27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਪੁਲਿਸ ਵਲੋਂ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਤਿੰਨ ਕਾਬੂ

ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਤਿੰਨ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਜਗਦੇਵ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ ’ਚ ਤਾਜੋ ਕੈਂਚੀਆਂ ਤਪਾ ਮੌਜੂਦ ਸੀ ਤਾਂ ਪੁਲਿਸ ਪਾਸ ਮੁਖ਼ਬਰ ਖ਼ਾਸ ਨੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਹਰਮਨਦੀਪ ਉਰਫ ਜੋਤੀ ਪੁੱਤਰ ਭੋਲਾ ਸਿੰਘ ਵਾਸੀ ਗੁੱਦੜ ਪੱਤੀ ਧੂਰਕੋਟ, ਕਰਨਵੀਰ ਸਿੰਘ ਉਰਫ ਲੱਭੀ ਪੁੱਤਰ ਜਗਤਾਰ ਸਿੰਘ ਅਤੇ ਜਸਵਿੰਦਰ ਸਿੰਘ ਉਰਫ ਕਾਲੂ ਪੁੱਤਰ ਤਰਸੇਮ ਸਿੰਘ ਵਾਸੀਆਨ ਬਾਬੂ ਪਰਾਗ ਦਾਸ ਪੱਤੀ ਕਾਹਨੇਕੇ ਜੋ ਕਿ ਵੱਖ-ਵੱਖ ਸ਼ਹਿਰਾਂ ਵਿਚੋਂ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ, ਜੋ ਅੱਜ ਵੀ ਵੱਖ-ਵੱਖ ਸ਼ਹਿਰਾਂ ਤੋਂ ਚੋਰੀ ਕੀਤੇ ਹੋਏ ਮੋਟਰਸਾਈਕਲ ਨੂੰ ਅੱਗੇ ਵੇਚਣ ਦੀ ਤਾਕ ਵਿਚ ਅਨਾਜ ਮੰਡੀ ਤਾਜੋ ਰੋਡ ਤਪਾ ਦੇ ਆਸ ਪਾਸ ਫਿਰਦੇ ਹਨ।

Ad Position 21
No active advertisement
ਅਜੀਤ ਡੈਸਕ 28-09-2026
ਤਪਾ ਮੰਡੀ, 27 ਸਤੰਬਰ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਤਿੰਨ ਜਣਿਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਜਗਦੇਵ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੇ ਸਬੰਧ ’ਚ ਤਾਜੋ ਕੈਂਚੀਆਂ ਤਪਾ ਮੌਜੂਦ ਸੀ ਤਾਂ ਪੁਲਿਸ ਪਾਸ ਮੁਖ਼ਬਰ ਖ਼ਾਸ ਨੇ ਅਲਹਿਦਗੀ ਵਿਚ ਇਤਲਾਹ ਦਿੱਤੀ ਕਿ ਹਰਮਨਦੀਪ ਉਰਫ ਜੋਤੀ ਪੁੱਤਰ ਭੋਲਾ ਸਿੰਘ ਵਾਸੀ ਗੁੱਦੜ ਪੱਤੀ ਧੂਰਕੋਟ, ਕਰਨਵੀਰ ਸਿੰਘ ਉਰਫ ਲੱਭੀ ਪੁੱਤਰ ਜਗਤਾਰ ਸਿੰਘ ਅਤੇ ਜਸਵਿੰਦਰ ਸਿੰਘ ਉਰਫ ਕਾਲੂ ਪੁੱਤਰ ਤਰਸੇਮ ਸਿੰਘ ਵਾਸੀਆਨ ਬਾਬੂ ਪਰਾਗ ਦਾਸ ਪੱਤੀ ਕਾਹਨੇਕੇ ਜੋ ਕਿ ਵੱਖ-ਵੱਖ ਸ਼ਹਿਰਾਂ ਵਿਚੋਂ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ, ਜੋ ਅੱਜ ਵੀ ਵੱਖ-ਵੱਖ ਸ਼ਹਿਰਾਂ ਤੋਂ ਚੋਰੀ ਕੀਤੇ ਹੋਏ ਮੋਟਰਸਾਈਕਲ ਨੂੰ ਅੱਗੇ ਵੇਚਣ ਦੀ ਤਾਕ ਵਿਚ ਅਨਾਜ ਮੰਡੀ ਤਾਜੋ ਰੋਡ ਤਪਾ ਦੇ ਆਸ ਪਾਸ ਫਿਰਦੇ ਹਨ। ਅਗਰ ਹੁਣੇ ਹੀ ਅਨਾਜ ਮੰਡੀ ਤਾਜੋਕੇ ਵਿਖੇ ਉਕਤਾਨ ਵਿਅਕਤੀਆਂ ਦੀ ਤਲਾਸ਼ ਕੀਤੀ ਜਾਵੇ ਤਾਂ ਸਫਲਤਾ ਮਿਲ ਸਕਦੀ ਹੈ। ਜਿਸ ’ਤੇ ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਦੋਸ਼ੀਆਂ ਨੂੰ ਚੋਰੀ ਦੇ ਦੋ ਮੋਟਰਸਾਈਕਲਾਂ ਸਣੇ ਕਾਬੂ ਕੀਤਾ। ਪੁਲਿਸ ਨੇ ਉਕਤ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਣੇ ਇੱਕ ਵਿਅਕਤੀ ਕਾਬੂ ਅਗਲੀ ਖ਼ਬਰ ਬਜ਼ੁਰਗ ਮਹਿਲਾ ਦੇ ਕੰਨ ਦੀਆਂ ਵਾਲੀਆਂ ਝਪਟ ਕੇ ਲੁਟੇਰੇ ਫ਼ਰਾਰ
Ad Position 24