26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮੁੱਖ ਚੋਣ ਕਮਿਸ਼ਨਰ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ- ਸਾਂਝਾ ਪੰਜਾਬ ਮੋਰਚਾ

ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਸਾਂਝਾ ਪੰਜਾਬ ਮੋਰਚਾ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੋਰਚੇ ਦੇ ਆਗੂਆਂ ਸੂਬਾ ਕਨਵੀਨਰ ਜੁਗਰਾਜ ਸਿੰਘ ਟੱਲੇਵਾਲ, ਅਵਤਾਰ ਮਹਿਮਾ, ਭਜਨ ਮਾਨਸਾ, ਅਵਤਾਰ ਸਿੰਘ ਕੌਰ ਜੀ ਵਾਲਾ ਨੇ ਕਿਹਾ ਕਿ ਦੇਸ਼ ਵਿਚ ਚੋਣ ਪ੍ਰਕਿਰਿਆ ਅਤੇ ਵੋਟਰਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਚੋਣ ਕਮਿਸ਼ਨ ਦੀ ਆਜ਼ਾਦੀ, ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ।

Ad Position 21
No active advertisement
ਅਜੀਤ ਡੈਸਕ 27-09-2026
ਟੱਲੇਵਾਲ, 26 ਸਤੰਬਰ (ਸੋਨੀ ਚੀਮਾ)-ਸਾਂਝਾ ਪੰਜਾਬ ਮੋਰਚਾ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮੋਰਚੇ ਦੇ ਆਗੂਆਂ ਸੂਬਾ ਕਨਵੀਨਰ ਜੁਗਰਾਜ ਸਿੰਘ ਟੱਲੇਵਾਲ, ਅਵਤਾਰ ਮਹਿਮਾ, ਭਜਨ ਮਾਨਸਾ, ਅਵਤਾਰ ਸਿੰਘ ਕੌਰ ਜੀ ਵਾਲਾ ਨੇ ਕਿਹਾ ਕਿ ਦੇਸ਼ ਵਿਚ ਚੋਣ ਪ੍ਰਕਿਰਿਆ ਅਤੇ ਵੋਟਰਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰੱਖਿਆ ਲਈ ਚੋਣ ਕਮਿਸ਼ਨ ਦੀ ਆਜ਼ਾਦੀ, ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਮੋਰਚੇ ਨੇ ਵਿਸ਼ੇਸ਼ ਗਹਿਰਾਈ ਪੁਨਰ-ਜਾਂਚ (ਐਸ.ਆਈ.ਆਰ) ਸਬੰਧੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵੋਟਰ ਸੂਚੀਆਂ ਦੀ ਇਸ ਪ੍ਰਕਿਰਿਆ ਵਿਚ ਪੂਰੀ ਪਾਰਦਰਸ਼ਤਾ ਹੋਣੀ ਚਾਹੀਦੀ ਹੈ। ਮੋਰਚੇ ਨੇ ਦੋਸ਼ ਲਗਾਇਆ ਕਿ ਐਸ.ਆਈ.ਆਰ ਰਾਹੀਂ ਵੱਡੀ ਗਿਣਤੀ ਵਿਚ ਵੋਟਰਾਂ ਦੇ ਨਾਮ ਸੂਚੀਆਂ ਵਿਚੋਂ ਹਟਾਏ ਗਏ ਹਨ। ਜਿਸ ਨਾਲ ਯੋਗ ਨਾਗਰਿਕਾਂ ਦੇ ਵੋਟ ਦੇ ਅਧਿਕਾਰ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਮੋਰਚੇ ਨੇ ਮੰਗ ਕੀਤੀ ਕਿ ਜਿਨ੍ਹਾਂ ਯੋਗ ਵੋਟਰਾਂ ਦੇ ਨਾਮ ਗ਼ਲਤ ਢੰਗ ਨਾਲ ਹਟਾਏ ਗਏ ਹਨ, ਉਨ੍ਹਾਂ ਦੀ ਪਛਾਣ ਕਰ ਕੇ ਵੋਟ ਦਾ ਅਧਿਕਾਰ ਤੁਰੰਤ ਬਹਾਲ ਕੀਤਾ ਜਾਵੇ। ਸਾਂਝਾ ਪੰਜਾਬ ਮੋਰਚਾ ਨੇ ਦੇਸ਼-ਵਿਆਪੀ ਐਸ.ਆਈ.ਆਰ ਪ੍ਰਕਿਰਿਆ ਨੂੰ ਰੋਕਣ, ਫਾਰਮ-6 ਵਿਚ ਕੀਤੀਆਂ ਸੋਧਾਂ ਦੀ ਸਮੀਖਿਆ ਕਰਨ ਅਤੇ ਵੋਟਰ ਸੂਚੀਆਂ ਵਿਚ ਨਾਮ ਜੋੜਨ, ਹਟਾਉਣ ਅਤੇ ਮੁੜ ਬਹਾਲ ਕਰਨ ਦੀ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਦੀ ਮੰਗ ਕੀਤੀ। ਮੋਰਚੇ ਨੇ ਕਿਹਾ ਕਿ ਉਕਤ ਐਕਟ 2023 ਵਿਚ ਤੁਰੰਤ ਸੋਧ ਕੀਤੀ ਜਾਣੀ ਚਾਹੀਦੀ ਹੈ। ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਬਣੀ ਚੋਣ ਕਮੇਟੀ ਵਿਚ ਭਾਰਤ ਦੇ ਮੁੱਖ ਨਿਆਂਧੀਸ਼ (ਸੀ.ਜੀ.ਆਈ) ਨੂੰ ਮੁੜ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ, ਤਾਂ ਜੋ ਚੋਣ ਕਮਿਸ਼ਨ ਦੀ ਸੰਸਥਾਗਤ ਆਜ਼ਾਦੀ ਅਤੇ ਨਿਰਪੱਖਤਾ ਨੂੰ ਮਜ਼ਬੂਤ ਕੀਤਾ ਜਾ ਸਕੇ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਅੰਦਰੋਂ ਪਾਰਦਰਸ਼ਤਾ ਅਤੇ ਜਵਾਬਦੇਹੀ ਸਬੰਧੀ ਉੱਠੇ ਇਤਰਾਜ਼ਾਂ ਨੂੰ ਵੀ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਵੋਟਰ ਸੂਚੀਆਂ ਅਤੇ ਐਸ.ਆਈ.ਆਰ ਨਾਲ ਸੰਬੰਧਿਤ ਸਾਰੇ ਫ਼ੈਸਲਿਆਂ ਵਿਚ ਜਨਤਕ ਅਤੇ ਸੰਸਥਾਗਤ ਜਵਾਬਦੇਹੀ ਯਕੀਨੀ ਬਣਾਈ ਜਾਵੇ। ਮੋਰਚੇ ਨੇ ਕਿਸਾਨਾਂ, ਖੇਤ ਮਜ਼ਦੂਰਾਂ, ਮਜ਼ਦੂਰਾਂ ਅਤੇ ਹੋਰ ਮਿਹਨਤਕਸ਼ ਲੋਕਾਂ ਨੂੰ ਲੋਕਤੰਤਰ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਰੱਖਿਆ ਲਈ ਜਥੇਬੰਦ ਹੋ ਕੇ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰਾਂ ਦੀ ਜ਼ਿਲ੍ਹਾ ਪੱਧਰੀ ਇਕੱਤਰਤਾ ’ਚ ਅਹਿਮ ਮਸਲੇ ਵਿਚਾਰੇ ਅਗਲੀ ਖ਼ਬਰ ਬਾਜ਼ੀਗਰ ਅਤੇ ਵਿਮੁਕਤ ਜਨ ਜਾਤੀਆਂ ਦੇ ਮਸਲੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੈਨੀਫੈਸਟੋ ਕਮੇਟੀ ਨਾਲ ਵਿਚਾਰੇ
Ad Position 24