27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮੋਟਰਸਾਈਕਲ ਤੋਂ ਡਿੱਗਣ ਕਾਰਨ ਪਤੀ ਪਤਨੀ ਸਮੇਤ ਤਿੰਨ ਜ਼ਖ਼ਮੀ

ਤਪਾ ਮੰਡੀ, 26 ਸਤੰਬਰ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਬੇਕਾਬੂ ਹੋਏ ਮੋਟਰਸਾਈਕਲ ਤੋਂ ਡਿੱਗਣ ਕਾਰਨ ਪਤੀ ਪਤਨੀ ਸਮੇਤ ਤਿੰਨ ਜਣਿਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ, ਜਦਕਿ ਬੱਚੇ ਦਾ ਬਚਾਅ ਰਿਹਾ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਬਲਜਿੰਦਰ ਸਿੰਘ ਆਪਣੀ ਪਤਨੀ ਪ੍ਰਮਜੀਤ ਕੌਰ, ਸਹੁਰੇ ਦਲਬਾਰਾ ਸਿੰਘ ਅਤੇ ਆਪਣੇ ਬੱਚੇ ਸਮੇਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਝਲੂਰ ਤੋਂ ਮਹਿਰਾਜ ਜਾ ਰਹੇ ਸਨ, ਜਦੋਂ ਉਹ ਮੁੱਖ ਮਾਰਗ ’ਤੇ ਗੁਰੂ ਨਾਨਕ ਸਕੂਲ ਨਜ਼ਦੀਕ ਪੁੱਜੇ ਤਾਂ ਅਚਾਨਕ ਮੋਟਰਸਾਈਕਲ ਬੇਕਾਬੂ ਹੋ ਗਿਆ, ਜਿਸ ਕਾਰਨ ਉਹ ਸੜਕ ’ਤੇ ਡਿਗ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਪ੍ਰੰਤੂ ਬੱਚੇ ਦਾ ਬਚਾਅ ਰਿਹਾ।

Ad Position 21
No active advertisement
ਸਿਵਲ ਹਸਪਤਾਲ ਤਪਾ ਵਿਖੇ ਜ਼ੇਰੇ ਇਲਾਜ ਜ਼ਖ਼ਮੀ। ਤਸਵੀਰ : ਪ੍ਰਵੀਨ ਗਰਗ 27-09-2026
ਤਪਾ ਮੰਡੀ, 26 ਸਤੰਬਰ (ਪ੍ਰਵੀਨ ਗਰਗ)-ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਬੇਕਾਬੂ ਹੋਏ ਮੋਟਰਸਾਈਕਲ ਤੋਂ ਡਿੱਗਣ ਕਾਰਨ ਪਤੀ ਪਤਨੀ ਸਮੇਤ ਤਿੰਨ ਜਣਿਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ, ਜਦਕਿ ਬੱਚੇ ਦਾ ਬਚਾਅ ਰਿਹਾ। ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਤਪਾ ਵਿਖੇ ਜੇਰੇ ਇਲਾਜ ਬਲਜਿੰਦਰ ਸਿੰਘ ਆਪਣੀ ਪਤਨੀ ਪ੍ਰਮਜੀਤ ਕੌਰ, ਸਹੁਰੇ ਦਲਬਾਰਾ ਸਿੰਘ ਅਤੇ ਆਪਣੇ ਬੱਚੇ ਸਮੇਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਝਲੂਰ ਤੋਂ ਮਹਿਰਾਜ ਜਾ ਰਹੇ ਸਨ, ਜਦੋਂ ਉਹ ਮੁੱਖ ਮਾਰਗ ’ਤੇ ਗੁਰੂ ਨਾਨਕ ਸਕੂਲ ਨਜ਼ਦੀਕ ਪੁੱਜੇ ਤਾਂ ਅਚਾਨਕ ਮੋਟਰਸਾਈਕਲ ਬੇਕਾਬੂ ਹੋ ਗਿਆ, ਜਿਸ ਕਾਰਨ ਉਹ ਸੜਕ ’ਤੇ ਡਿਗ ਕੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ, ਪ੍ਰੰਤੂ ਬੱਚੇ ਦਾ ਬਚਾਅ ਰਿਹਾ। ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਮਿੰਨੀ ਸਹਾਰਾ ਕਲੱਬ ਨੂੰ ਦਿੱਤੀ। ਸੂਚਨਾ ਮਿਲਦੇ ਹੀ ਸਹਾਰਾ ਕਲੱਬ ਦੇ ਵਲੰਟੀਅਰ ਮੌਕੇ ’ਤੇ ਪੁੱਜੇ, ਜਿਨ੍ਹਾਂ ਜ਼ਖ਼ਮੀਆਂ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮੌੜ ਨਾਭਾ ਨਾਲ ਸੰਬੰਧਿਤ ਵਿਅਕਤੀ ਤਿੰਨ ਮਹੀਨੇ ਤੋਂ ਲਾਪਤਾ ਅਗਲੀ ਖ਼ਬਰ ਪਿੰਡ ਚੀਮਾ ਨੇੜੇ ਨੈਸ਼ਨਲ ਹਾਈਵੇਅ ’ਤੇ ਲੱਗੀਆਂ ਸਟਰੀਟ ਲਾਈਟਾਂ ਇਕ ਹਫ਼ਤੇ ਤੋਂ ਬੰਦ ਲੁੱਟਾਂ ਖੋਹਾਂ ਅਤੇ ਹਾਦਸਿਆਂ ਦਾ ਡਰ,...
Ad Position 24