26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਛੀਨੀਵਾਲ ਕਲਾਂ ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਦਿਵਸ ਮਨਾਇਆ

ਮਹਿਲ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਧਾਰਮਿਕ ਸਮਾਗਮ ਪਿੰਡ ਛੀਨੀਵਾਲ ਕਲਾਂ ਵਿਖੇ ਮਰਹੂਮ ਸ਼੍ਰੋਮਣੀ ਕਮੇਟੀ ਮੈਂਬਰ ਸਵ: ਸੰਤ ਦਲਬਾਰ ਸਿੰਘ ਦੇ ਗ੍ਰਹਿ ਵਿਖੇ ਹਰਦਿਆਲ ਸਿੰਘ ਅਮਰੀਕਾ, ਭਾਈ ਰਜਿੰਦਰ ਸਿੰਘ ਗੋਗੀ ਅਤੇ ਜਥੇਦਾਰ ਪ੍ਰਿਤਪਾਲ ਸਿੰਘ ਛੀਨੀਵਾਲ ਦੇ ਸਾਂਝੇ ਉੱਦਮ ਸਦਕਾ ਪੂਰੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ਰਾਗੀ ਭਾਈ ਪ੍ਰਗਟ ਸਿੰਘ ਛੀਨੀਵਾਲ ਦੇ ਜਥੇ ਨੇ ਰਸਭਿੰਨਾ ਕਥਾ-ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਜਾਗਰੂਕਤਾ ਰੈਲੀ ਕਰਨ ਉਪਰੰਤ ਕਾਲਜ ਦੇ ਵਿਦਿਆਰਥੀ। ਤਸਵੀਰ : ਤਰਸੇਮ ਸਿੰਘ ਗਹਿਲ 27-09-2026
ਮਹਿਲ ਕਲਾਂ, 26 ਸਤੰਬਰ (ਗੁਰਪ੍ਰੀਤ ਸਿੰਘ ਅਣਖੀ)- ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਧਾਰਮਿਕ ਸਮਾਗਮ ਪਿੰਡ ਛੀਨੀਵਾਲ ਕਲਾਂ ਵਿਖੇ ਮਰਹੂਮ ਸ਼੍ਰੋਮਣੀ ਕਮੇਟੀ ਮੈਂਬਰ ਸਵ: ਸੰਤ ਦਲਬਾਰ ਸਿੰਘ ਦੇ ਗ੍ਰਹਿ ਵਿਖੇ ਹਰਦਿਆਲ ਸਿੰਘ ਅਮਰੀਕਾ, ਭਾਈ ਰਜਿੰਦਰ ਸਿੰਘ ਗੋਗੀ ਅਤੇ ਜਥੇਦਾਰ ਪ੍ਰਿਤਪਾਲ ਸਿੰਘ ਛੀਨੀਵਾਲ ਦੇ ਸਾਂਝੇ ਉੱਦਮ ਸਦਕਾ ਪੂਰੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ, ਜਿਸ ਉਪਰੰਤ ਰਾਗੀ ਭਾਈ ਪ੍ਰਗਟ ਸਿੰਘ ਛੀਨੀਵਾਲ ਦੇ ਜਥੇ ਨੇ ਰਸਭਿੰਨਾ ਕਥਾ-ਕੀਰਤਨ ਕਰ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਸੰਬੋਧਨ ਕਰਦਿਆਂ ਕਿਹਾ ਕਿ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਦਿਵਸ ਸਮੁੱਚੀ ਮਾਨਵਤਾ ਨੂੰ ਉਨ੍ਹਾਂ ਵਲੋਂ ਦਰਸਾਏ ਸਰਬ-ਸਾਂਝੀਵਾਲਤਾ, ਬਰਾਬਰਤਾ ਅਤੇ ਨਿਮਰਤਾ ਦੇ ਮਾਰਗ ’ਤੇ ਚੱਲਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬ ਨੇ ‘ਪਹਿਲੇ ਪੰਗਤ ਪਾਛੈ ਸੰਗਤ’ ਦਾ ਸਿਧਾਂਤ ਦੇ ਕੇ ਜਾਤ-ਪਾਤ, ਊਚ-ਨੀਚ ਅਤੇ ਵਹਿਮਾਂ-ਭਰਮਾਂ ਨੂੰ ਜੜ੍ਹੋਂ ਮਿਟਾਉਣ ਦਾ ਰਾਹ ਦਿਖਾਇਆ। ਲੇਖਕ ਗੁਰਜੰਟ ਸਿੰਘ ਸਿੱਧੂ ਨੇ ਸੰਤ ਦਲਬਾਰ ਸਿੰਘ ਵਲੋਂ ਸ਼ੁਰੂ ਕੀਤੀ ਇਸ ਧਾਰਮਿਕ ਪ੍ਰੰਪਰਾ ਨੂੰ ਨਿਰੰਤਰ ਜਾਰੀ ਰੱਖਣ ਲਈ ਪਰਿਵਾਰ ਦੇ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਆਏ ਹੋਏ ਪਾਠੀ ਸਿੰਘਾਂ, ਕੀਰਤਨੀ ਜਥਿਆਂ ਅਤੇ ਇਲਾਕੇ ਦੀਆਂ ਸਤਿਕਾਰਤ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਅਕਾਲੀ ਆਗੂ ਜਥੇਦਾਰ ਗੁਰਮੇਲ ਸਿੰਘ ਛੀਨੀਵਾਲ, ਬਲਦੇਵ ਸਿੰਘ ਗਾਗੇਵਾਲ, ਲਛਮਣ ਸਿੰਘ ਮੂੰਮ, ਅਜੀਤ ਸਿੰਘ ਕੁਤਬਾ, ਸੈਕਟਰੀ ਸੁਖਦੀਪ ਸਿੰਘ ਸੁੱਖੀ, ਸੁਖਵਿੰਦਰ ਸਿੰਘ ਨਿਹਾਲੂਵਾਲ, ਬਲਵੰਤ ਸਿੰਘ ਢਿੱਲੋਂ, ਇੰਚਾਰਜ ਵਿਦਿਆਲਾ ਇਕੱਤਰ ਸਿੰਘ, ਜਸਵਿੰਦਰ ਸਿੰਘ ਲੱਧੜ ਪੀ.ਏ., ਪ੍ਰਮਿੰਦਰ ਸਿੰਘ ਪੰਜਗਰਾਈਆਂ, ਮਹਿੰਦਰ ਸਿੰਘ ਦੁੱਲਟ, ਪੰਚ ਗੁਰਪ੍ਰੀਤ ਸਿੰਘ, ਯਾਦਵਿੰਦਰ ਸਿੰਘ ਲਾਡੀ, ਜਗਰਾਜ ਸਿੰਘ ਬਖਤਗੜ੍ਹ, ਪਾਲ ਸਿੰਘ ਸੁਖੀਏ ਕੇ, ਪ੍ਰਮਿੰਦਰ ਸਿੰਘ ਢੀਂਡਸਾ, ਨੰਬਰਦਾਰ ਗੁਰਸੇਵਕ ਸਿੰਘ, ਗੁਰਜੰਟ ਸਿੰਘ ਗਹਿਲ, ਬਲਜੀਤ ਸਿੰਘ ਛੀਨੀਵਾਲ, ਪੰਚ ਗੁਰਮੇਲ ਸਿੰਘ ਮੂੰਮ, ਨੰਬਰਦਾਰ ਜਗਜੀਤ ਸਿੰਘ ਗਹਿਲ, ਹਾਕਮ ਸਿੰਘ ਛੀਨੀਵਾਲ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਾਇੰਸ ਸਿਟੀ ਜਲੰਧਰ-ਕਪੂਰਥਲਾ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ‘ਆਪ’ ਕੀਤੇ ਗਏ ਵਿਕਾਸ ਦੇ ਆਧਾਰ ’ਤੇ ਰਿਕਾਰਡ ਜਿੱਤ ਦਰਜ ਕਰੇਗੀ - ਗੁਰਨਾਮ ਸਿੰਘ ਵਾਹਿਗੁਰੂ
Ad Position 24