26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਬੀਮਾ ਯੋਜਨਾ ਦਾ ਹਰ ਵਰਗ ਨੂੰ ਲਾਭ ਹੋਵੇਗਾ- ਉੱਗੋਕੇ

ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਿੱਖਿਆ ਇੰਚਾਰਜ, ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਗਸੀਰ ਸਿੰਘ ਚੀਮਾ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਮਿਸ਼ਨ 2027’ ਤਹਿਤ ਆਪਣੀਆਂ ਗਤੀਵਿਧੀਆਂ ਤਹਿਤ ਗ੍ਰਾਮ ਪੰਚਾਇਤ ਬਖਤਗੜ੍ਹ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨਾਲ ਇਕ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਜਗਸੀਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਜਿਵੇਂ ਕਿ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਤੋਂ ਬੇਹੱਦ ਖ਼ੁਸ਼ ਹੈ।

Ad Position 21
No active advertisement
ਅਜੀਤ ਡੈਸਕ 27-09-2026
ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸਿੱਖਿਆ ਇੰਚਾਰਜ, ਫ਼ੀਸ ਰੈਗੂਲੇਟਰੀ ਕਮਿਸ਼ਨ ਦੇ ਮੈਂਬਰ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਜਗਸੀਰ ਸਿੰਘ ਚੀਮਾ ਵਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ‘ਮਿਸ਼ਨ 2027’ ਤਹਿਤ ਆਪਣੀਆਂ ਗਤੀਵਿਧੀਆਂ ਤਹਿਤ ਗ੍ਰਾਮ ਪੰਚਾਇਤ ਬਖਤਗੜ੍ਹ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨਾਲ ਇਕ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਜਗਸੀਰ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਜਿਵੇਂ ਕਿ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਤੋਂ ਬੇਹੱਦ ਖ਼ੁਸ਼ ਹੈ। ਜਿਸ ਸਦਕਾ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਭਗਵੰਤ ਮਾਨ ਦੀ ਸਰਕਾਰ ਮੁੜ ਪੰਜਾਬ ਦੀ ਸੱਤਾ ’ਤੇ ਬਿਠਾਉਣਗੇ, ਕਿਉਂਕਿ ਰਵਾਇਤੀ ਪਾਰਟੀਆਂ ਤੋਂ ਅੱਕੇ ਲੋਕਾਂ ਨੇ ਭ੍ਰਿਸ਼ਟ ਲੀਡਰਾਂ ਨੂੰ ਪਟਕਣੀ ਦੇ ਕੇ ਪਹਿਲਾਂ ਸਰਕਾਰ ਬਣਾਈ ਸੀ ਅਤੇ ਪੰਜਾਬ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ ਕੰਮ ਕਰ ਕੇ ਸੂਬੇ ਦੇ ਲੋਕਾਂ ਨੂੰ ਚੰਗਾ ਰਾਜ ਦਿੱਤਾ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਤਾਂ ਕਰਵਾਈਆਂ ਹੀ ਸਗੋਂ ਪਹਿਲੀਆਂ ਸਰਕਾਰਾਂ ਦੇ ਲੀਡਰਾਂ ਵਲੋਂ ਕੀਤੇ ਗਏ ਕਾਰਨਾਮਿਆਂ ਨੂੰ ਵੀ ਲੋਕਾਂ ਦੇ ਸਾਹਮਣੇ ਲਿਆਂਦਾ। ਜਗਸੀਰ ਸਿੰਘ ਚੀਮਾ ਨੇ ਮੀਟਿੰਗ ਦੌਰਾਨ ਪਿੰਡ ਦੀਆਂ ਸਾਂਝੀਆਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੁੱਖ ਸਮੱਸਿਆਵਾਂ ’ਤੇ ਗੰਭੀਰ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਜਲਦੀ ਹੱਲ ਕਰਵਾਉਣ ਦਾ ਪੂਰਨ ਭਰੋਸਾ ਦਿੱਤਾ ਗਿਆ। ਇਸ ਮੌਕੇ ਰਮਨਦੀਪ ਸਿੰਘ ਗੁੰਮਟੀ ਸੰਗਠਨ ਇੰਚਾਰਜ ਤੋਂ ਇਲਾਵਾ ਬਖਤਗੜ੍ਹ ਪੰਚਾਇਤ ਦੇ ਨੁਮਾਇੰਦੇ ਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਾਵਿਆ ਬਾਂਸਲ ਕੌਮੀ ਪੱਧਰ ਦੇ ਅਬੈਕਸ ਮੁਕਾਬਲੇ ’ਚ 5ਵੇਂ ਸਥਾਨ ’ਤੇ ਰਹੀ ਅਗਲੀ ਖ਼ਬਰ ਬਰੌਡਵੇ ਪਬਲਿਕ ਸਕੂਲ ਵਿਖੇ ‘ਸਵਸਥ ਕਵਚ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਡੀ.ਐੱਮ.ਸੀ. ਲੁਧਿਆਣਾ ਦੇ ਮਾਹਿ...
Ad Position 24