟ ਲਾਈਟਾਂ ਪਿਛਲੇ ਕਰੀਬ ਇਕ ਹਫ਼ਤੇ ਤੋਂ ਪੂਰੀ ਤਰ੍ਹਾਂ ਬੰਦ ਪਈਆਂ ਹਨ। ਲਾਈਟਾਂ ਬੰਦ ਹੋਣ ਕਾਰਨ ਰਾਤ ਦੇ ਸਮੇਂ ਪੂਰੇ ਹਿੱਸੇ ਵਿਚ ਘੁੱਪ ਹਨੇਰਾ ਛਾ ਜਾਂਦਾ ਹੈ, ਜਿਸ ਵਜਾ ਕਰ ਕੇ ਇਸ ਮਾਰਗ ਤੋਂ ਲੰਘਣ ਵਾਲੇ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪ
ਪਿੰਡ ਚੀਮਾ ਨੇੜੇ ਨੈਸ਼ਨਲ ਹਾਈਵੇ ਤੇ ਸਥਿਤ ਬੰਦ ਪਈਆਂ ਲਾਈਟਾਂ ਦਾ ਦ੍ਰਿਸ਼। ਤਸਵੀਰ : ਸੋਨੀ ਚੀਮਾ
27-09-2026
ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਬਰਨਾਲਾ-ਮੋਗਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਸਥਿਤ ਪਿੰਡ ਚੀਮਾ ਦੇ ਨਜ਼ਦੀਕ ਲੱਗੀਆਂ ਸਟਰੀਟ ਲਾਈਟਾਂ ਪਿਛਲੇ ਕਰੀਬ ਇਕ ਹਫ਼ਤੇ ਤੋਂ ਪੂਰੀ ਤਰ੍ਹਾਂ ਬੰਦ ਪਈਆਂ ਹਨ। ਲਾਈਟਾਂ ਬੰਦ ਹੋਣ ਕਾਰਨ ਰਾਤ ਦੇ ਸਮੇਂ ਪੂਰੇ ਹਿੱਸੇ ਵਿਚ ਘੁੱਪ ਹਨੇਰਾ ਛਾ ਜਾਂਦਾ ਹੈ, ਜਿਸ ਵਜਾ ਕਰ ਕੇ ਇਸ ਮਾਰਗ ਤੋਂ ਲੰਘਣ ਵਾਲੇ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੌਕੇ ਪਿੰਡ ਚੀਮਾ ਅਤੇ ਜੋਧਪੁਰ ਵਾਸੀਆਂ ਨੇ ਦੱਸਿਆ ਕਿ ਇਹ ਹਾਈਵੇਅ ਲਗਭਗ ਸਾਰੀ ਤੱਕ ਵਿਅਸਤ ਰਹਿੰਦਾ ਹੈ ਅਤੇ ਰਾਤ ਵੇਲੇ ਹਨੇਰਾ ਹੋਣ ਕਾਰਨ ਆਵਾਰਾ ਪਸ਼ੂ ਦਿਖਾਈ ਨਹੀਂ ਦਿੰਦੇ, ਜਿਸ ਨਾਲ ਹਰ ਵੇਲੇ ਭਿਆਨਕ ਸੜਕ ਹਾਦਸੇ ਵਾਪਰਨ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਹਨੇਰੇ ਦਾ ਫ਼ਾਇਦਾ ਚੁੱਕ ਕੇ ਲੁੱਟ-ਖੋਹ ਦੀਆਂ ਵਾਰਦਾਤਾਂ ਹੋਣ ਦਾ ਡਰ ਵੀ ਲੋਕਾਂ ਨੂੰ ਸਤਾ ਰਿਹਾ ਹੈ। ਪਿੰਡਾਂ ਦੇ ਵਾਸੀਆਂ ਨੇ ਪ੍ਰਸ਼ਾਸਨ ਅਤੇ ਸਬੰਧਿਤ ਨੈਸ਼ਨਲ ਹਾਈਵੇਅ ਅਥਾਰਿਟੀ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਅਤੇ ਬੰਦ ਪਈਆਂ ਲਾਈਟਾਂ ਨੂੰ ਤੁਰੰਤ ਚਾਲੂ ਕਰਵਾਇਆ ਜਾਵੇ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ । ਜ਼ਿਕਰਯੋਗ ਹੈ ਕਿ ਪਿੰਡ ਚੀਮਾ ਤੋਂ ਇਲਾਵਾ ਟੋਲ ਪਲਾਜ਼ਾ ਮੱਲੀਆਂ, ਪੱਖੋਕੇ ਅਤੇ ਭੋਤਨਾ ਵਿਖੇ ਲੱਗੀਆਂ ਲਾਈਟਾਂ ਵੀ ਪਿਛਲੇ ਕਈ ਦਿਨਾਂ ਤੋਂ ਬੰਦ ਪਈਆਂ ਹਨ।