ਰਣਦੀਪ ਸਿੰਘ ਢਿੱਲਵਾਂ ਨੂੰ ਮਲੇਰਕੋਟਲਾ ਦਾ ਆਬਜ਼ਰਵਰ ਨਿਯੁਕਤ ਕੀਤਾ
ਤਪਾ ਮੰਡੀ, 26 ਸਤੰਬਰ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਜਿੱਥੇ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹਲਕਿਆਂ ਦੇ ਅਬਜ਼ਰਵਰ ਵੀ ਲਗਾਏ ਜਾ ਰਹੇ ਹਨ।
ਤਪਾ ਮੰਡੀ, 26 ਸਤੰਬਰ (ਵਿਜੇ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਜਿੱਥੇ ਨਵੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹਲਕਿਆਂ ਦੇ ਅਬਜ਼ਰਵਰ ਵੀ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਸ਼੍ਰੋਮਣੀ ਅਕਾਲੀ ਦਲ (ਬ) ਦੀ ਹਾਈਕਮਾਨ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਯੂਥ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਢਿੱਲਵਾਂ ਨੂੰ ਹਲਕਾ ਮਲੇਰਕੋਟਲਾ ਦਾ ਅਬਜ਼ਰਵਰ ਲਗਾਇਆ ਗਿਆ ਹੈ। ਇਸ ਨਿਯੁਕਤੀ ਨੂੰ ਲੈ ਕੇ ਪਾਰਟੀ ਅਤੇ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਹੈ। ਇਸ ਮੌਕੇ ਰਣਦੀਪ ਸਿੰਘ ਢਿੱਲਵਾਂ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਜੋ ਜ਼ਿੰਮੇਵਾਰੀ ਦਿੱਤੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਅਦਾ ਕਰਾਂਗਾ। ਇਸ ਮੌਕੇ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਬਾਬਾ ਬੂਟਾ ਸਿੰਘ ਤਾਜੋਕੇ, ਸਰਪੰਚ ਕੁਲਵਿੰਦਰ ਸਿੰਘ ਕਿੰਦੀ, ਯੂਥ ਆਗੂ ਸਤਵਿੰਦਰ ਸਿੰਘ ਸੋਨਾ ਢਿੱਲੋਂ, ਡਾ: ਇਕਬਾਲ ਸਿੰਘ ਢਿੱਲੋਂ, ਕੁਲਦੀਪ ਸਿੰਘ ਖ਼ਾਲਸਾ, ਜਸਵਿੰਦਰ ਸਿੰਘ, ਲਖਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵੰਤ ਸਿੰਘ ਕਾਲਾ ਤਾਜੋਕੇ, ਬਲਦੀਪ ਸਿੰਘ, ਪਰਮਜੀਤ ਸਿੰਘ ਪੰਮਾ ਤਾਜੋਕੇ, ਬਲਤੇਜ ਸਿੰਘ ਬੋਘਾ, ਕਰਮਜੀਤ ਸਿੰਘ ਪੋਲਾ, ਗੁਰਜੰਟ ਸਿੰਘ ਧਾਲੀਵਾਲ, ਗਗਨਦੀਪ ਸਿੰਘ ਤਾਜੋ, ਮੰਦਰ ਸਿੰਘ ਭੁੱਲਰ, ਜਗਸੀਰ ਸਿੰਘ ਭੁੱਲਰ ਆਦਿ ਨੇ ਰਣਦੀਪ ਸਿੰਘ ਢਿੱਲਵਾਂ ਨੂੰ ਵਧਾਈ ਦਿੱਤੀ।